ਧਾਰੀਵਾਲ ਬੈਂਕ ਚ ਵੜ੍ਹ ਗਏ ਚੋਰ 15 ਮਿੰਟ ਘੁੰਮਦੇ ਰਹੇ ਅੰਦਰ

Uncategorized

ਥਾਣਾ ਧਾਰੀਵਾਲ ਦੇ ਇਲਾਕੇ ‘ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਦਕਿ ਪੁਲਿਸ ਚੋਰਾਂ ਨੂੰ ਨੱਥ ਪਾਉਣ ‘ਚ ਪੂਰੀ ਤਰਾਂ੍ਹ ਨਾਕਾਮ ਨਜ਼ਰ ਆ ਰਹੀ ਹੈ। ਹੁਣ ਚੋਰਾਂ ਨੇ ਡਡਵਾਂ ਰੋਡ ਸਥਿਤ ਪੰਜਾਬ ਗ੍ਰਾਮੀਣ ਬੈਂਕ ਦੀ ਸ਼ਾਖਾ ਨੂੰ ਨਿਸ਼ਾਨਾ ਬਣਾਇਆ ਹੈ। ਭਾਵੇਂ ਇਸ ਦੌਰਾਨ ਚੋਰੀ ਦੀ ਕੋਸ਼ਸ਼ਿ ਨਾਕਾਮ ਹੋ ਗਈ ਪਰ ਲਗਾਤਾਰ ਵੱਧ ਰਹੀਆਂ ਵਾਰਦਾਤਾਂ ਕਾਰਨ ਇਲਾਕੇ ਦੇ ਲੋਕਾਂ ਵਿੱਚ ਰੋਸ ਦਾ ਮਾਹੌਲ ਹੈ।ਬੈਂਕ ਨੂੰ ਬਿਲਡਿੰਗ ਕਿਰਾਏ ‘ਤੇ ਦੇਣ ਵਾਲੇ ਦਰਸ਼ਨ ਸਿੰਘ ਨੇ ਦੱਸਿਆ ਕਿ

ਜਦੋਂ ਉਹ ਸਵੇਰੇ 4 ਵਜੇ ਦੇ ਕਰੀਬ ਜਾਗਿਆ ਤਾਂ ਉਠ ਕੇ ਬਾਹਰ ਆਇਆ। ਇਸ ਦੌਰਾਨ ਉਸ ਨੇ ਦੇਖਿਆ ਕਿ ਬੈਂਕ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੱਧਾ ਸ਼ਟਰ ਖੁੱਲਾ ਸੀ। ਉਸ ਨੇ ਤੁਰੰਤ ਬੈਂਕ ਦੇ ਮੈਨੇਜਰ ਅਤੇ ਪੁਲਿਸ ਨੂੰ ਸੂਚਿਤ ਕੀਤਾ। ਕੁਝ ਸਮੇਂ ਬਾਅਦ ਮੈਨੇਜਰ ਜਗਦੀਪ ਸਿੰਘ ਅਤੇ ਕੈਸ਼ੀਅਰ ਪ੍ਰਤੀਕ ਕੁਮਾਰ ਮੌਕੇ ‘ਤੇ ਪਹੁੰਚ ਗਏ। ਕੁਝ ਸਮੇਂ ਬਾਅਦ ਪੁਲਿਸ ਮੁਲਾਜ਼ਮ ਵੀ ਮੌਕੇ ‘ਤੇ ਪਹੁੰਚ ਗਏ।  ਜਾਂਚ ਤੋਂ ਬਾਅਦ ਪਤਾ ਲੱਗਾ ਕਿ ਚੋਰਾਂ ਨੇ ਬੈਂਕ ਦੇ ਤਾਲੇ ਤੋੜੇ ਸਨ ਪਰ ਚੋਰੀ ਨੂੰ ਅੰਜਾਮ ਨਹੀਂ ਦੇ ਸਕੇ। ਇੰਨਾ ਹੀ ਨਹੀਂ ਚੋਰਾਂ ਨੇ ਬੈਂਕ ਦੇ ਟੁੱਟੇ ਤਾਲੇ ਵੀ ਸਾਹਮਣੇ ਵਾਲੇ ਦੋ ਮਕਾਨਾਂ ਦੇ ਬਾਹਰਲੇ ਗੇਟ ‘ਤੇ ਟੰਗ ਦਿੱਤੇ ਸਨ ਤਾਂ ਜੋ ਰੌਲਾ ਸੁਣ ਕੇ ਕੋਈ ਬਾਹਰ ਨਾ ਆ ਸਕੇ।

ਮਕਾਨ ਮਾਲਕ ਕਸ਼ਮੀਰ ਚੰਦ ਅਤੇ ਪੱਪੂ ਨੇ ਦੱਸਿਆ ਕਿ ਬੈਂਕ ਦੇ ਬਾਹਰ ਰੌਲਾ ਸੁਣ ਕੇ ਉਹ ਜਾਗ ਗਏ। ਜਦੋਂ ਉਸ ਨੇ ਬਾਹਰ ਨਿਕਲਣ ਦੀ ਕੋਸ਼ਸ਼ਿ ਕੀਤੀ ਤਾਂ ਦੇਖਿਆ ਕਿ ਤਾਲੇ ਟੁੱਟੇ ਹੋਏ ਸਨ। ਉਨਾਂ੍ਹ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕਾਂ ਨੇ ਦਰਵਾਜ਼ਿਆਂ ਦੇ ਤਾਲੇ ਹਟਾ ਦਿੱਤੇ। ਸੀਸੀਟੀਵੀ ਫੁਟੇਜ ਵਿੱਚ ਇੱਕ ਚੋਰ ਬੈਂਕ ਵਿੱਚ ਘੁੰਮਦਾ ਨਜ਼ਰ ਆ ਰਿਹਾ ਹੈ। ਉਹ ਬੈਂਕ ਦੀ ਸੇਫ ਵਿਚ ਵੀ ਜਾਂਦਾ ਹੈ ਪਰ ਉਸ ਨੂੰ ਖੋਲ੍ਹਣ ਦੀ ਕੋਸ਼ਸ਼ਿ ਨਹੀਂ ਕਰਦਾ। ਦੂਜੇ ਪਾਸੇ ਥਾਣਾ ਧਾਰੀਵਾਲ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *