ਬੱਚਿਆਂ ਨੂੰ ਮੋਟਰਸਾਈਕਲ ਦੇਣ ਤੋਂ ਪਹਿਲਾਂ ਸਾਵਧਾਨ ਸਰਕਾਰ ਦਾ ਵੱਡਾ ਫੈਸਲਾ

Uncategorized

ਕਈ ਨਾਬਾਲਗ ਸਕੂਟਰ ਜਾਂ ਮੋਟਰਸਾਈਕਲ ਲੈ ਕੇ ਸੜਕਾਂ ‘ਤੇ ਨਿਕਲ ਪੈਂਦੇ ਹਨ। ਉਹ ਬਿਨਾਂ ਲਾਇਸੈਂਸ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹਨ ਅਤੇ ਇਸ ਕਾਰਨ ਅਕਸਰ ਹਾਦਸੇ ਵਾਪਰਦੇ ਹਨ। ਜੇਕਰ ਤੁਹਾਡੇ ਪਰਿਵਾਰ ਦੇ ਬੱਚੇ ਹੁਣ ਅਜਿਹਾ ਕਰਦੇ ਹਨ ਤਾਂ ਇਸ ਦੇ ਲਈ ਤੁਸੀਂ ਵੀ ਜ਼ਿੰਮੇਵਾਰ ਹੋਵੋਗੇ। ਜੀ ਹਾਂ, ਯੂ.ਪੀ. ਵਿਚ ਹੁਣ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਡਰਾਈਵਿੰਗ ‘ਤੇ ਪੂਰਨ ਪਾਬੰਦੀ ਲੱਗ ਗਈ ਹੈ।

ਉੱਤਰ ਪ੍ਰਦੇਸ਼ ‘ਚ ਹੁਣ 18 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ ਲੜਕੀਆਂ ‘ਤੇ ਦੋਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਣ ‘ਤੇ ਪੂਰਨ ਪਾਬੰਦੀ ਹੈ। ਜੇਕਰ ਮਾਪੇ 18 ਸਾਲ ਤੋਂ ਘੱਟ ਉਮਰ ਦੇ ਲੜਕੇ ਜਾਂ ਲੜਕੀ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਦਿੰਦਾ ਹੈ, ਤਾਂ ਉਸ ਨੂੰ 3 ਸਾਲ ਦੀ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਦਿੱਤੀ ਜਾਵੇਗੀ। ਹਾਦਸਿਆਂ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਯੂ.ਪੀ. ਟਰਾਂਸਪੋਰਟ ਵਿਭਾਗ ਨੇ ਇਹ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਯੂ.ਪੀ. ਦੇ ਟਰਾਂਸਪੋਰਟ ਕਮਿਸ਼ਨਰ ਨੇ ਇਸ ਸਬੰਧ ਵਿਚ ਸਾਰੇ ਆਰ.ਐੱਮ.,

ਏ.ਆਰ.ਐੱਮਜ਼ ਅਤੇ ਆਰ.ਟੀ.ਓਜ਼ ਨੂੰ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਨੇ ਸਾਰੇ ਜ਼ਿਲ੍ਹੇ ਦੇ ਸਕੂਲ ਇੰਸਪੈਕਟਰਾਂ ਨੂੰ ਪੱਤਰ ਲਿਖਿਆ ਹੈ। ਇਸ ਤਹਿਤ ਹੁਣ 18 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ ਲੜਕੀਆਂ ਵਾਹਨ ਨਹੀਂ ਚਲਾ ਸਕਣਗੇ। ਇਸ ਹੁਕਮ ਨੂੰ ਨਾ ਮੰਨਣਾ ਉਸ ਦੇ ਨਾਲ-ਨਾਲ ਉਸ ਦੇ ਮਾਪਿਆਂ ਲਈ ਵੀ ਮਹਿੰਗਾ ਸਾਬਤ ਹੋ ਸਕਦਾ ਹੈ। ਡਰਾਈਵਿੰਗ ਲਾਇਸੰਸ ਇੱਕ ਸਾਲ ਲਈ ਰੱਦ ਯੂਪੀ ਟਰਾਂਸਪੋਰਟ ਵਿਭਾਗ ਦੇ ਇਸ ਹੁਕਮ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਮਾਤਾ-ਪਿਤਾ 18 ਸਾਲ ਤੋਂ ਘੱਟ ਉਮਰ ਦੇ ਲੜਕੇ ਜਾਂ

ਲੜਕੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ, ਨਹੀਂ ਤਾਂ ਉਹ ਖੁਦ ਇਸ ਲਈ ਜ਼ਿੰਮੇਵਾਰ ਹੋਵੇਗਾ। ਜੇਕਰ ਕੋਈ ਨਾਬਾਲਗ ਵਾਹਨ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਦੇ ਮਾਤਾ-ਪਿਤਾ ਜ਼ਿੰਮੇਵਾਰ ਹੋਣਗੇ। ਅਜਿਹੇ ਮਾਪਿਆਂ ਨੂੰ ਤਿੰਨ ਸਾਲ ਤੱਕ ਦੀ ਕੈਦ ਅਤੇ 25,000 ਰੁਪਏ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਵਾਹਨ ਦਾ ਡਰਾਈਵਿੰਗ ਲਾਇਸੈਂਸ ਵੀ ਇਕ ਸਾਲ ਲਈ ਰੱਦ ਕਰ ਦਿੱਤਾ ਜਾਵੇਗਾ। ਜੇਕਰ ਕੋਈ ਨਾਬਾਲਗ ਡਰਾਈਵਿੰਗ ਕਰਦਾ ਫੜਿਆ ਜਾਂਦਾ ਹੈ, ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਵੀ 25 ਸਾਲ ਦੀ ਉਮਰ ਤੋਂ ਬਾਅਦ ਹੀ ਬਣੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *