ਤੇਜ਼ ਰਫਤਾਰ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਮਾ.ਰੀ ਟੱਕਰ

Uncategorized

ਗੁਰਦਾਸਪੁਰ ਵਿੱਚ ਇੱਕ ਤੇਜ਼ ਰਫ਼ਤਾਰ ਐਂਬੂਲੈਂਸ ਦੀ ਲਪੇਟ ਵਿੱਚ ਆਉਂਣ ਨਾਲ ਇੱਕ ਸਾਈਕਲ ਸਵਾਰ ਦੀ ਮੌਕੇ ਉੱਤੇ ਹੀ ਮੌ ਤ ਹੋ ਗਈ। ਇਹ ਹਾਦਸਾ ਬੱਬਰੀ ਬਾਈਪਾਸ ‘ਤੇ ਵਾਪਰਿਆ। ਉਥੇ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਐਂਬੂਲੈਂਸ ਡਰਾਈਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਫਿਰ ਉਸ ਦੀ ਹੀ ਐਂਬੂਲੈਂਸ ਜ਼ਰੀਏ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਮੁਤਾਬਿਕ ਐਂਬੂਲੈਂਸ ਡਰਾਈਵਰ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਿਹਾ ਸੀ ਕਿ ਅਚਾਨਕ ਹੀ ਉਸ ਨੇ ਸਾਈਕਲ ਉੱਤੇ ਜਾਂਦੇ ਰਵੀ ਦਾਸ ਨਾਂ ਦੇ ਵਿਅਕਤੀ ਨੂੰ ਦਰੜ ਦਿੱਤਾ।

ਮੌਕੇ ’ਤੇ ਪਹੁੰਚੀ ਪੁਲਿਸ ਨੇ ਉਕਤ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਡਰਾਈਵਰ ਨੇ ਰੁਕ ਕੇ ਦੇਖਿਆ ਹੁੰਦਾ ਤਾਂ ਬਚ ਜਾਂਦੀ ਜਾਨ: ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਬੁਆ ਦੱਤਾ ਨੇ ਦੱਸਿਆ ਕੀ ਉਸਦਾ ਵੱਡਾ ਭਰਾ ਰਵੀ ਦਾਸ ਘਰੋਂ ਸਬਜ਼ੀ ਲੈਣ ਦੇ ਲਈ ਗਿਆ ਸੀ। ਜਿਸਨੂੰ ਬੱਬਰੀ ਬਾਈਪਾਸ ਨੇੜੇ ਇੱਕ ਤੇਜ ਰਫਤਾਰ ਐਂਬੂਲੈਂਸ ਨੇ ਟੱਕਰ ਮਾਰ ਦਿੱਤੀ ਅੱਤੇ ਉਸਨੂੰ 50 ਫੁੱਟ ਤੱਕ ਘੜੀਸਦੀ ਲੈ ਗਈ ਤੇ ਮੌ ਤ ਹੋ ਗਈ। ਪੀੜਤ ਪਰਿਵਾਰ ਨੇ ਨੇ ਮੰਗ ਕੀਤੀ ਹੈ, ਕਿ ਐਂਬੂਲੈਂਸ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ

ਮ੍ਰਿਤਕ ਦੇ ਭਰਾ ਨੇ ਕਿਹਾ ਕਿ ਜੇਕਰ ਸਿਰਫ ਫੇਟ ਵੱਜੀ ਹੁੰਦੀ ਤਾਂ ਵੀ ਉਸ ਦੇ ਭਰਾ ਦੀ ਜਾਨ ਬਚ ਸਕਦੀ ਸੀ। ਉਥੇ ਹੀ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਸਤਵਿੰਦਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਬਰੀ ਬਾਈਪਾਸ ‘ਤੇ ਇੱਕ ਸੜਕਾ ਹਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਤੇ ਡਰਾਈਵਰ ਸੰਤੋਸ਼ ਕੁਮਾਰ ਪੁੱਤਰ ਦੇਸ਼ ਰਾਜ ਵਾਸੀ ਸੁਲਤਾਨਪੁਰ ਕੋਟਲੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *