ਸ਼ਹੀਦ ਸ਼ਮਸ਼ੇਰ ਸਿੰਘ ਦੇ ਘਰ ਪਹੁੰਚੇ ਮੰਤਰੀ Kuldeep Dhaliwal, ਪਰਿਵਾਰ ਨਾਲ ਪ੍ਰਗਟਾਇਆ ਦੁੱਖ

Uncategorized

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬੀਤੀ ਸ਼ਾਮ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਡੱਗ ਤੂਤ ਵਿਖੇ ਗਲੇਸ਼ੀਅਰ ‘ਚ ਸ਼ਹੀਦ ਹੋਏ ਫ਼ੌਜੀ ਜਵਾਨ ਸ਼ਮਸ਼ੇਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਸ਼ਹੀਦ ਸ਼ਮਸ਼ੇਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਸ਼ਮਸ਼ੇਰ ਸਿੰਘ ਦੇ ਜਾਣ ਦਾ ਪਰਿਕਦੇ ਦੇ ਨਾਲ-ਨਾਲ ਇਲਾਕੇ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ,

ਪਰ ਉਹ ਦੇਸ਼ ਦੀ ਸਰਹੱਦ ਦੀ ਰਾਖੀ ਲਈ ਆਪਣਾ ਆਪਾ ਵਾਰ ਗਿਆ ਹੈ, ਜਿਸ ਦਾ ਸਾਨੂੰ ਅਤੇ ਆਉਣ ਵਾਲੀ ਪੀੜੀਆਂ ਨੂੰ ਸਦਾ ਮਾਣ ਰਹੇਗਾ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਵਿਚ ਪਿੰਡ ਵਿੱਚ ਢੁਕਵੀਂ ਯਾਦਗਾਰ ਬਣਾਉਣ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਸੰਭਵ ਆਰਥਿਕ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ,

ਕਿਉਂਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਇਨ੍ਹਾਂ ਦੇ ਪਰਿਵਾਰਾਂ ਨੂੰ ਸਾਂਭਣਾ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਾਂਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇਗੀ, ਉੱਥੇ ਪਿੰਡ ਅਤੇ ਇਲਾਕਾ ਵਾਸੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ। ਇਸ ਮੌਕੇ ਹਲਕਾ ਇੰਚਾਰਜ ਤੇ ਪੰਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਤੋਂ ਇਲਾਵਾ ਪਾਰਟੀ ਵਰਕਰ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *