15 ਸਕੂਲਾਂ ਨੂੰ ਬੰ ਬ ਨਾਲ ਉਡਾਉਣ ਦੀ ਮਿਲੀ ਧ ਮਕੀ

Uncategorized

ਬੈਂਗਲੁਰੂ ਸਥਿਤ ਘੱਟੋ-ਘੱਟ 15 ਨਿੱਜੀ ਸਕੂਲਾਂ ਨੂੰ ਸ਼ੁੱਕਰਵਾਰ ਨੂੰ ਸਵੇਰੇ ਇਕ ਈ-ਮੇਲ ਮਿਲਿਆ ਜਿਸ ‘ਚ ਸਕੂਲ ਕੰਪਲੈਕਸ ‘ਚ ਬੰਬ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਈ-ਮੇਲ ਮਿਲਣ ਤੋਂ ਬਾਅਦ ਸਕੂਲ ਦੇ ਕਰਮਚਾਰੀ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਬੇਹੱਦ ਘਬਰਾ ਗਏ। ਪੁਲਸ ਨੇ ਦੱਸਿਆ ਕਿ ਸਕੂਲ ਅਧਿਕਾਰੀਆਂ ਨੇ ਪੁਲਸ ਨੂੰ ਤੁਰੰਤ ਇਸ ਦੀ ਧਮਕੀ ਦਿੱਤੀ, ਜਿਸ ਤੋਂ ਬਾਅਦ ਉਹ ਬੰਬ ਨਿਰੋਧਕ ਦਸਤੇ ਅਤੇ ਭੰਨ-ਤੋੜ ਵਿਰੋਧੀ ਜਾਂਚ ਦਲ ਨਾਲ ਸੰਬੰਧਤ ਸੰਸਥਾਵਾਂ ‘ਚ ਪਹੁੰਚੀ।

ਉਸ ਨੇਦੱਸਿਆ ਕਿ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸਕੂਲ ਕੰਪਲੈਕਸ ਤੋਂ ਤੁਰੰਤ ਬਾਹਰ ਕੱਢ ਲਿਆ ਗਿਆ ਅਤੇ ਅਜੇ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਘਟਨਾ ਬਾਰੇ ਜਿਵੇਂ ਹੀ ਪਤਾ ਲੱਗਾ, ਉਹ ਬੇਹੱਦ ਘਬਰਾ ਗਏ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਸਕੂਲ ਦੌੜੇ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,”ਈ-ਮੇਲ ‘ਚ ਦਾਅਵਾ ਕੀਤਾ ਗਿਆ ਹੈ ਕਿ ਸਕੂਲ ਕੰਪਲੈਕਸਾਂ ‘ਚ ਵਿਸਫ਼ੋਟਕ ਰੱਖੇ ਗਏ ਹਨ।

ਸਾਨੂੰ ਕਮਾਨ ਕੇਂਦਰ ਤੋਂ ਇਕ ਫੋਨ ਆਇਆ ਅਤੇ ਅਸੀਂ ਆਪਣੇ ਦਲਾਂ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਸਥਇਤ ਸਕੂਲਾਂ ‘ਚ ਭੇਜਿਆ। ਸਕੂਲ ਕੰਪਲੈਕਸਾਂ ਤੋਂ ਸਾਰੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਡੂੰਘੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।”ਉਨ੍ਹਾਂ ਕਿਹਾ ਕਿ ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ ਅਤੇ ਪਹਿਲੀ ਨਜ਼ਰ ਅਜਿਹਾ ਲੱਗ ਰਿਹਾ ਹੈ ਕਿ ਉਹ ਇਕ ਫਰਜ਼ੀ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅੇਤ ਪੁਲਸ ਦਲ ਮੌਕੇ ‘ਤੇ ਤਾਇਨਾਤ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *