80 ਹਜ਼ਾਰ ਰੁਪਏ ਰਿ ਸ਼ਵਤ ਕੇਸ ’ਚ ਐਸਐਚਓ ਗੁਰਵਿੰਦਰ ਭੁੱਲਰ ਗ੍ਰਿਫ਼ਤਾਰ ,ਤੀਜੀ ਕਿਸ਼ਤ ਵਜੋਂ ਲੈ ਰਿਹਾ ਸੀ 10 ਹਜ਼ਾਰ

Uncategorized

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਿੱਚ ਤਾਇਨਾਤ ਐੱਸ. ਐੱਚ. ਓ. ਗੁਰਵਿੰਦਰ ਸਿੰਘ ਭੁੱਲਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਇੰਸਪੈਕਟਰ ਨੂੰ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾ (ਢਾਣੀ ਮਲੂਕ ਸਿੰਘ), ਤਹਿਸੀਲ ਧਰਮਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਫਿਰੋਜ਼ਪੁਰ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਵਿਖੇ ਪਹੁੰਚ ਕੇ ਬਿਆਨ ਦਰਜ ਕਰਵਾਏ ਅਤੇ ਦੋਸ਼ ਲਾਇਆ ਹੈ ਕਿ ਉਸ ਦੇ ਚੋਰੀ ਹੋਏ ਟਰੱਕ-ਟਰਾਲੇ ਦਾ ਪਤਾ ਲਗਾਉਣ ਲਈ ਉਹ ਪਹਿਲਾਂ ਥਾਣਾ ਕੋਟ ਈਸੇ ਖਾਂ, ਮੋਗਾ ਜ਼ਿਲ੍ਹਾ ਵਿਖੇ ਗਿਆ ਅਤੇ ਉਪਰੋਕਤ ਐੱਸ. ਐੱਚ. ਓ. ਨੂੰ ਮਿਲਿਆ, ਜਿਸ ਨੇ ਇਸ ਸਬੰਧ ਵਿੱਚ ਮਦਦ ਕਰਨ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਪਰ ਆਖਰਕਾਰ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ। ਇਸ ਤੋਂ ਬਾਅਦ ਉਕਤ ਥਾਣੇਦਾਰ ਨੇ ਸ਼ਿਕਾਇਤਕਰਤਾ ਤੋਂ ਪੇਸ਼ਗੀ ਕਿਸ਼ਤ ਵਜੋਂ 50,000 ਰੁਪਏ ਲੈ ਲਏ ਪਰ ਸ਼ਿਕਾਇਤਕਰਤਾ ਨੇ ਉਸ ਨੂੰ ਕਿਹਾ ਕਿ ਉਹ ਟਰੱਕ-ਟ੍ਰੇਲਰ ਦਾ ਥਹੁ-ਪਤਾ ਲੱਗਣ ਤੋਂ ਬਾਅਦ ਹੀ ਬਾਕੀ ਰਹਿੰਦੀ ਰਕਮ ਦੇਵੇਗਾ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਹ ਆਪਣੇ ਟਰਾਲੇ ਬਾਰੇ ਪਤਾ ਲਾਉਣ ਲਈ ਦੁਬਾਰਾ ਥਾਣਾ ਕੋਟ ਈਸੇ ਖਾਂ ਪੁੱਜਾਂ ਤਾਂ ਪਤਾ ਲੱਗਾ ਕਿ ਉਕਤ ਥਾਣੇਦਾਰ ਦਾ ਤਬਾਦਲਾ ਬਤੌਰ ਐੱਸ. ਐੱਚ. ਓ. ਧਰਮਕੋਟ ਹੋ ਗਿਆ ਹੈ। ਫਿਰ ਉਹ ਉਸ ਨੂੰ ਨਵੀਂ ਤਾਇਨਾਤੀ ਵਾਲੇ ਥਾਣੇ ਵਿੱਚ ਮਿਲਿਆ ਜਿੱਥੇ ਉਕਤ ਥਾਣੇਦਾਰ ਨੇ ਰਿਸ਼ਵਤ ਦੀ ਬਕਾਇਆ ਰਕਮ ਦੇਣ ਪਿੱਛੋਂ ਹੀ ਗੁਜਰਾਤ ਤੋਂ ਉਸ ਦੀ ਗੱਡੀ ਬਰਾਮਦ ਕਰਨ ਦੀ ਗੱਲ ਕੀਤੀ। ਇਸ ਤੋਂ ਬਾਅਦ ਥਾਣੇ ਵਿੱਚ ਹੀ ਐਸ.ਐਚ.ਓ. ਨੇ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਤੁਰੰਤ ਅਦਾ ਕਰਨ ਦੀ ਹਦਾਇਤ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *