ਕਪੂਰਥਲਾ ਦੇ ਪਿੰਡ ਸੰਧੂ ਚੱਢਾ ਵਿਚ ਇਕ ਪਤਨੀ ਦੀ ਉਸ ਦੇ ਪਤੀ ਵੱਲੋਂ ਬੇਰਹਿਮੀ ਨਾਲ ਹੱ.ਤਿਆ ਕਰ ਦਿੱਤੀ

Uncategorized

ਕਪੂਰਥਲਾ ਦੇ ਪਿੰਡ ਸੰਧੂ ਚੱਢਾ ਵਿਚ ਅੱਜ ਸਵੇਰੇ ਇਕ ਪਤਨੀ ਦੀ ਉਸ ਦੇ ਪਤੀ ਵੱਲੋਂ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ। ਅਜੇ ਕੱਲ ਹੀ ਇਟਲੀ ਤੋਂ ਪਰਤੇ ਮਹਿਲਾ ਦੇ ਪਤੀ ਨੇ ਮਾਮੂਲੀ ਵਿਵਾਦ ਦੇ ਬਾਅਦ ਉਸ ਨੂੰ ਗਲੇ ਵਿਚ ਚੁੰਨੀ ਪਾ ਕੇ ਜ਼ਮੀਨ ‘ਤੇ ਪਟਕ-ਪਟਕ ਕੇ ਮਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਸਦਰ ਥਾਣਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਸਦਰ ਐੱਸਐੱਚਓ ਸੋਨਮਦੀਪ ਕੌਰ ਨੇ ਕਰਦੇ ਹੋਏ ਦੱਸਿਆ

ਕਿ ਮ੍ਰਿਤਕ ਮਹਿਲਾ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਪਿੰਡ ਸੰਧੂ ਚੜ੍ਹਾ ਵਿਚ ਅੱਜ ਇਕ ਮਹਿਲਾ ਹਰਪ੍ਰੀਤ ਕੌਰ ਪਤਨੀ ਸੁਖਦੇਵ ਸਿੰਘ ਦਾ ਆਪਣੇ ਪਤੀ ਨਾਲ ਮਾਮੂਲੀ ਵਿਵਾਦ ਹੋ ਗਿਆ ਜਿਸ ਦੇ ਬਾਅਦ ਉਸ ਦੇ ਪਤੀ ਸੁਖਦੇਵ ਸਿੰਘ ਨੇ ਉਸ ਦੇ ਗਲੇ ਵਿਚ ਚੁੰਨੀ ਪਾ ਕੇ ਪਹਿਲਾਂ ਘਸੀਟ ਕੇ ਉਸ ਨੂੰ ਕਮਰੇ ਵਿਚ ਲੈ ਗਿਆ ਤੇ

ਫਿਰ ਜ਼ਮੀਨ ‘ਤੇ ਉਸ ਦਾ ਸਿਰ ਪਟਕ-ਪਟਕ ਕੇ ਉਸ ਦੀ ਹੱਤਿਆ ਕਰ ਦਿੱਤੀ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਸਦਰ ਥਾਣਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਹਿਲਾ ਦੇ ਭਰਾ ਲਖਵੀਰ ਸਿੰਘ ਦੇ ਬਿਆਨ ‘ਤੇ ਪਤੀ ਸੁਖਦੇਵ ਸਿੰਘ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਐੱਸਐੱਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਮੁਲਜ਼ਮ ਪਤੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *