ਭਰਾ ਦੇ ਵਿਆਹ ਚ ਆਏ ਫੌਜੀ ਦਾ ਛੋਟੀ ਜਿਹੀ ਗੱਲ ਪਿੱਛੇ ਜਾਗੋ ‘ਚ ਕੀਤਾ ਕਤ+ਲ

Uncategorized

ਛੁੱਟੀ ਉਪਰ ਹੋਏ ਫੌਜੀ ਦਾ ਬੇਰਹਿਮ ਨਾਲ ਕਤਲ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਛੁੱਟੀ ਉਪਰ ਆਇਆ ਹੋਇਆ ਫੌਜੀ ਲੁਧਿਆਣਾ ਦੇ ਫੁੱਲਾਂਵਾਲ ਪਿੰਡ ਵਿੱਚ ਆਪਣੇ ਚਾਚੇ ਦੇ ਲੜਕੇ ਦੀ ਜਾਗੋ ਉਪਰ ਗਿਆ ਹੋਇਆ ਸੀ।ਨੱਚਦੇ-ਨੱਚਦੇ ਮੋਢਾ ਲੱਗਣ ਕਾਰਨ ਵਿਵਾਦ ਇੰਨਾ ਵਧ ਕੇ ਮੁਲਜ਼ਮਾਂ ਨੇ ਆਪਣੇ ਹੋਰ ਦੋਸਤਾਂ ਨੂੰ ਬੁਲਾ ਕੇ ਫੌਜੀ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਫੌਜੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ।

ਛੁੱਟੀ ਉਪਰ ਆਏ ਹੋਏ ਫੌਜੀ ਦੀ 9 ਮਹੀਨੇ ਦੀ ਇੱਕ ਬੇਟੀ  ਹੈ। ਪੀੜਤ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਵਾਰਦਾਤ ਵਾਲੀ ਜਗ੍ਹਾ ਉਪਰ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਪੁਲਿਸ ਵੱਲੋਂ ਡੀਵੀਆਰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਣ ਉਪਰ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਉਪਰ ਪੁੱਜ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਮ੍ਰਿਤਕ ਮਲਕੀਤ ਸਿੰਘ ਫੌਜੀ ਪਿੰਡ ਸੁਧਾਰ ਦਾ ਵਸਨੀਕ ਹੈ। 31 ਅਕਤੂਬਰ ਨੂੰ ਹੀ ਫੌਜੀ ਵਿਆਹ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਵਿਆਹ ਤੋਂ ਪਹਿਲਾਂ ਪਿੰਡ ਵਿੱਚ ਜਾਗੋ ਕੱਢੀ ਜਾ ਰਹੀ ਸੀ। ਇਸ ਦੌਰਾਨ ਡਾਂਸ ਕਰਦੇ ਸਮੇਂ ਉਸ ਦਾ ਮੋਢਾ ਇਕ ਵਿਅਕਤੀ ਨਾਲ ਟਕਰਾ ਗਿਆ।ਮੋਢੇ ਦੀ ਟੱਕਰ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਬਾਅਦ ਵਿੱਚ ਮਾਮਲਾ ਸ਼ਾਂਤ ਹੋ ਗਿਆ ਅਤੇ ਦੋਵੇਂ ਇੱਕ ਦੂਜੇ ਤੋਂ ਵੱਖ ਹੋ ਗਏ ਪਰ ਮੁਲਜ਼ਮਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਮਲਕੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ

ਬਿਨਾਂ ਕੋਈ ਸਮਾਂ ਬਰਬਾਦ ਕੀਤੇ ਮਲਕੀਤ ਨੂੰ ਡੀਐਮਸੀ ਹਸਪਤਾਲ ਲਿਆਂਦਾ ਗਿਆ। ਪਰ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *