ਸੈਰ ਕਰਨ ਗਏ ਬਜ਼ੁਰਗ ਬਾਬੇ ਨੇ ਪਾ ‘ਤੀ ਲਾਟਰੀ ਤਾਂ ਦੇਖੋ ਕਿਵੇਂ ਚਮਕੀ ਕਿਸਮਤ, ਕੁਝ ਘੰਟਿਆਂ ਚ ਬਣ ਗਏ ਕਰੋੜਪਤੀ

Uncategorized

ਇੱਕ ਬਜ਼ੁਰਗ 4 ਘੰਟਿਆਂ ਵਿੱਚ ਕਰੋੜਪਤੀ ਬਣ ਗਿਆ। ਦਰਅਸਲ 4 ਘੰਟੇ ਪਹਿਲਾਂ ਖਰੀਦੀ ਲਾਟਰੀ ‘ਤੇ ਉਸ ਦਾ ਢਾਈ ਕਰੋੜ ਦਾ ਇਨਾਮ ਨਿਕਲ ਆਇਆ। ਇਹ ਬਜ਼ੁਰਗ ਕਿਸਾਨ ਪਿਛਲੇ 40 ਸਾਲਾਂ ਤੋਂ ਲਾਟਰੀ ਖਰੀਦ ਰਿਹਾ ਸੀ।  ਇਸ ਕਾਰਨ ਜਦੋਂ ਉਸ ਦਾ ਇਨਾਮ ਨਿਕਲਿਆ ਤਾਂ ਉਸ ਨੂੰ ਯਕੀਨ ਨਹੀਂ ਆਇਆ।ਮਾਹਿਲਪੁਰ ਦੇ ਰਹਿਣ ਵਾਲੇ ਸ਼ੀਤਲ ਸਿੰਘ ਨੇ ਦੱਸਿਆ ਕਿ ਉਹ ਹਰ ਹਫ਼ਤੇ ਹੁਸ਼ਿਆਰਪੁਰ ਵਿਖੇ ਦਵਾਈ ਲੈਣ ਆਉਂਦਾ ਹੈ। ਉਹ 4 ਨਵੰਬਰ ਨੂੰ

ਵੀ ਦਵਾਈ ਲੈਣ ਆਇਆ ਸੀ। ਫਿਰ ਉਸ ਨੇ ਇੱਕ ਸਟਾਲ ਤੋਂ ਲਾਟਰੀ ਖਰੀਦੀ। ਉਹ 3 ਵਜੇ ਦਵਾਈ ਲੈ ਕੇ ਘਰ ਪਰਤਿਆ। ਸ਼ਾਮ ਕਰੀਬ 7 ਵਜੇ ਸਟਾਲ ਮਾਲਕ ਨੇ ਉਸ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਉਸ ਨੇ ਢਾਈ ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ।ਉਸ ਨੂੰ ਯਕੀਨ ਨਹੀਂ ਆ ਰਿਹਾ ਸੀ। ਜਿਸ ਤੋਂ ਬਾਅਦ ਉਹ ਸੋਮਵਾਰ ਨੂੰ ਦੋਸਤਾਂ ਨਾਲ ਇਸ ਦੀ ਪੁਸ਼ਟੀ ਕਰਨ ਲਈ ਹੁਸ਼ਿਆਰਪੁਰ ਪਹੁੰਚਿਆ। ਉਸ ਨੇ ਕਿਹਾ ਕਿ ਇਸ ਬਾਰੇ ਉਸ ਨੇ ਅਜੇ ਤੱਕ ਘਰ

ਵਿਚ ਕਿਸੇ ਨੂੰ ਨਹੀਂ ਦੱਸਿਆ। ਉਹ ਇੱਕ ਛੋਟਾ ਕਿਸਾਨ ਹੈ। ਹੁਣ ਅਸੀਂ ਪਰਿਵਾਰ ਨਾਲ ਗੱਲ ਕਰਾਂਗੇ ਅਤੇ ਦੇਖਾਂਗੇ ਕਿ ਪੈਸੇ ਦੀ ਵਰਤੋਂ ਕਿਵੇਂ ਕਰਨੀ ਹੈ।ਬਜ਼ੁਰਗ ਸ਼ੀਤਲ ਸਿੰਘ ਨੇ ਦੱਸਿਆ ਕਿ ਉਹ ਖੇਤੀ ਦਾ ਕੰਮ ਕਰਦਾ ਹੈ। ਅਤੇ ਉਸਦੇ 2 ਬੱਚੇ ਵਿਆਹੇ ਹੋਏ ਹਨ। ਉਹ ਆਪਣੇ ਪਰਿਵਾਰ ਦੀ ਸਲਾਹ ਲੈ ਕੇ ਇਸ ਪੈਸੇ ਦੀ ਵਰਤੋਂ ਕਰੇਗਾ। ਲਾਟਰੀ ਸਟਾਲ ਮਾਲਕ ਅਗਰਵਾਲ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਲਾਟਰੀ ਵੇਚ ਰਿਹਾ ਹੈ। ਇਸ ਤੋਂ ਪਹਿਲਾਂ ਉਸ ਦੇ ਪਿਤਾ ਵੀ ਇਹ ਕੰਮ ਕਰਦੇ ਸਨ। ਅੱਜ ਉਨ੍ਹਾਂ ਦੇ ਸਟਾਲ ‘ਤੇ 3 ਕਰੋੜ ਰੁਪਏ ਦੀ ਲਾਟਰੀ ਲੱਗੀ ਹੈ। ਜੋ ਕਿ ਬਹੁਤ ਵੱਡੀ ਅਤੇ ਖੁਸ਼ੀ ਵਾਲੀ ਗੱਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *