ਸਤਲੁਜ ਦਰਿਆ ਚੋਂ ਮਿਲੀ ਨੌਜਵਾਨ ਦੀ ਲਾ+ਸ਼, ਪਰਿਵਾਰ ਵਿੱਚ ਮੱਚਿਆ ਚੀਕ ਚਿਹਾੜਾ

Uncategorized

ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਦੋ ਦਿਨ ਪਹਿਲਾਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਸੀ ਜਿਸ ਦੀ ਪੁਲਿਸ ਨੂੰ ਪਹਿਚਾਣ ਨਾ ਹੋ ਸਕੀ ਪਰ ਅੱਜ ਜਦੋਂ ਉਸਦੀ ਤਸਵੀਰ ਅਖ਼ਬਾਰਾਂ ’ਚ ਲੱਗੀ ਤਾਂ ਇਹ ਨੌਜਵਾਨ ਮਾਛੀਵਾੜਾ ਨੇੜਲੇ ਪਿੰਡ ਰਤੀਪੁਰ ਦਾ ਨਿਵਾਸੀ ਜਸ਼ਨਪ੍ਰੀਤ ਸਿੰਘ (28) ਨਿਕਲਿਆ। ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਪਿੰਡ ਰਤੀਪੁਰ ਦੇ ਕਿਸਾਨ ਰਣਜੋਧ ਸਿੰਘ ਦਾ ਇਕਲੌਤਾ ਪੁੱਤਰ ਜਸ਼ਨਪ੍ਰੀਤ ਸਿੰਘ ਗਲਤ ਸੰਗਤ ’ਚ ਪੈਣ ਕਾਰਨ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ। ਇਹ ਨੌਜਵਾਨ ਨਸ਼ੇ ਛੱਡਣਾ ਚਾਹੁੰਦਾ ਸੀ ਜਿਸ ਦਾ ਨਸ਼ਾ ਛੁਡਾਓ ਕੇਂਦਰ ’ਚ

ਇਲਾਜ ਵੀ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਨਸ਼ਾ ਛੁਡਾਓ ਕੇਂਦਰ ਤੋਂ ਵਾਪਸ ਪਰਤਿਆ ਸੀ ਤੇ ਹੁਣ ਉਹ ਘਰੋਂ ਮਾਪਿਆਂ ਨੂੰ ਕਹਿ ਕੇ ਗਿਆ ਕਿ ਉਹ ਨਸ਼ੇ ਛੱਡਣਾ ਚਾਹੁੰਦਾ ਹੈ ਤੇ ਮੁੜ ਨਸ਼ਾ ਛੁਡਾਓ ਕੇਂਦਰ ’ਚ ਇਲਾਜ ਕਰਵਾਉਣ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਘਰੋਂ ਉਹ ਆਪਣੇ ਬੈਗ ’ਚ ਕੱਪੜੇ ਪਾ ਤੇ ਮੋਬਾਇਲ ਲੈ ਕੇ ਰਾੜਾ ਸਾਹਿਬ ਨੇੜੇ ਨਸ਼ਾ ਛੁਡਾਓ ਕੇਂਦਰ ’ਚ ਜਾਣ ਲਈ ਕਹਿ ਕੇ ਚਲਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਤਾਂ ਉਨ੍ਹਾਂ ਦਾ ਪੁੱਤਰ ਨਸ਼ਾ ਛੁਡਾਓ ਕੇਂਦਰ ’ਚ ਆਪਣਾ ਇਲਾਜ ਕਰਵਾ ਰਿਹਾ ਹੈ ਪਰ ਦੋ

ਦਿਨ ਪਹਿਲਾਂ ਉਸਦੀ ਲਾਸ਼ ਲਵਾਰਿਸ ਹਾਲਤ ’ਚ ਸਤਲੁਜ ਦਰਿਆ ਕਿਨਾਰਿਓਂ ਮਿਲੀ। ਅੱਜ ਜਦੋਂ ਮਾਪਿਆਂ ਨੇ ਆਪਣੇ ਨੌਜਵਾਨ ਪੁੱਤਰ ਦੀ ਤਸਵੀਰ ਅਖ਼ਬਾਰ ’ਚ ਦੇਖੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜਮੀਨ ਹੀ ਖਿਸਕ ਗਈ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਇਸ ਜਹਾਨ ਤੋਂ ਜਾ ਚੁੱਕਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੰਕਾ ਹੈ ਕਿ ਉਨ੍ਹਾਂ ਦੇ ਪੁੱਤਰ ਜਸ਼ਨਪ੍ਰੀਤ ਸਿੰਘ ਨੂੰ ਉਸ ਨਾਲ ਨਸ਼ਾ ਕਰਨ ਵਾਲੇ ਸਾਥੀਆਂ ਨੇ

ਨਸ਼ਾ ਦੇ ਕੇ ਮਾਰ ਦਿੱਤਾ ਤੇ ਫਿਰ ਲਾਸ਼ ਨੂੰ ਸਤਲੁਜ ਦਰਿਆ ਕਿਨਾਰੇ ਸੁੱਟ ਦਿੱਤਾ। ਮ੍ਰਿਤਕ ਕੋਲ ਜੋ ਉਸਦੇ ਕੱਪੜਿਆਂ ਵਾਲਾ ਬੈਗ, ਮੋਬਾਇਲ ਤੇ ਹੋਰ ਦਸਤਾਵੇਜ਼ ਸਨ, ਉਹ ਵੀ ਨਹੀਂ ਮਿਲੇ ਤਾਂ ਜੋ ਉਸਦੀ ਪਹਿਚਾਣ ਨਾ ਹੋ ਸਕੇ। ਫਿਲਹਾਲ ਪੁਲਿਸ ਵਲੋਂ ਮਾਪਿਆਂ ਦੇ ਬਿਆਨ ਦਰਜ ਕਰ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ ਤੇ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ ਜਿਸ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *