ਕੁੱਝ ਦਿਨ ਪਹਿਲਾ ਲੋਕਾਂ’ਤੇ ਪਿਸਤੌਲ ਤਾਣਨ ਵਾਲੇ DSP ਨਾਲ ਹੋ ਗਿਆ ਕਾਂਡ,ਨਵੇਂ ਸਾਲ ‘ਤੇ ਨਹਿਰ ਕੰਡੇ ਮਿਲਿਆ ਇਸ ਹਾਲ ‘ਚ

Uncategorized

31 ਦਸੰਬਰ ਨੂੰ ਦੇਰ ਰਾਤ ਬਸਤੀ ਬਾਵਾ ਖੇਲ ਨਹਿਰ ਨੇੜੇ ਜ਼ਿਲਾ ਕਪੂਰਥਲਾ ਦੇ ਪਿੰਡ ਖੋਜੇਵਾਲਾ ਦੇ ਰਹਿਣ ਵਾਲੇ 57 ਸਾਲਾ ਅਰਜੁਨ ਐਵਾਰਡੀ ਡੀ. ਐੱਸ. ਪੀ. ਦਲਵੀਰ ਸਿੰਘ ਦਿਓਲ ਪੁੱਤਰ ਹਰਭਜਨ ਸਿੰਘ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਸੰਗਰੂਰ ਵਿਚ ਸਥਿਤ ਲੱਧਾ ਕੋਠੀ ਵਿਚ ਸੇਵਾਵਾਂ ਦੇ ਰਹੇ ਸਨ ਅਤੇ 2-3 ਦਿਨ ਪਹਿਲਾਂ ਹੀ ਉਥੋਂ ਛੁੱਟੀ ਲੈ ਕੇ ਆਪਣੇ ਪਿੰਡ ਖੋਜੇਵਾਲਾ ਵਿਚ ਆਏ ਸਨ।ਵਾਰਦਾਤ ਦੀ ਸੂਚਨਾ ਮਿਲਦੇ ਹੀ ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ, ਏ. ਸੀ. ਪੀ. ਕ੍ਰਾਈਮ ਪਰਮਜੀਤ ਸਿੰਘ, ਏ.

ਸੀ. ਪੀ. ਸੈਂਟਰਲ ਨਿਰਮਲ ਸਿੰਘ ਅਤੇ ਸੀ. ਆਈ. ਏ. ਸਟਾਫ ਕ੍ਰਾਈਮ ਬ੍ਰਾਂਚ ਅਤੇ ਸਪੈਸ਼ਲ ਸੈੱਲ ਦੀਆਂ ਟੀਮਾਂ ਤੋਂ ਇਲਾਵਾ ਥਾਣਾ ਨੰਬਰ 2 ਦੇ ਐੱਸ. ਐੱਚ. ਓ. ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ।ਮ੍ਰਿਤਕ ਹਾਲਤ ਵਿਚ ਪਈ ਡੀ. ਐੱਸ. ਪੀ. ਦਿਓਲ ਦੀ ਲਾਸ਼ ਨੂੰ ਪੁਲਸ ਵੱਲੋਂ ਸਿਵਲ ਹਸਪਤਾਲ ਤਕ ਪਹੁੰਚਾਇਆ ਗਿਆ ਅਤੇ ਪਹਿਲੀ ਜਾਂਚ ਵਿਚ ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਡੀ. ਐੱਸ. ਪੀ. ਦੀ ਮੌਤ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹੋਈ ਹੈ।

ਪੁਲਸ ਵੱਲੋਂ ਇਸ ਨੂੰ ਐਕਸੀਡੈਂਟ ਕੇਸ ਦੱਸਿਆ ਜਾ ਰਿਹਾ ਸੀ ਪਰ ਬਾਅਦ ਵਿਚ ਜਦੋਂ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਮੌਕੇ ਤੋਂ ਡੀ. ਐੱਸ. ਪੀ. ਨੂੰ ਮਾਰੀਆਂ ਗਈਆਂ ਗੋਲ਼ੀਆਂ ਦੇ 2 ਖੋਲ ਵੀ ਪੁਲਸ ਨੂੰ ਮਿਲ ਗਏ, ਜਿਸ ਤੋਂ ਬਾਅਦ ਪੁਲਸ ਨੇ ਕਿਹਾ ਕਿ ਡੀ. ਐੱਸ. ਪੀ. ਦੀ ਮੌਤ ਐਕਸੀਡੈਂਟ ਵਿਚ ਨਹੀਂ ਹੋਈ, ਸਗੋਂ ਉਨ੍ਹਾਂ ਦੀ ਹੱਤਿਆ ਕੀਤੀ ਗਈ। ਡੀ. ਐੱਸ. ਪੀ. ਦਲਵੀਰ ਸਿੰਘ ਦਿਓਲ ਦੀ ਲਾਸ਼ ਮੰਗਲਵਾਰ ਸਵੇਰੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *