ਕਤਲ ਕੇਸ ’ਚ ਲੋੜੀਂਦਾ ਵਿਅਕਤੀ ਖੁਦ ਪਹੁੰਚਿਆ ਗ੍ਰਿਫ਼ਤਾਰ ਹੋਣ ਲਈ

Uncategorized

ਕਤਲ ਕੇਸ ’ਚ ਲੋੜਿੰਦਾ ਵਿਅਕਤੀ ਖੁਦ ਢੋਲ ਦੀ ਥਾਪ ’ਤੇ ਪੁਲਸ ਨੂੰ ਗ੍ਰਿਫਤਾਰੀ ਦੇਣ ਥਾਣੇ ਪਹੁੰਚ ਗਿਆ ਪਰ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਇਨਕਾਰ ਕਰ ਦਿੱਤਾ। ਮਾਮਲਾ ਅੰਮ੍ਰਿਤਸਰ ਦਾ ਹੈ। ਦਰਅਸਲ ਪੰਜਾਬ ’ਚ 2016 ਵਿਚ ਬੇਅਦਬੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਸਨ ਜਿਸ ਤੋਂ ਬਾਅਦ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ ਧਾਰਾ 295ਏ ਦੇ ਤਹਿਤ ਮਾਮਲੇ ਦਰਜ ਕਰਕੇ

ਉਨ੍ਹਾਂ ਨੂੰ ਜੇਲ੍ਹ ’ਚ ਭੇਜਿਆ ਸੀ। ਇਸ ਦੌਰਾਨ ਜ਼ਿਲਾ ਅੰਮ੍ਰਿਤਸਰ ਦੇ ਪਿੰਡ ਰਾਮਦਵਾਲੀ ਮੁਸਲਮਾਨਾਂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਬੇਅਦਬੀ ਦੇ ਦੋਸ਼ ਤਿੰਨ ਲੋਕਾਂ ’ਤੇ ਲੱਗੇ ਸੀ ਜਿਨਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਜਿਸ ਜੇਲ੍ਹ ਵਿਚ ਉਕਤ ਮੁਲਜ਼ਮਾਂ ਨੂੰ ਭੇਜਿਆ ਗਿਆ ਉੱਥੇ ਸਰਬਜੀਤ ਸਿੰਘ ਪਹਿਲਾਂ ਤੋਂ ਹੀ ਸਜ਼ਾ ਕੱਟ ਰਿਹਾ ਸੀ। ਜਿਸ ਨੇ ਉਕਤ ਵਿਅਕਤੀ ਦਾ 2018

ਵਿਚ ਜੇਲ੍ਹ ਅੰਦਰ ਮੁਲਜ਼ਮ ਦਾ ਗੁੱਟ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਸੀ। ਪੁਲਸ ਵੱਲੋਂ ਉਕਤ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ।ਇਸ ਤੋਂ ਬਾਅਦ ਹੁਣ ਮਾਨਯੋਗ ਅਦਾਲਤ ਵੱਲੋਂ ਸਰਬਜੀਤ ਖ਼ਿਲਾਫ ਵਾਰੰਟ ਜਾਰੀ ਕੀਤੇ ਹੋਏ ਹਨ ਜਿਸ ਤੋਂ ਬਾਅਦ ਹੁਣ ਵਾਂਟਿਡ ਸਰਬਜੀਤ ਸਿੰਘ ਖੁਦ ਢੋਲ ਦੀ ਥਾਪ ’ਤੇ ਭੰਗੜਾ ਪਾਉਂਦਾ ਹੋਇਆ ਆਪਣੀ ਗ੍ਰਿਫਤਾਰੀ ਦੇਣ ਥਾਣਾ ਗੇਟ ਹਕੀਮਾਂ ਪਹੁੰਚਿਆ। ਇਸ ਵਿਅਕਤੀ ਦੇ ਵਾਰੰਟ ਦੇਖਣ ਤੋਂ ਬਾਅਦ ਪੁਲਸ ਨੇ ਇਸ ਦੀ ਗ੍ਰਿਫਤਾਰੀ ਲੈਣ ਤੋਂ ਇਨਕਾਰ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *