ਦੁੱਧ ਦਾ ਲੰਗਰ ਲੱਗਾ ਨੌਜਵਾਨ ਕਰ ਰਿਹਾ ਸੀ ਸੇਵਾ, ਪਰ ਨਾਲਦਿਆਂ ਨੂੰ ਨਹੀਂ ਆਇਆ ਰਾਸ, ਤਾਂ ਸ਼ਰੇਆਮ ਕਰ ਦਿੱਤਾ ਕ.ਤ/ਲ

Uncategorized

ਪਿੰਡ ਤਲਵੰਡੀ ਸੱਲਾ ਵਿਚ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਲਗਾ ਕੇ ਸੇਵਾ ਕਰ ਰਹੇ ਨੌਜਵਾਨ ਸਾਹਿਲ ਨਾਲ ਰੰਜਿਸ਼ ਦੇ ਚਲਦਿਆਂ ਕੁੱਟਮਾਰ ਕਰਨ ਕਾਰਨ ਉਸ ਦੀ ਮੌਤ ਹੋ ਗਈ ਸੀ। ਕਤਲ ਦੇ ਇਸ ਮਾਮਲੇ ਵਿਚ 11 ਨੌਜਵਾਨਾਂ ਵਿੱਚੋਂ ਇਕ ਮੁਲਜ਼ਮ ਨੂੰ ਟਾਂਡਾ ਪੁਲਸ ਗ੍ਰਿਫ਼ਤਾਰ ਕਰ ਲਿਆ ਹੈ। ਐਡੀਸ਼ਨਲ ਐੱਸ. ਐੱਚ. ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਪਰਮਵੀਰ ਸਿੰਘ ਪੰਮਾ ਪੁੱਤਰ ਜਸਵੀਰ ਸਿੰਘ ਵਾਸੀ ਮਾਨਪੁਰ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮ ਅਭਿਸ਼ੇਕ ਅਭੀ ਪੁੱਤਰ ਰਣਜੀਤ ਸਿੰਘ ਵਾਸੀ

ਤਲਵੰਡੀ ਸੱਲਾ, ਅੰਮ੍ਰਿਤਪਾਲ ਸਿੰਘ ਪੁੱਤਰ ਵਿਜੇ ਕੁਮਾਰ, ਆਸ਼ੂ ਉਰਫ ਅਸ਼ੀਸ਼ ਪੁੱਤਰ ਵਿਜੇ ਕੁਮਾਰ ਵਾਸੀ ਮਾਨਪੁਰ, ਲਾਡੀ ਪੁੱਤਰ ਕੁਲਦੀਪ ਵਾਸੀ ਤਲਵੰਡੀ ਸੱਲਾ, ਸ਼ਿਵ ਚਰਨਜੀਤ ਪੁੱਤਰ ਸਰਬਜੀਤ ਸਿੰਘ ਵਾਸੀ ਮਾਨਪੁਰ, ਦੀਪੂ ਉਰਫ਼ ਦੀਪ ਵਾਸੀ ਮਾਨਪੁਰ ਅਤੇ 4 ਹੋਰ ਅਣਪਛਾਤੀਆਂ ਦੀ ਭਾਲ ਲਈ ਵੱਖ ਵੱਖ ਟੀਮਾਂ ਇਲਾਕੇ ਵਿਚ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਸਾਰੇ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਜਾਣਗੇ।ਜ਼ਿਕਰਯੋਗ ਹੈ ਕਿ ਪਿੰਡ ਤਲਵੰਡੀ ਸੱਲਾ ਵਿਚ ਸ਼ੁੱਕਰਵਾਰ ਦੀ ਰਾਤ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਲਗਾ ਕੇ ਸੇਵਾ ਕਰ

ਰਹੇ ਨੌਜਵਾਨ ਨਾਲ ਰੰਜਿਸ਼ ਦੇ ਚਲਦਿਆਂ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਦਾ ਕਾਰਨ ਬਣਨ ਵਾਲੇ 11 ਨੌਜਵਾਨਾਂ ਖ਼ਿਲਾਫ਼ ਟਾਂਡਾ ਪੁਲਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਸਾਹਿਲ ਦੇ ਰੂਪ ਵਿਚ ਹੋਈ ਹੈ, ਜੋ ਤਿੰਨ ਮਹੀਨੇ ਪਹਿਲਾਂ ਹੀ ਗ੍ਰੀਸ ਤੋਂ ਪਰਤਿਆ ਸੀ। ਪੁਲਸ ਨੇ ਇਹ ਮਾਮਲਾ ਕਤਲ ਕੀਤੇ ਗਏ ਨੌਜਵਾਨ ਦੇ ਪਿਤਾ ਕਸ਼ਮੀਰਾ ਲਾਲ ਪੁੱਤਰ ਬਚਨ ਰਾਮ ਵਾਸੀ ਪੱਤੀ ਤਲਵੰਡੀ ਸੱਲਾ ਦੇ ਬਿਆਨ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *