ਟਾਇਰ ‘ਚ ਹਵਾ ਭਰਵਾਉਣ ਪਿੱਛੇ ਪੈ ਗਏ ਖਿਲਾਰੇ ਜਵਾਕ ਸਾਹਮਣੇ ਦੁਕਾਨਦਾਰ ਨੇ ਘੜੀਸ ਘੜੀਸ ਕੁੱਟਿਆ

Uncategorized

 ਨਿੱਕੀ ਨਿੱਕੀ ਗੱਲ ‘ਤੇ ਲੋਕ ਇੱਕ ਦੂਜੇ ਦੀ ਜਾਨ ਲੈਣ ਲਈ ਤਿਆਰ ਹੋ ਜਾਂਦੇ ਹਨ। ਅਜਿਹਾ ਹੀ ਇੱਕ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ ਹੈ ਜਿੱਥੇ ਮੋਟਰਸਾਈਕਲ ‘ਚ ਹਵਾ ਭਰਵਾਉਣ ਨੂੰ ਲੈ ਕੇ ਦੋ ਧਿਰਾਂ ਆਪਸ ‘ਚ ਭਿੜ ਗਈਆਂ। ਦੱਸਿਆ ਜਾ ਰਿਹਾ ਹੈ ਜਦੋਂ ਪੀੜਤ ਕਿਰਤ ਸਿੰਘ ਦੇ ਪਿਤਾ ਵੱਲੋਂ ਦੁਕਾਨਦਾਰ ਨੂੰ ਹਵਾ ਭਰਨ ਲਈ ਆਖਿਆ ਤਾਂ ਉਨ੍ਹਾਂ ਨੇ ਮਨਾ ਕਰ ਦਿੱਤਾ ਅਤੇ ਬਾਅਦ ਵਿੱਚ ਦੋਵਾਂ ਧਿਰਾਂ ਵਿਚਾਲੇ ਬਹਿਸਬਾਜੀ ਸ਼ੁਰੂ ਹੋ ਗਈ ਤਾਂ ਪੈਂਚਰ ਵਾਲੀ ਦੁਕਾਨ ਦੇ ਮਾਲਕ ਵੱਲੋਂ ਹਵਾ ਭਰਾਉਣ ਆਏ ਪਿਓ ਪੁੱਤ ‘ਤੇ ਹਮਲਾ ਕਰ ਦਿੱਤਾ ਗਿਆ ਅਤੇ

 

ਉਹਨਾਂ ਨੂੰ ਘੜੀਸ ਕੇ ਆਪਣੀ ਦੁਕਾਨ ‘ਚ ਵਾੜਨ ਦੀ ਕੋਸ਼ਿਸ਼ ਕੀਤੀ । ਇਸ ਦੌਰਾਨ ਦੋਵੇਂ ਪਿਓ ਅਤੇ ਪੁੱਤ ਦਾ ਕਾਫ਼ੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੇ ਉੱਥੋਂ ਭੱਜ ਕੇ ਆਪਣੀ ਜਾਨ ਬਚਾਈ। ਇੰਨ੍ਹਾਂ ਹੀ ਪੀੜਤ ਨੌਜਵਾਨ ਨੇ ਆਖਿਆ ਕਿ ਦੂਜੀ ਧਿਰ ਵੱਲੋਂ ਹਸਪਤਾਲ ‘ਚ ਦਾਖਲ ਹੋ ਕੇ ਵੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ, ਅਤੇ ਫਿਰ ਆਪਣੇ ਆਪ ਨੂ ਖੁਦ ਜ਼ਖਮੀ ਕਰਕੇ ਹਸਪਤਾਲ ‘ਚ ਦਾਖਲ ਕਰਵਾ ਲਿਆ। ਕਿਰਤ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ

ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।ਦੂਜੇ ਪਾਸੇ ਇਸ ਮਾਮਲੇ ਵਿੱਚ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਅਧਿਕਾਰੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਮੋਟਰਸਾਈਕਲ ਦੇ ਵਿੱਚ ਹਵਾ ਭਰਾਉਣ ਨੂੰ ਲੈ ਕੇ ਦੁਕਾਨਦਾਰ ਅਤੇ ਮੋਟਰਸਾਈਕਲ ਚਾਲਕ ਵਿਚਕਾਰ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ।ਜਿਸ ਵਿੱਚ ਕਿ ਦੋਵੇਂ ਧਿਰਾਂ ਜ਼ਖਮੀ ਹੋਈਆਂ ਹਨ ਅਤੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਜੋ ਮੋਟਰਸਾਈਕਲ ਚਾਲਕ ਸੀ

ਉਸ ਦਾ ਪਰਿਵਾਰਿਕ ਮੈਂਬਰ ਸੀਆਈਡੀ ਦੇ ਵਿੱਚ ਤੈਨਾਤ ਹੈ ਜੋ ਕਿ ਮੌਕੇ ‘ਤੇ ਮੌਜੂਦ ਸੀ ਅਤੇ ਉਸ ਦੇ ਉੱਪਰ ਵੀ ਦੁਕਾਨਦਾਰ ਵੱਲੋਂ ਹਮਲਾ ਕੀਤਾ ਗਿਆ ਹੈ। ਫਿਲਹਾਲ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਣਕਾਰੀ ਇਹ ਵੀ ਮਿਲੀ ਹੈ ਕਿ ਦੋਵੇਂ ਧਿਰਾਂ ਹਸਪਤਾਲ ਵਿੱਚ ਦੁਬਾਰਾ ਤੋਂ ਆਮੋ ਸਾਹਮਣੇ ਹੋਈਆਂ ਹਨ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *