“ਬਾਬੇ ਦਾ ਢਾਬਾ” ਦੇ ਹਨ ਦੂਰ-ਦੂਰ ਤੱਕ ਚਰਚੇ

Uncategorized

ਸਿੱਖ ਕੌਮ ਵਿੱਚ ਗੁਰੂ ਸਾਹਿਬਾਨ ਨੇ ਕਿਰਤ ਕਰੋ ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ ਹੈ ਅਤੇ ਇਸ ਦੀ ਪਾਲਣਾ ਕਰਕੇ ਹੀ ਮਨੁੱਖ ਆਪਣੇ ਜੀਵਨ ਵਿੱਚ ਸੁਖ ਅਤੇ ਸ਼ਾਂਤੀ ਪ੍ਰਾਪਤ ਕਰ ਸਕਦਾ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਕਹਾਣੀ ਦਿਖਾਉਣ ਜਾ ਰਹੇ ਹਾਂ ਜਿਸ ਵਿੱਚ ਇੱਕ ਗੁਰਸਿੱਖ ਕਿਰਤ ਕਰਦਾ ਹੈ, ਗੁਰੂ ਦਾ ਨਾਮ ਜਪਦਾ ਹੈ ਅਤੇ ਵੰਡ ਕੇ ਛਕਦਾ ਹੈ। ਅਸੀਂ ਗੱਲ ਕਰ ਰਹੇ ਹਾਂ ਪਠਾਨਕੋਟ ਸਥਿਤ ਬਾਬੇ ਦੇ ਢਾਬੇ ਦੀ, ਜਿਸ ਨੂੰ ਇਕ ਗੁਰਸਿੱਖ ਚਲਾ ਰਿਹਾ ਹੈ,

ਜਿਸ ਨੂੰ ਕਾਰ ਸੇਵਾ ਵਾਲਾ ਬਾਬਾ ਵੀ ਕਿਹਾ ਜਾਂਦਾ ਹੈ। ਲੋਕ ਇਸ ਗੁਰਸਿੱਖ ਨੂੰ ਕਾਰ ਸੇਵਾ ਵਾਲਾ ਬਾਬਾ ਇਸ ਲਈ ਕਹਿੰਦੇ ਹਨ। ਗੁਰਸਿੱਖ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਜੰਮੂ ਖੇਤਰ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਪਠਾਨਕੋਟ ਵਿਖੇ ਰਹਿ ਰਿਹਾ ਹੈ। ਉਸ ਨੇ ਦੱਸਿਆ ਕਿ ਪਹਿਲਾਂ ਉਹ ਫਿਲਮਾਂ ਦੇ ਪੋਸਟਰ ਲਗਾਉਂਦਾ ਸੀ ਅਤੇ ਫਿਰ ਉਸ ਨੇ ਪਠਾਨਕੋਟ ਸਬਜ਼ੀ ਮੰਡੀ ਵਿੱਚ ਇੱਕ ਢਾਬੇ ’ਤੇ ਕੰਮ ਕੀਤਾ।ਉਸ ਨੇ ਦੱਸਿਆ

ਕਿ ਜਦੋਂ ਭੀਖ ਮੰਗਣ ਵਾਲੇ ਢਾਬੇ ‘ਤੇ ਆਉਂਦੇ ਸੀ ਤਾਂ ਉਨ੍ਹਾਂ ਨੂੰ ਭਜਾ ਦਿੱਤਾ ਜਾਂਦਾ ਸੀ,ਅਤੇ ਉਸੇ ਸਮੇਂ ਉਸ ਦੇ ਮਨ ਵਿਚ ਇਹ ਵਿਚਾਰ ਆਇਆ ਕਿ ਉਹ ਇਨ੍ਹਾਂ ਲੋਕਾਂ ਦੇ ਭੋਜਨ ਦੇ ਲਈ ਵੀ ਕੁਝ ਕਰੇਗਾ।ਜਿਸ ਤੋਂ ਬਾਅਦ ਉਸਨੇ ਸੜਕ ਕਿਨਾਰੇ ਇੱਕ ਢਾਬਾ ਸ਼ੁਰੂ ਕੀਤਾ ਅਤੇ ਇਸ ਢਾਬੇ ਵਿੱਚ ਆਰਥਿਕ ਤੌਰ ‘ਤੇ ਗਰੀਬ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਂਦਾ। ਉਸ ਨੇ ਦੱਸਿਆ ਕਿ ਪਹਿਲਾਂ ਉਹ ਅਤੇ

ਉਸ ਦੀ ਪਤਨੀ ਦੋਵੇਂ ਇਹ ਢਾਬਾ ਚਲਾਉਂਦੇ ਸਨ ਪਰ ਕੁਝ ਸਾਲ ਪਹਿਲਾਂ ਉਸ ਦੀ ਪਤਨੀ ਦਾ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਇਕੱਲੇ ਹੀ ਇਸ ਢਾਬੇ ਨੂੰ ਚਲਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਪਠਾਨਕੋਟ ਵਿੱਚ ਉਨ੍ਹਾਂ ਦਾ ਕੋਈ ਆਸਰਾ ਨਹੀਂ ਸੀ ਤਾਂ ਗੁਰੂ ਘਰ ਹੀ ਉਨ੍ਹਾਂ ਦੀ ਪਨਾਹਗਾਹ ਬਣ ਗਿਆ ਸੀ, ਜਿਸ ਕਾਰਨ ਉਹ ਗੁਰੂਆਂ ਦੀ ਰਹਿਨੁਮਾਈ ਹੇਠ ਇਹ ਕਾਰਜ ਕਰਨ ਵਿੱਚ ਕਾਮਯਾਬ ਹੋਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *