ਲੁਧਿਆਣੇ ਦੇ ਸਾਊ ਸਿਟੀ ਇਲਾਕੇ ਵਿੱਚ ਇੱਕ ਵਪਾਰੀ ਦੀ ਗੱਡੀ ਚੋਂ 22 ਲੱਖ ਰੁਪਏ ਦੀ ਚੋਰੀ

Uncategorized

ਲੁਧਿਆਣਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਵਪਾਰੀ ਨੂੰ ਗੱਡੀ ਦੇ ਇੱਕ ਪੰਕਚਰ ਕਰਕੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਕ ਸਾਊਥ ਸਿਟੀ ਇਲਾਕੇ ਦੇ ਪੈਟਰੋਲ ਪੰਪ ‘ਤੇ ਇੱਕ ਵਪਾਰੀ ਦਾ ਡਰਾਈਵਰ ਪੰਕਚਰ ਲਗਵਾਉਣ ਆਇਆ ਸੀ ਪਰ ਉਹ ਲੁੱ ਟ ਦਾ ਸ਼ਿਕਾਰ ਹੋ ਗਿਆ। ਦੱਸ ਦਈਏ ਕਿ ਸਾਊਥ ਸਿਟੀ ਰੋਡ ‘ਤੇ ਸਥਿਤ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਸ਼ਿਵਾਲਿਕ ਪੈਟਰੋਲ ਪੰਪ ‘ਤੇ ਰੀਅਲ ਅਸਟੇਟ ਕਾਰੋਬਾਰੀ ਅਤੇ ਸ਼ਰਮਨ ਵਾਟੀਆ ਅਸਟੇਟ ਦੇ ਮਾਲਕ ਦੀ ਗੱਡੀ ‘ਚੋਂ 22 ਲੱਖ ਦੀ ਨਕਦ ਨਾਲ ਭਰਿਆ ਬੈਗ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੇ ਸਮੇਂ ਵਪਾਰੀ ਦਾ ਡਰਾਈਵਰ ਪੰਕਚਰ ਕਰਵਾਉਣ ਲਈ ਪੰਪ ‘ਤੇ ਆਇਆ ਹੋਇਆ ਸੀ ਅਤੇ ਉਸ ਦਾ ਧਿਆਨ ਪੰਕਚਰ ਕਰਵਾਉਣ ‘ਤੇ ਲੱਗਾ ਹੋਇਆ ਸੀ। ਉਦੋਂ ਹੀ ਪਿੱਛੇ ਤੋਂ ਇੱਕ ਬਦਮਾਸ਼ ਵੱਲੋਂ ਗੱਡੀ ‘ਚੋਂ ਬੈਗ ਚੋਰੀ ਕਰ ਲਿਆ ਗਿਆ। ਇਹ ਵੀ ਸਾਹਮਣੇ ਆਇਆ ਹੈ ਕਿ ਇਸ ਤੋਂ ਬਾਅਦ ਉਹ ਕੁਝ ਦੂਰੀ ‘ਤੇ ਬਾਈਕ ‘ਤੇ ਖੜ੍ਹੇ ਆਪਣੇ ਸਾਥੀ ਸਮੇਤ ਫਰਾਰ ਹੋ ਗਿਆ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ’ਤੇ ਏਡੀਸੀਪੀ ਸ਼ੁਭਮ ਅਗਰਵਾਲ ਅਤੇ ਥਾਣਾ ਪੀਏਯੂ ਅਤੇ ਥਾਣਾ ਹੈਬੋਵਾਲ ਦੀ ਪੁਲਿਸ ਮੌਕੇ ’ਤੇ ਪੁੱਜ ਗਈ ਅਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਇਹ ਘਟਨਾ ਸ਼ਾਮ 5:40 (3 ਅਗਸਤ) ਦੇ ਕਰੀਬ ਵਾਪਰੀ ਹੈ। ਉਦੋਂ ਇੱਕ ਵਪਾਰੀ ਦਾ ਡਰਾਈਵਰ ਗੱਡੀ ਨੂੰ ਪੰਕਚਰ ਕਰਵਾਉਣ ਲਈ ਪੈਟਰੋਲ ਪੰਪ ‘ਤੇ ਰੁਕਿਆ ਸੀ ਪਰ ਕੁਝ ਨੌਜਵਾਨ ਗੱਡੀ ‘ਚੋਂ ਪੈਸਿਆਂ ਨਾਲ ਭਰਿਆ ਬੈਗ ਚੁੱਕ ਕੇ ਭੱਜ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਵਪਾਰੀ ਆਪਣੇ ਦੋਸਤ ਨਾਲ ਬੈਠਾ ਸੀ ਅਤੇ ਉਸ ਦਾ ਡਰਾਈਵਰ ਗੱਡੀ ਦਾ ਪੰਕਚਰ ਕਰਵਾਉਣ ਲਈ ਪੈਟਰੋਲ ਪੰਪ ‘ਤੇ ਆਇਆ ਸੀ। ਦੱਸਣਯੋਗ ਹੈ ਕਿ ਇਸ ਘਟਨਾ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *