ਸ਼ਰਾਬੀ ਪਤੀ ਕਰਦਾ ਸੀ ਕੁੱਟਮਾਰ, ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕਰਤਾ ਕ.ਤ.ਲ !

Uncategorized

ਪਿੰਡ ਮੌਲਵੀਆਂ ਵਿਚ ਐਤਵਾਰ ਦੀ ਰਾਤ ਨੂੰ ਇਕ ਨੌਜਵਾਨ ਦੇ ਹੋਏ ਕਤਲ ਦਾ ਸ਼ਾਹਕੋਟ ਪੁਲੀਸ ਨੇ 12 ਘੰਟਿਆਂ ਵਿਚ ਸੁਰਾਗ ਲਗਾ ਕੇ ਮ੍ਰਤਿਕ ਦੀ ਪਤਨੀ ਸਮੇਤ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ, ਜਦੋਂ ਕਿ ਚੌਥਾ ਕਾਤਲ ਅਜੇ ਤੱਕ ਫਰਾਰ ਹੈ, ਜਿਸ ਦੀ ਦੀ ਗ੍ਰਿਫਤਾਰੀ ਲਈ ਪੁਲੀਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ।ਡੀਐਸਪੀ ਸ਼ਾਹਕੋਟ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ 6 ਨਵੰਬਰ ਦੀ ਸਵੇਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੀਏਂਵਾਲ ਮੌਲਵੀਆਂ ਦੇ ਇਕ ਘਰ ਵਿਚ ਸੂਰਜ ਕੁਮਾਰ ਪੁੱਤਰ ਰਮੇਸ਼ ਲਾਲ ਦਾ ਕਤਲ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਥਾਣਾ ਸ਼ਾਹਕੋਟ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 302 ਤਹਤਿ ਕੇਸ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਸੀ।ਉਨ੍ਹਾਂ ਕਿਹਾ ਕਿ ਕਤਲ ਨੂੰ ਲੁੱਟ-ਖੋਹ ਦੀ ਘਟਨਾ ਬਣਾਉਣ ਲਈ ਕਾਤਲਾਂ ਨੇ ਘਰ ਵਿਚ ਪਏ ਸਾਮਾਨ ਦੀ ਵੀ ਭੰਨ ਤੋੜ ਕੀਤੀ ਸੀ। ਪਰ ਜਾਂਚ ਦੌਰਾਨ ਇਹ ਗੱਲ ਸ਼ਾਹਮਣੇ ਆਈ ਕਿ ਮ੍ਰਤਿਕ ਰੋਜਾਨਾ ਸ਼ਰਾਬ ਪੀ ਕੇ ਆਪਣੀ ਪਤਨੀ ਮਨਦੀਪ ਕੌਰ ਉਰਫ ਅਮਨ ਦੀ ਕੁੱਟਮਾਰ ਕਰਦਾ ਸੀ।ਇਸੇ ਦੌਰਾਨ ਅਮਨ ਦੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਸੈਦਪੁਰ ਝਿੜੀ ਨਾਲ ਨਾਜਾਇਜ਼ ਸਬੰਧ ਬਣ ਗਏ।

ਅਮਨ ਤੇ ਗੋਪੀ ਨੇ ਜੋਬਨਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਦਲਬੀਰ ਸਿੰਘ ਵਾਸੀ ਕਿਲੀ ਅਤੇ ਹਰਜਿੰਦਰ ਸਿੰਘ ਉਰਫ ਜਿੰਦਰ ਵਾਸੀ ਜਗਰਾਲ ਨਾਲ ਮਿਲ ਕੇ ਸੂਰਜ ਕੁਮਾਰ ਦਾ ਕਤਲ ਕਰਨ ਦੀ ਯੋਜਨਾ ਬਣਾਈ। 5 ਨਵੰਬਰ ਦੀ ਰਾਤ ਨੂੰ ਘਰ ਵਿਚ ਹੀ ਸੂਰਜ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।ਉਨ੍ਹਾਂ ਦੱਸਿਆ ਕਿ ਮ੍ਰਤਿਕ ਦੀ ਪਤਨੀ ਅਮਨ, ਉਸ ਦੇ ਪ੍ਰੇਮੀ ਗੋਪੀ ਅਤੇ ਉਨ੍ਹਾਂ ਦੇ ਸਾਥੀ ਜੋਬਨ ਨੂੰ ਦਾਤਰ ਅਤੇ ਬੁਲੇਟ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਹੈ।

ਚੌਥੇ ਕਾਤਲ ਨੀਗਰੋ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਤਿੀ ਗਈ ਹੈ। ਮ੍ਰਤਿਕ ਦਾ ਮੀਏਂਵਾਲ ਮੌਲਵੀਆਂ ਵਿਚ ਅੰਤਿਮ ਸੰਸਕਾਰ ਕਰ ਦਤਿਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ 8 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਕਰਨ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *