ਸੂਬੇਦਾਰ ਹਰਮਿੰਦਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌ*ਰਾ ਪੈਣ ਕਾਰਨ ਹੋਈ ਮੌ*ਤ

Uncategorized

ਪਿੰਡ ਕੌੜੀ ਦੇ ਰਹਿਣ ਵਾਲੇ ਸੂਬੇਦਾਰ ਹਰਮਿੰਦਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ। ਯੂਪੀ ਦੇ ਫਤਿਹਗੜ੍ਹ ਵਿਚ ਤਾਇਨਾਤ ਆਰਮੀ ਸੂਬੇਦਾਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਅੱਜ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਗਿਆ। ਰਾਜਕੀ ਸਨਮਾਨ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਫੌਜ ਦੇ ਅਧਿਕਾਰੀਆਂ, ਖੰਨਾ ਪ੍ਰਸ਼ਾਸਨ ਅਧਿਕਾਰੀਆਂ ਤੇ ਪਿੰਡ ਵਾਲਿਆਂ ਨੇ ਸ਼ਰਧਾਂਜਲੀ ਭੇਟ ਕੀਤੀ।ਮ੍ਰਿਤਕ ਹਰਮਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ, ਇਕ ਪੁੱਤਰ ਤੇ ਧੀ ਛੱਡ ਗਏ ਹਨ।

ਪਰਿਵਾਰ ਨੇ ਪੰਜਾਬ ਸਰਕਾਰ ਤੋਂ ਹਰਮਿੰਦਰ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਪਿਤਾ ਚਰਨ ਸਿੰਘ ਨੇ ਦੱਸਿਆ ਕਿ ਹਰਮਿੰਦਰ ਅਜੇ ਇਕ ਮਹੀਨੇ ਦੀ ਛੁੱਟੀ ਕੱਟ ਕੇ ਗਿਆ ਸੀ ਤੇ 30 ਨਵੰਬਰ ਨੂੰ ਵਾਪਸ ਯੂਨਿਟ ਵਿਚ ਪਰਤਿਆ ਸੀ। 1 ਦਸੰਬਰ ਨੂੰ ਫੋਨ ‘ਤੇ ਗੱਲ ਹੋਈ ਸੀ। ਸਾਰਾ ਕੁਝ ਠੀਕ ਸੀ। 3 ਦਸੰਬਰ ਨੂੰ ਫੌਜ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਕਿ ਹਰਮਿੰਦਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਪਿਤਾ ਨੇ ਜਿਥੇ ਇਕ ਪਾਸੇ ਦੇਸ਼ ਦੀ ਸੇਵਾ ਕਰਦੇ ਹੋਏ ਡਿਊਟੀ ਦੌਰਾਨ ਪੁੱਤ ਦੀ ਮੌਤ ‘ਤੇ ਮਾਣ ਮਹਿਸੂਸ ਕੀਤਾ ਦੂਜੇ ਪਾਸੇ ਪਰਿਵਾਰ ਲਈ ਇਹ ਕਦੇ ਨਾ

ਪੂਰਾ ਹੋਣ ਵਾਲਾ ਘਾਟਾ ਦੱਸਿਆ। 19 ਸਾਲਾ ਪੁੱਤਰ ਭਵਨਦੀਪ ਸਿੰਘ ਨੇ ਕਿਹਾ ਕਿ ਪਿਤਾ ਇਕ ਮਹੀਨੇ ਪਰਿਵਾਰ ਨਾਲ ਬਹੁਤ ਖੁਸ਼ੀ ਨਾਲ ਬਿਤਾ ਕੇ ਗਏ ਸਨ। ਵਾਪਸ ਜਾਂਦੇ ਹੀ ਦੋ ਦਿਨ ਬਾਅਦ ਉਨ੍ਹਾਂ ਨੂੰ ਅਟੈਕ ਆ ਗਿਆ।ਸਸਕਾਰ ‘ਤੇ ਸਰਕਾਰੀ ਸਨਮਾਨ ਦੇਣ ਪਹੁੰਚੇ ਸੂਬੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ 1 ਸਿਖਲਾਈ ਰੈਜੀਮੈਂਟ ਵਿਚ ਹਰਮਿੰਦਰ ਸਿੰਘ ਬਤੌਰ ਕੰਟੀਨ ਜੇਸੀਓ ਤਾਇਨਾਤ ਸਨ। ਕੁਝ ਸਮੇੰ ਬਾਅਦ ਹੀ ਉੁਨ੍ਹਾਂ ਦੀ ਪ੍ਰਮੋਸ਼ਨ ਸੂਬੇਦਾਰ ਮੇਜਰ ਵਜੋਂ ਹੋਣੀ ਸੀ। ਲਗਭਗ 3 ਸਾਲ ਬਾਅਦ ਰਿਟਾਇਰਮੈਂਟ ਸੀ। 3 ਦਸੰਬਰ ਨੂੰ ਹਾਰਟ ਅਟੈਕ ਨਾਲ ਹਰਮਿੰਦਰ ਦੀ ਮੌਤ ਹੋ ਗਈ। ਬਟਾਲੀਅਨ ਵੱਲੋਂ ਪਰਿਵਾਰ ਦੀ ਪੂਰੀ ਮਦਦ ਕੀਤੀ ਜਾਵੇਗੀ। ਉਹ ਨਿੱਜੀ ਤੌਰ ‘ਤੇ ਵੀ ਪਰਿਵਾਰ ਦੇ ਨਾਲ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *