ਨਵੇਂ ਕਾਨੂੰਨ ਦੇ ਵਿਰੋਧ ‘ਚ ਸੜਕਾਂ ‘ਤੇ ਉਤਰੇ ਟਰੱਕ ਡ੍ਰਾਈਵਰ ! ਅੱਗੋਂ ਪੁਲਿਸ ਵਾਲੇ ਵੀ ਹੋ ਗਏ ਤੱਤੇ

Uncategorized

ਹਿੱਟ ਐਂਡ ਰਨ’ ਮਾਮਲਿਆਂ ’ਚ ਸਖ਼ਤ ਸਜ਼ਾ ਦੇਣ ਵਾਲੇ ਨਵੇਂ ਕਾਨੂੰਨ ਦੇ ਵਿਰੋਧ ’ਚ ਟਰੱਕ ਡਰਾਈਵਰਾਂ ਨੇ ਸੋਮਵਾਰ ਨੂੰ ਦੇਸ਼ ਭਰ ’ਚ ਪ੍ਰਦਰਸ਼ਨ ਕੀਤਾ। ਮੱਧ ਪ੍ਰਦੇਸ਼ ’ਚ ਮੁੰਬਈ-ਆਗਰਾ ਨੈਸ਼ਨਲ ਹਾਈਵੇ ਅਤੇ ਹੋਰ ਆਮ ਸੜਕਾਂ ਨੂੰ ਜਾਮ ਕਰ ਦਿਤਾ। ਇਸ ਕਾਰਨ ਗੱਡੀਆਂ ’ਤੇ ਸਵਾਰ ਕਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਆਮ ਜ਼ਰੂਰਤਾਂ ਦੀ ਆਵਾਜਾਈ ਪ੍ਰਭਾਵਤ ਹੋਈ। ਜੰਮੂ-ਕਸ਼ਮੀਰ ਤੋਂ ਵੀ ਤੇਲ ਟੈਂਕਰਾਂ ਵਲੋਂ ਪ੍ਰਦਰਸ਼ਨ ਦੀਆਂ ਖ਼ਬਰਾਂ ਹਨ।

‘ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ’ ਦੀ ਟਰਾਂਸਪੋਰਟ ਕਮੇਟੀ ਦੇ ਚੇਅਰਮੈਨ ਸੀ.ਐਲ. ਮੁਕਾਤੀ ਨੇ ਕਿਹਾ, ‘‘ਹਿੱਟ ਐਂਡ ਰਨ ਮਾਮਲਿਆਂ ’ਚ ਸਰਕਾਰ ਵਲੋਂ ਅਚਾਨਕ ਸਖਤ ਵਿਵਸਥਾਵਾਂ ਲਾਗੂ ਕੀਤੇ ਜਾਣ ਨੂੰ ਲੈ ਕੇ ਡਰਾਈਵਰਾਂ ’ਚ ਨਾਰਾਜ਼ਗੀ ਹੈ ਅਤੇ ਉਹ ਮੰਗ ਕਰਦੇ ਹਨ ਕਿ ਇਨ੍ਹਾਂ ਵਿਵਸਥਾਵਾਂ ਨੂੰ ਵਾਪਸ ਲਿਆ ਜਾਵੇ।’’ਉਨ੍ਹਾਂ ਕਿਹਾ ਕਿ ਸਰਕਾਰ ਨੂੰ ‘ਹਿੱਟ ਐਂਡ ਰਨ’ ਮਾਮਲਿਆਂ ’ਚ ਸਖਤ ਪ੍ਰਬੰਧ ਕਰਨ ਤੋਂ ਪਹਿਲਾਂ ਵਿਦੇਸ਼ਾਂ ਵਾਂਗ

ਬਿਹਤਰ ਸੜਕ ਅਤੇ ਆਵਾਜਾਈ ਪ੍ਰਣਾਲੀ ਨੂੰ ਯਕੀਨੀ ਬਣਾਉਣ ’ਤੇ ਅਪਣਾ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਆਈ.ਪੀ.ਸੀ. ਦੀ ਥਾਂ ਲੈਣ ਜਾ ਰਹੀ ਭਾਰਤੀ ਨਿਆਂ ਸੰਹਿਤਾ ’ਚ ਉਨ੍ਹਾਂ ਡਰਾਈਵਰਾਂ ਲਈ 10 ਸਾਲ ਤਕ ਦੀ ਕੈਦ ਦਾ ਪ੍ਰਬੰਧ ਹੈ ਜੋ ਕਿਸੇ ਵੀ ਪੁਲਿਸ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਹਾਦਸੇ ਬਾਰੇ ਸੂਚਿਤ ਕੀਤੇ ਬਗ਼ੈਰ ਮੌਕੇ ਤੋਂ ਭੱਜ ਜਾਂਦੇ ਹਨ। ਚਸ਼ਮਦੀਦਾਂ ਨੇ ਦਸਿਆ ਕਿ ਧਾਰ ਅਤੇ ਸ਼ਾਜਾਪੁਰ ਜ਼ਿਲ੍ਹਿਆਂ ’ਚ ਸੈਂਕੜੇ ਗੱਡੀਆਂ ਦੀਆਂ

ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ ਕਿਉਂਕਿ ਡਰਾਈਵਰਾਂ ਨੇ ਮੁੰਬਈ ਨੂੰ ਆਗਰਾ ਨਾਲ ਜੋੜਨ ਵਾਲੇ ਕੌਮੀ ਰਾਜਮਾਰਗ ਨੂੰ ਜਾਮ ਕਰ ਦਿਤਾ ਸੀ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਇੰਦੌਰ ਦੇ ਵਿਜੇ ਨਗਰ ਚੌਰਾਹੇ ’ਤੇ ਚੱਕਾਜਾਮ ਕਰਨ ਦੀ ਕੋਸ਼ਿਸ਼ ਦੌਰਾਨ ਚਾਰ ਪਹੀਆ ਗੱਡੀਆਂ ਤੋਂ ਮੁਸਾਫ਼ਰਾਂ ਨੂੰ ਜ਼ਬਰਦਸਤੀ ਹਟਾਉਣ ਵਾਲੇ ਪ੍ਰਦਰਸ਼ਨਕਾਰੀ ਡਰਾਈਵਰਾਂ ਨੂੰ ਪੁਲਿਸ ਨੇ ਹਲਕੀ ਤਾਕਤ ਦੀ ਵਰਤੋਂ ਕਰਦਿਆਂ ਭਜਾ ਦਿਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *