ਔਰਤ ਨੇ 11ਵੀਂ ਮੰਜ਼ਿਲ ਤੋਂ ਮਾਰ ਦਿੱਤੀ ਛਾਲ, ਪਿੱਛੇ ਘਰ ‘ਚ ਰੋਂਦਾ ਛੱਡ ਗਈ ਡੇਢ ਸਾਲ ਦਾ ਪੁੱਤ

Uncategorized

ਹਰਿਆਣਾ ਵਿਚ 35 ਸਾਲ ਦੀ ਮਹਿਲਾ ਡਾਕਟਰ ਨੇ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਾਮਲਾ ਸੈਕਟਰ-20 ਦੇ ਸਨਸਿਟੀ ਸੋਸਾਇਟੀ ਦਾ ਹੈ। ਮ੍ਰਿਤਕਾ ਦਾ ਨਾਂ ਪੂਨਮ ਅਗਰਵਾਲ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਹਾਲਾਂਕਿ ਔਰਤ ਨੇ ਖੁਦਕੁਸ਼ੀ ਅਜਿਹਾ ਕਦਮ ਕਿਉਂ ਚੁੱਕਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਪਤੀ ਅਸਲ ਅਗਰਵਾਲ ਮੁੰਬਈ ‘ਚ ਕਸਟਮ ਵਿਭਾਗ ‘ਚ ਤਾਇਨਾਤ ਹੈ

ਅਤੇ ਪਿਛਲੇ ਕੁਝ ਸਮੇਂ ਤੋਂ ਆਪਣੀ ਪਤਨੀ ਅਤੇ ਬੱਚਿਆਂ ਨਾਲ ਪੰਚਕੂਲਾ ਦੇ ਸੈਕਟਰ-20 ‘ਚ ਰਹਿਣ ਆਇਆ ਸੀ। ਜਦੋਂ ਔਰਤ ਨੇ ਛਾਲ ਮਾਰੀ ਤਾਂ ਉਹ ਘਰ ਵਿਚ ਹੀ ਮੌਜੂਦ ਸੀ। ਦੱਸਿਆ ਜਾ ਰਿਹਾ ਹੈ ਕਿ ਪੂਨਮ ਅਗਰਵਾਲ ਨੇ ਬਾਥਰੂਮ ਜਾਣ ਲਈ ਕਿਹਾ ਅਤੇ ਉੱਥੇ ਜਾ ਕੇ ਉਸ ਨੇ ਬਾਥਰੂਮ ਦੇ ਨਾਲ ਲੱਗਦੀ ਕੰਧ ਤੋਂ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸ ਦੇਈਏ ਕਿ ਮ੍ਰਿਤਕ ਦਾ ਡੇਢ ਸਾਲ ਦਾ ਬੱਚਾ ਵੀ ਹੈ, ਜਿਸ ਦੇ

ਸਿਰ ਤੋਂ ਮਾਂ ਦਾ ਸਾਇਆ ਉੱਠਿਆ।ਓਧਰ ਪੰਚਕੂਲਾ ਦੇ ਸੈਕਟਰ-20 ਦੇ SHO ਵਰਿੰਦਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਨਸਿਟੀ ਸੋਸਾਇਟੀ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇਕ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਮੌਕੇ ‘ਤੇ ਪੁੱਜੀ ਪੁਲਸ ਨੇ ਜ਼ਖਮੀ ਹਾਲਤ ‘ਚ ਔਰਤ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *