ਪਾਕਿਸਤਾਨ ਵੱਲੋਂ ਫਿਰੋਜ਼ਪੁਰ ਉਤੇ ਪਿਛਲੇ ਦਿਨੀਂ ਕੀਤੇ ਗਏ ਡਰੋਨ ਹਮਲੇ ਦੌਰਾਨ ਜ਼ਖਮੀ ਹੋਏ ਪਿੰਡ ਖਾਈ ਫ਼ੇਮੇ ਕੀ ਦੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵਿੱਚੋਂ ਮਹਿਲਾ ਦੀ ਮੌਤ ਹੋ ਗਈ। ਡਰੋਨ ਹਮਲੇ ਬਾਅਦ ਘਰ ਨੂੰ ਲੱਗੀ ਅੱਗ ਕਾਰਨ ਬੁਰੀ ਤਰ੍ਹਾਂ ਝੁਲਸ ਗਏ ਪਤੀ ਪਤਨੀ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਲੁਧਿਆਣਾ ਦੇ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਅੱਜ ਸਵੇਰੇ ਸੁਖਵਿੰਦਰ ਕੌਰ ਦੀ ਮੌਤ ਹੋ ਗਈ।

ਦੱਸ ਦਈਏ ਕਿ ਸ਼ੁੱਕਰਵਾਰ ਪਾਕਿਸਤਾਨ ਵੱਲੋਂ ਕਈ ਦਰਜਨ ਡਰੋਨਾਂ ਨਾਲ ਫਿਰੋਜ਼ਪੁਰ ਉਤੇ ਹਮਲਾ ਕੀਤਾ ਸੀ। ਭਾਰਤੀ ਡਿਫੈਂਸ ਵੱਲੋਂ ਹਵਾ ਵਿਚ ਤਬਾਹ ਕੀਤਾ ਇਕ ਡਰੋਨ ਪਿੰਡ ਖਾਈ ਫੈਮੇ ਕੀ ਦੇ ਲਖਵਿੰਦਰ ਸਿੰਘ ਪੁੱਤਰ ਬਗੀਚਾ ਸਿੰਘ ਦੇ ਘਰ ਦੇ ਉੱਪਰ ਆ ਡਿੱਗਾ। ਇਸ ਕਾਰਨ ਲਖਵਿੰਦਰ ਸਿੰਘ ਦੇ ਘਰ ਨੂੰ ਅੱਗ ਲੱਗ ਗਈ ਸੀ। ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਬੁਰੀ ਤਰ੍ਹਾਂ ਝੁਲਸ ਗਈ ਜਦਕਿ ਉਨ੍ਹਾਂ ਦਾ ਲੜਕਾ ਮੋਨੂ ਜ਼ਖਮੀ ਹੋ ਗਿਆ ਸੀ।
ਜ਼ਖਮੀ ਹਾਲਤ ਵਿਚ ਤਿੰਨਾਂ ਨੂੰ ਸਥਾਨਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਮਗਰੋਂ ਲਖਵਿੰਦਰ ਸਿੰਘ ਅਤੇ ਸੁਖਵਿੰਦਰ ਕੌਰ ਨੂੰ ਲੁਧਿਆਣਾ ਦੇ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ ਸੀ, ਜਿਥੇ ਸੁਖਵਿੰਦਰ ਕੌਰ ਦੀ ਮੌਤ ਹੋ ਗਈ।