ਬਾਬਾ ਰਾਮਦੇਵ ਨੇ ਸੁਪਰੀਮ ਕੋਰਟ ਤੋਂ ਮੰਗੀ ਮਾਫ਼ੀ,ਪਤੰਜਲੀ ਦੇ ਗੁੰਮਰਾਹ ਕਰਦੇ ਇਸ਼ਤਿਹਾਰਾਂ ਦਾ ਵੱਡਾ ਮਾਮਲਾ

Uncategorized

ਪਤੰਜਲੀ ਉਤਪਾਦਾਂ ਦੇ ਭਰਮਾਊ ਇਸ਼ਤਿਹਾਰ ਦੇ ਮਾਮਲੇ ’ਚ ਯੋਗ ਗੁਰੂ ਬਾਬਾ ਰਾਮਦੇਵ ਤੇ ਪਤੰਜਲੀ ਦੇ ਪ੍ਰਬੰਧਕੀ ਡਾਇਰੈਕਟਰ ਅਚਾਰੀਆ ਬਾਲਕ੍ਰਿਸ਼ਨ ਮੰਗਲਵਾਰ ਨੂੰ ਸੁਪਰੀਮ ਕੋਰਟ ’ਚ ਪੇਸ਼ ਹੋਏ ਤੇ ਉਨ੍ਹਾਂ ਨੇ ਕੋਰਟ ਤੋਂ ਬਿਨਾਂ ਸ਼ਰਤ ਮਾਫੀ ਮੰਗੀ। ਹਾਲਾਂਕਿ ਕੋਰਟ ਨੇ ਉਨ੍ਹਾਂ ਦੇ ਹਲਫ਼ਨਾਮਿਆਂ ’ਤੇ ਤਸੱਲੀ ਨਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਸਖ਼ਤ ਝਾੜ ਪਾਈ। ਕੋਰਟ ਨੇ ਹਲਫ਼ਨਾਮਿਆਂ ਨਾਲ ਲਗਾਏ ਕੁਝ ਦਸਤਾਵੇਜ਼ਾਂ ’ਤੇ ਵੀ ਸਵਾਲ ਉਠਾਏ ਤੇ ਖ਼ਬਰਦਾਰ ਕੀਤਾ ਕਿ ਇਹ ਮਾਮਲਾ ਪਰਜਰੀ ਦਾ ਵੀ ਲੱਗਦਾ ਹੈ। ਕੋਰਟ ਨੇ ਦੋਵਾਂ ਨੂੰ ਬਿਹਤਰ ਹਲਫ਼ਨਾਮਾ ਦਾਖ਼ਲ

ਕਰਨ ਦਾ ਆਖ਼ਰੀ ਮੌਕਾ ਦਿੰਦੇ ਹੋਏ ਮਾਮਲਾ 10 ਅਪ੍ਰੈਲ ਤੋਂ ਫਿਰ ਸੁਣਵਾਈ ’ਤੇ ਲਗਾਉਣ ਦਾ ਹੁਕਮ ਦਿੱਤਾ ਹੈ। ਕੋਰਟ ਨੇ 10 ਅਪ੍ਰੈਲ ਨੂੰ ਵੀ ਦੋਵਾਂ ਨੂੰ ਕੋਰਟ ਤੋਂ ਨਿਜੀ ਤੌਰ ’ਤੇ ਪੇਸ਼ ਹੋਣ ਨੂੰ ਕਿਹਾ ਹੈ।ਕੋਰਟ ਨੇ ਕੋਰੋਨਾ ਦੌਰਾਨ ਉਤਪਾਦਾਂ ਦੇ ਪ੍ਰਭਾਵ ਬਾਰੇ ਪਤੰਜਲੀ ਦੇ ਵੱਡੇ ਦਾਅਵਿਆਂ ਤੇ ਐਲੋਪੈਥੀ ਨੂੰ ਬਦਨਾਮ ਕਰਨ ਬਾਰੇ ਕੋਈ ਕਾਰਵਾਈ ਨਾ ਕਰਨ ’ਤੇ ਕੇਂਦਰ ਤੋਂ ਵੀ ਸਵਾਲ ਕੀਤਾ। ਕੋਰਟ ਨੇ ਪੁੱਛਿਆ ਕਿ ਕੇਂਦਰ ਨੇ ਇਸ ਸਬੰਧੀ ਕੀ ਕਾਰਵਾਈ ਕੀਤੀ। ਕੋਰਟ ਨੇ ਮਾਮਲੇ ’ਚ ਉੱਤਰਾਖੰਡ ਦੇ ਲਾਇਸੈਂਸ ਵਿਭਾਗ ਨੂੰ ਵੀ ਧਿਰ ਬਣਾਉਂਦੇ ਹੋਏ ਨੋਟਿਸ ਜਾਰੀ ਕੀਤਾ ਹੈ ਤੇ ਉੱਤਰਾਖੰਡ

ਸਰਕਾਰ ਤੇ ਕੇਂਦਰ ਸਰਕਾਰ ਤੋਂ ਜਵਾਬੀ ਹਲਫ਼ਨਾਮਾ ਮੰਗਿਆ ਹੈ। ਇਹ ਹੁਕਮ ਟਿੱਪਣੀਆਂ ਜਸਟਿਸ ਹਿਮਾ ਕੋਹਲੀ ਤੇ ਅਹਿਸਾਨੁੱਦੀਨ ਅਮਾਨੁੱਲਾ ਦੇ ਬੈਂਚ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੀਤੀਆਂ। ਆਈਐੱਮਏ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਪਤੰਜਲੀ ’ਤੇ ਉਤਪਾਦਾਂ ਤੇ ਦਵਾਈਆਂ ਬਾਰੇ ਭਰਮਾਊ ਪ੍ਰਚਾਰ ਕਰਨ ਤੇ ਐਲੋਪੈਥੀ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ’ਚ ਦੋਵਾਂ ਧਿਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਕਿ ਸੁਪਰੀਮ ਕੋਰਟ ਨੂੰ ਦਿੱਤੀ ਗਈ ਅੰਡਰਟੇਕਿੰਗ ਦੀ ਉਲੰਘਣਾ ਕਰਨ ’ਤੇ ਕਿਉਂ ਨਾ ਉਨ੍ਹਾਂ ਖ਼ਿਲਾਫ਼ ਹੁਕਮ ਅਦੂਲੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *