ਘਰੋਂ ਨਿੱਕਲੇ ਸੀ ਵਿਆਹ ਲਈ ਕੱਪੜੇ ਲੈਣ, ਹਾਏ ਰੱਬਾ 2 ਨੌਜਵਾਨਾਂ ਨਾਲ ਆਹ ਕੀ ਹੋ ਗਿਆ

Uncategorized

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਲੂੰਡੇਵਾਲਾ ਨੇੜਿਓਂ ਲੰਘਦੀ ਰਾਜਸਥਾਨ ਫੀਡਰ ਨਹਿਰ ਵਿੱਚ ਦੋ ਨੌਜਵਾਨਾਂ ਨੇ ਛਾਲ ਮਾਰ ਦਿੱਤੀ, ਜਿਸ ਦੀ ਪਿੰਡ ਵਾਸੀ ਅਤੇ ਪ੍ਰਸ਼ਾਸਨ ਗੋਤਾਖੋਰਾਂ ਦੀ ਮਦਦ ਨਾਲ ਭਾਲ ਕਰ ਰਹੇ ਹਨ। ਦੋਵਾਂ ਦੇ ਪਰਿਵਾਰਾਂ ਵਿੱਚ ਵਿਆਹ ਸੀ। ਦੋਵੇਂ ਨੌਜਵਾਨ ਵਿਆਹ ਦੇ ਕੱਪੜੇ ਖਰੀਦਣ ਜਾ ਰਹੇ ਸਨ। ਦੋਵਾਂ ਦੀ ਪਛਾਣ ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਵਜੋਂ ਹੋਈ ਹੈ।ਡੀਐਸਪੀ ਜਸਵੀਰ ਸਿੰਘ ਪੰਨੂ ਨੇ ਦੱਸਿਆ ਕਿ ਪਿੰਡ ਵਾਸੀ ਜੱਗਾ ਸਿੰਘ ਨੇ ਦੱਸਿਆ ਕਿ ਨੌਜਵਾਨ ਸੁਖਜਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ

ਦੌਰਾਨ ਬਾਈਕ ਸਵਾਰ ਸੁਖਜਿੰਦਰ ਸਿੰਘ ਨੇ ਆਪਣਾ ਬਾਈਕ ਸੜਕ ‘ਤੇ ਛੱਡ ਕੇ ਅਚਾਨਕ ਨਹਿਰ ‘ਚ ਛਾਲ ਮਾਰ ਦਿੱਤੀ। ਮਗਰੋਂ ਰਾਜਵਿੰਦਰ ਸਿੰਘ ਵਾਸੀ ਲੂੰਡੇਵਾਲਾ ਨੇ ਵੀ ਉਸ ਨੂੰ ਬਚਾਉਣ ਲਈ ਛਾਲ ਮਾਰ ਦਿੱਤੀ।ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਜਸਵੀਰ ਸਿੰਘ ਅਤੇ ਐਸਐਚਓ ਗਿੱਦੜਬਾਹਾ ਮੌਕੇ ’ਤੇ ਪੁੱਜੇ ਅਤੇ ਗੋਤਾਖੋਰਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ। ਡੀਐਸਪੀ ਨੇ ਦੱਸਿਆ

ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪਿੰਡ ਦੇ ਸਰਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਦੇ ਭਰਾ ਦਾ 2 ਫਰਵਰੀ ਨੂੰ ਵਿਆਹ ਹੋਣਾ ਸੀ, ਜਿਸ ਲਈ ਦੋਵੇਂ ਨੌਜਵਾਨ ਕੱਪੜੇ ਖਰੀਦਣ ਲਈ ਸਾਈਕਲ ‘ਤੇ ਗਿੱਦੜਬਾਹਾ ਜਾ ਰਹੇ ਸਨ ਤਾਂ ਅਚਾਨਕ ਇਹ ਘਟਨਾ ਵਾਪਰ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *