ਪਤਨੀ ਨੂੰ ਮਿਲਣ ਗਿਆ ਸੀ ਸਿਪਾਹੀ ਪਤੀ ਗੁੱਸੇ ਚ ਆ ਕੇ ਭਰਾ ਨੇ ਭੈਣ ਅਤੇ ਜੀਜੇ ਦਾ ਕੀਤਾ ਕਤ*ਲ

Uncategorized

ਬੀਤੀ ਰਾਤ ਬਠਿੰਡਾ ਪਿੰਡ ਤੁੰਗਵਾਲੀ ਵਿਖੇ ਆਨਰ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਨੇ ਭੈਣ ਅਤੇ ਜੀਜੇ ਦਾ ਕਤਲ ਕਰ ਦਿੱਤਾ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਸੀ। ਇਸ ਘਟਨਾ ਨਾਲ ਜਿੱਥੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਉਥੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਥੇ ਹੀ ਵਾਰਦਾਤ ਦਾ ਪਤਾ ਲਗਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਸਟੇਬਲ ਜਗਮੀਤ ਸਿੰਘ ਵੱਲੋਂ ਬੇਅੰਤ ਕੌਰ ਨਾਮਕ ਲੜਕੀ ਨਾਲ 2019 ਵਿੱਚ ਕੋਰਟ ਮੈਰਿਜ ਕਰਵਾਈ ਗਈ ਸੀ,ਪਰ ਪਿਛਲੇ ਲੰਮੇ ਸਮੇਂ ਤੋਂ ਬੇਅੰਤ ਕੌਰ ਆਪਣੇ ਪੇਕੇ ਪਰਿਵਾਰ ਹੀ ਰਹਿ ਰਹੀ ਸੀ। ਬੀਤੀ ਦੇਰ ਰਾਤ ਪੁਲਿਸ ਕਰਮਚਾਰੀ ਜਗਮੀਤ ਸਿੰਘ ਜਦੋਂ ਬੇਅੰਤ ਕੌਰ ਨੂੰ ਮਿਲਣ ਵਾਸਤੇ ਪਿੰਡ ਆਇਆ ਤਾਂ ਇਸ ਦੌਰਾਨ ਬੇਅੰਤ ਕੌਰ ਦੇ ਭਰਾ ਨਾਲ ਕਿਸੇ ਗੱਲ ਤੋਂ ਤਕਰਾਰ ਹੋ ਗਈ। ਇਹ ਤਕਰਾਰ ਖੂਨੀ ਝੜੱਪ ਵਿੱਚ ਬਦਲ ਗਈ ਅਤੇ ਜਗਮੀਤ ਸਿੰਘ ਅਤੇ ਬੇਅੰਤ ਸਿੰਘ ਦਾ ਕਤਲ ਹੋ ਗਿਆ।ਉਧਰ ਦੂਸਰੇ ਪਾਸੇ
ਡੀਐਸਪੀ ਭੁੱਚੋ ਰਸ਼ਪਾਲ ਸਿੰਘ ਨੇ ਦੱਸਿਆ ਕਿ ਸਿਪਾਹੀ ਜਗਮੀਤ ਸਿੰਘ ਨੇ 2019 ਵਿੱਚ ਬੇਅੰਤ ਕੌਰ ਨਾਲ ਕੋਰਟ ਮੈਰਿਜ ਕਰਵਾਈ ਸੀ, ਪਰ ਪਿਛਲੇ ਕਾਫੀ ਲੰਬੇ ਸਮੇਂ ਤੋਂ ਬੇਅੰਤ ਕੌਰ ਆਪਣੇ ਪੇਕੇ ਪਰਿਵਾਰ ਵਿੱਚ ਰਹਿ ਰਹੀ ਸੀ। ਪਰ ਬੀਤੀ ਦੇਰ ਰਾਤ ਜਗਮੀਤ ਸਿੰਘ ਜਦੋਂ ਬੇਅੰਤ ਕੌਰ ਨੂੰ ਮਿਲਣ ਆਇਆ ਤਾਂ ਉਸਦੇ ਸਹੁਰਾ ਪਰਿਵਾਰ ਵੱਲੋਂ ਜਗਮੀਤ ਸਿੰਘ ਅਤੇ ਬੇਅੰਤ ਕੌਰ ਦਾ ਕਤਲ ਕਰ ਦਿੱਤਾ,ਫਿਲਹਾਲ ਉਹਨਾਂ ਵੱਲੋਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀਆਂ ਦੱਸਿਆ ਕਿ ਕੋਈ ਵੀ ਦੋਸ਼ੀ ਹੋਇਆ ਉਸ ਦੇ ਖਿਲਾਫ 302 ਦੇ ਤਹਿਤ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ mਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *