ਬਾਈਕ ‘ਚ ਦੁਪੱਟਾ ਆਉਣ ਕਾਰਨ ਸੜਕ ‘ਤੇ ਡਿੱਗੀ ਔਰਤ, 2 ਮਾਸੂਮ ਬੱਚਿਆਂ ਦੀ ਮਾਂ ਦੀ ਹੋਈ ਮੌ ਤ

Uncategorized

ਪੰਜਾਬ ਦੇ ਅਬੋਹਰ ‘ਚ 2 ਦਿਨ ਪਹਿਲਾਂ ਬਾਈਕ ‘ਚ ਦੁਪੱਟਾ ਫੱਸਣ ਕਾਰਨ ਸੜਕ ‘ਤੇ ਡਿੱਗ ਕੇ ਜ਼ਖਮੀ ਹੋਈ ਔਰਤ ਦੀ ਬੀਕਾਨੇਰ ‘ਚ ਇਲਾਜ ਦੌਰਾਨ ਮੌ ਤ ਹੋ ਗਈ। ਜਿਸ ਦਾ ਅੱਜ ਖੂਈਆਂ ਸਰਵਰ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਨਿਹਾਲਖੇੜਾ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ ਦੇ ਸਿਰਾਂ ਤੋਂ ਮਾਂ ਦਾ ਪਰਛਾਵਾਂ ਉੱਠ ਗਿਆ।

ਜਾਣਕਾਰੀ ਅਨੁਸਾਰ 22 ਸਾਲਾ ਮੰਜੂ ਪਤਨੀ ਪ੍ਰਵੀਨ ਵਾਸੀ ਨਿਹਾਲਖੇੜਾ ਦੋ ਦਿਨ ਪਹਿਲਾਂ ਆਪਣੇ ਪਤੀ ਪ੍ਰਵੀਨ, 5 ਸਾਲਾ ਬੇਟੀ ਅਤੇ 5 ਮਹੀਨੇ ਦੇ ਬੇਟੇ ਨਾਲ ਬਾਈਕ ‘ਤੇ ਸਵਾਰ ਹੋ ਕੇ ਆਪਣੇ ਨਾਨਕੇ ਘਰ ਭੰਗਰਖੇੜਾ ਤੋਂ ਵਾਪਸ ਆਪਣੇ ਸਹੁਰੇ ਘਰ ਆ ਰਹੀ ਸੀ। ਜਦੋਂ ਮੋਟਰਸਾਈਕਲ ਚੂਹੜੀਵਾਲਾ ਧੰਨਾ ਨੇੜੇ ਪਹੁੰਚਿਆ ਤਾਂ ਅਚਾਨਕ ਔਰਤ ਦਾ ਦੁਪੱਟਾ ਟਾਇਰ ਵਿੱਚ ਫਸ ਗਿਆ ਅਤੇ ਉਹ ਆਪਣੇ ਪੰਜ ਮਹੀਨੇ ਦੇ ਬੱਚੇ ਸਮੇਤ ਹੇਠਾਂ ਡਿੱਗ ਗਈ।

ਛੋਟਾ ਬੱਚਾ ਮਾਂ ਦੀ ਛਾਤੀ ਨਾਲ ਲੱਗਿਆ ਹੋਇਆ ਸੀ, ਜਿਸ ਕਾਰਨ ਉਹ ਬਚ ਗਿਆ, ਜਦਕਿ ਉਸ ਦੀ ਮਾਂ ਦੇ ਸਿਰ ‘ਤੇ ਡੂੰਘੀਆਂ ਸੱਟਾਂ ਲੱਗੀਆਂ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਇੱਥੋਂ ਰੈਫਰ ਕਰ ਦਿੱਤਾ ਗਿਆ, ਜਿਸ ’ਤੇ ਪਰਿਵਾਰ ਵਾਲੇ ਉਸ ਨੂੰ ਸ੍ਰੀਗੰਗਾਨਗਰ ਲੈ ਗਏ। ਜਿੱਥੋਂ ਉਸ ਨੂੰ ਬੀਕਾਨੇਰ ਲਿਜਾਇਆ ਗਿਆ। ਜਿੱਥੇ ਬੀਤੀ ਰਾਤ ਉਸ ਦੀ ਮੌ ਤ ਹੋ ਗਈ। ਇਧਰ ਥਾਣਾ ਖੂਈਆਂ ਸਰਵਰ ਪੁਲਿਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *