ਹੁਣ ਅੰਗਰੇਜ਼ ਵੀ ਪੜਨਗੇ ”ਗੁਰੂ ਦਾ ਇਤਿਹਾਸ” ਅਮਰੀਕਾ ਦੇ ਸਕੂਲ ‘ਚ ਪੜ੍ਹਾਇਆ ਜਾਵੇਗਾ ‘ਸਿੱਖ ਇਤਿਹਾਸ’

Uncategorized

ਅਮਰੀਕਾ ਵਿਚ ‘ਕਨੈਕਟੀਕਟ ਸਟੇਟ ਬੋਰਡ ਆਫ ਐਜੂਕੇਸ਼ਨ’ ਨੇ ਸਮਾਜਿਕ ਵਿਗਿਆਨ ਦੇ ਅਪਣੇ ਨਵੇਂ ਪਾਠਕ੍ਰਮ ਵਿਚ ਸਿੱਖ ਧਰਮ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪਹਿਲਕਦਮੀ ਨਾਲ ਕਨੈਕਟੀਕਟ ਦੇ ਲਗਭਗ 5,14,000 ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਮਿਲੇਗਾ। ਸਥਾਨਕ ਸਿੱਖ ਭਾਈਚਾਰਾ ਲੰਮੇ ਸਮੇਂ ਤੋਂ ਅਪਣੇ ਧਰਮ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਿਹਾ ਸੀ।

ਨੌਰਵਿਚ ਸਿਟੀ ਕੌਂਸਲਮੈਨ ਸਵਰਨਜੀਤ ਸਿੰਘ ਨੇ ਕਿਹਾ, “ਨਵਾਂ ਪਾਠਕ੍ਰਮ ਸਿੱਖਿਆ ਦੇ ਤਿੰਨੇ ਪੱਧਰਾਂ ਦੇ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਬਾਰੇ ਜਾਣਨ ਦਾ ਮੌਕਾ ਪ੍ਰਦਾਨ ਕਰੇਗਾ। ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਸਿੱਖ ਧਰਮ ਦੇ ਇਤਿਹਾਸ ਅਤੇ ਭਾਈਚਾਰੇ ਦੇ ਯੋਗਦਾਨ ਬਾਰੇ ਪੜ੍ਹਾਉਣਾ ਇਸ ਖੇਤਰ ਵਿਚ ਸਾਡੇ ਵਿਦਿਆਰਥੀਆਂ ਲਈ ਇਕ ਸੁਰੱਖਿਅਤ ਮਾਹੌਲ ਬਣਾਉਣ ਵਿਚ ਮਦਦ ਕਰੇਗਾ।”

ਇਸ ਦੇ ਨਾਲ ਹੀ ‘ਸਿੱਖ ਕੁਲੀਸ਼ਨ’ ਨੇ ਇਕ ਪ੍ਰੈਸ ਰਿਲੀਜ਼ ਵਿਚ ਕਿਹਾ ਕਿ ਆਉਣ ਵਾਲੇ ਸਾਲਾਂ ਵਿਚ ਕਨੈਕਟੀਕਟ ਵਿਚ ਨਵੇਂ ਪਾਠਕ੍ਰਮ ਨੂੰ ਅਪਣਾਉਣ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸੰਗਠਨ ਨੇ ਕਿਹਾ ਕਿ ਸਿੱਖ ਕੁਲੀਸ਼ਨ ਇਸ ਪ੍ਰਕਿਰਿਆ ਦੌਰਾਨ ਕਨੈਕਟੀਕਟ ਸਿੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਸਕੂਲਾਂ ਵਿਚ ਸਿੱਖ ਧਰਮ ਪੜ੍ਹਾਇਆ ਜਾਵੇ।

ਸਿੱਖ ਧਰਮ ਬਾਰੇ ਸਹੀ ਜਾਣਕਾਰੀ ਨੂੰ ਸਮਾਜਿਕ ਵਿਗਿਆਨ ਦੇ ਪਾਠਕ੍ਰਮ ਦਾ ਹਿੱਸਾ ਬਣਾਉਣ ਲਈ ‘ਸਿੱਖ ਕੋਲੀਸ਼ਨ’ ਨਾਲ ਹੱਥ ਮਿਲਾਉਣ ਵਾਲਾ ਕਨੈਕਟੀਕਟ ਅਮਰੀਕਾ ਦਾ 18ਵਾਂ ਸੂਬਾ ਬਣ ਗਿਆ ਹੈ। ਜੂਨ ਵਿਚ ਵਾਸ਼ਿੰਗਟਨ ਨੇ ਸਕੂਲੀ ਪਾਠਕ੍ਰਮ ਵਿਚ ਸਿੱਖ ਧਰਮ ਨੂੰ ਸ਼ਾਮਲ ਕੀਤਾ ਸੀ। ਇਸ ਨਾਲ ਸੂਬੇ ਦੇ 2.5 ਕਰੋੜ ਤੋਂ ਵੱਧ ਵਿਦਿਆਰਥੀਆਂ ਨੂੰ ਵਧੇਰੇ ਸਮਾਵੇਸ਼ੀ ਅਤੇ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਦੀ ਪਹਿਲਕਦਮੀ ਨੂੰ ਹੁਲਾਰਾ ਮਿਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *