Barnala Civil Hospital ‘ਚ ਡਾਕਟਰ ਦੀ ਕੁੱਟਮਾਰ !!!ਨਾਰਾਜ਼ ਹੋਏ ਡਾਕਟਰਾਂ ਨੇ ਕੰਮ ਕੀਤਾ ਬੰਦ

Uncategorized

ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਆਪਣਾ ਕੰਮ ਛੱਡਕੇ ਹਸਪਤਾਲ ਦੇ ਮੁੱਖ ਪਾਰਕ ਵਿੱਚ ਹੜਤਾਲ ਤੇ ਬੈਠ ਗਏ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਦੂਜੇ ਪਾਸੇ ਡਾਕਟਰਾਂ ਦੀ ਹੜਤਾਲ ਦੇ ਕਾਰਨ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚ ਰਹੇ ਮਰੀਜ਼ ਖੱਜਲ ਖੁਆਰ ਹੋ ਰਹੇ ਹਨ।ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਐਮਰਜੈਂਸੀ ਵਾਰਡ ‘ਚ ਡਿਊਟੀ ‘ਤੇ ਤਾਇਨਾਤ ਡਾਕਟਰ ਗਗਨਦੀਪ ਸਿੰਘ ਨਾਲ ਇਲਾਜ ਲਈ ਆਏ ਮਰੀਜ਼ ਦੇ ਪਰਿਵਾਰ ਵਾਲਿਆਂ ਵੱਲੋਂ ਗਾਲੀ-ਗਲੋਚ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ

ਡਾਕਟਰ ਨੇ ਪਰਿਵਾਰ ‘ਤੇ ਅਸ਼ਲੀਲ ਹਰਕਤਾਂ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ।ਡਾਕਟਰ ਗਗਨਦੀਪ ਦਾ ਕਹਿਣਾ ਹੈ ਕਿ ਬੀਤੀ ਰਾਤ ਇਲਾਜ ਦੇ ਇੱਕ ਮਰੀਜ਼ ਆਇਆ ਸੀ, ਉਸ ਦੇ ਪਰਿਵਾਰਕ ਮੈਂਬਰਾਂ ਨੇ ਮੇਰੇ ਨਾਲ ਬਦਸਲੂਕੀ ਅਤੇ ਕੁੱਟਮਾਰ ਕੀਤੀ ਹੈ। ਡਾਕਟਰ ਦਾ ਕਹਿਣਾ ਹੈ ਕਿ ਜਦੋਂ ਸਥਿਤੀ ਵਿਗੜ ਗਈ ਅਤੇ ਮਾਮਲਾ ਪੁਲਿਸ ਪ੍ਰਸ਼ਾਸਨ ਕੋਲ ਗਿਆ, ਪਰ ਕਾਫੀ ਵਕਤ ਬੀਤ ਜਾਣ ‘ਤੇ ਵੀ

ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਹੋਣ ‘ਤੇ ਸਾਰੇ ਡਾਕਟਰਾਂ ਨੇ ਸਰਕਾਰੀ ਹਸਪਤਾਲ ‘ਚ ਹੜਤਾਲ ਕਰ ਕੇ ਇਨਸਾਫ ਦੀ ਮੰਗ ਕੀਤੀ।ਐਸ.ਐਮ.ਓ ਬਰਨਾਲਾ ਨੇ ਇਸ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡਾਕਟਰ ਨਾਲ ਇਸ ਤਰ੍ਹਾਂ ਦੀ ਦੁਰਵਿਵਹਾਰ ਅਤਿ ਨਿੰਦਣਯੋਗ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰੇ ਅਤੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾਣ। ਡਾਕਟਰਾਂ ਦੀ ਸੁਰੱਖਿਆ ਲਈ ਜਿੰਮੇਵਾਰੀ ਤੈਅ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *