PM Modi ਨੇ ਕੀਤੀ ਹਾਥੀ ਦੀ ਸਵਾਰੀ

Uncategorized

ਪ੍ਰਧਾਨ ਮੰਤਰੀ ਮੋਦੀ ਅੱਜ ਅਸਾਮ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੱਜ ਸਵੇਰੇ ਕਾਜ਼ੀਰੰਗਾ ਨੈਸ਼ਨਲ ਪਾਰਕ ਪਹੁੰਚੇ। ਇੱਥੇ ਪੀਐਮ ਮੋਦੀ ਨੇ ਹਾਥੀ ਦੀ ਸਵਾਰੀ ਵੀ ਕੀਤੀ। ਪੀਐਮ ਮੋਦੀ ਦਾ ਹਾਥੀ ‘ਤੇ ਸਵਾਰ ਹੋਣ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਹਾਥੀਆਂ ਨੂੰ ਗੰਨਾ ਵੀ ਖੁਆਇਆ।ਜ਼ਿਕਰਯੋਗ ਹੈ ਕਿ ਪੀਐਮ ਮੋਦੀ ਅੱਜ ਅਸਾਮ ਤੋਂ ਇਲਾਵਾ ਕੁੱਲ 4 ਰਾਜਾਂ ਦਾ ਦੌਰਾ ਕਰਨਗੇ। ਪੀਐਮ ਮੋਦੀ ਅੱਜ ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ ਦੇ ਨਾਲ ਯੂਪੀ ਦਾ ਦੌਰਾ ਕਰਨਗੇ। ਪੀਐਮ ਮੋਦੀ ਨੇ ਆਸਾਮ ਤੋਂ ਆਪਣੇ ਦੌਰੇ ਦੀ ਸ਼ੁਰੂਆਤ

ਕੀਤੀ ਹੈ। ਅੱਜ ਸਵੇਰੇ ਪੀਐਮ ਮੋਦੀ ਆਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਪਹੁੰਚੇ। ਇੱਥੇ ਉਨ੍ਹਾਂ ਨੇ ਆਪਣੇ ਦਿਨ ਦੀ ਸ਼ੁਰੂਆਤ ਐਲੀਫੈਂਟ ਸਫਾਰੀ ਨਾਲ ਕੀਤੀ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਸਵੇਰੇ ਆਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਅਤੇ ਟਾਈਗਰ ਰਿਜ਼ਰਵ ਵਿਚ ਹਾਥੀ ਅਤੇ ਜੀਪ ਦੀ ਸਫਾਰੀ ਲਈ। ਤੁਹਾਨੂੰ ਦੱਸ ਦਈਏ ਕਿ ਪੀਐਮ ਮੋਦੀ ਦੀ ਹਾਥੀ ਸਫਾਰੀ ਸਵੇਰੇ 5.45 ਵਜੇ ਸ਼ੁਰੂ ਹੋਈ ਸੀ। ਯੂਨੈਸਕੋ ਵੱਲੋਂ ਐਲਾਨੇ ਵਿਸ਼ਵ ਵਿਰਾਸਤੀ ਸਥਾਨ ਦੀ ਆਪਣੀ ਪਹਿਲੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਪਹਿਲਾਂ ਪਾਰਕ ਦੀ ‘ਸੈਂਟਰਲ ਕੋਹੋਰਾ ਰੇਂਜ’ ਦੇ

ਮਿਹੀਮੁਖ ਖੇਤਰ ਵਿਚ ਹਾਥੀ ਦੀ ਸਵਾਰੀ ਕੀਤੀ ਅਤੇ ਫਿਰ ਉਸੇ ਰੇਂਜ ਦੇ ਅੰਦਰ ਜੀਪ ਸਫਾਰੀ ਵਿਚ ਗਏ। ਉਨ੍ਹਾਂ ਨਾਲ ਬਾਗਬਾਨੀ ਡਾਇਰੈਕਟਰ ਸੋਨਾਲੀ ਘੋਸ਼ ਅਤੇ ਹੋਰ ਸੀਨੀਅਰ ਜੰਗਲਾਤ ਅਧਿਕਾਰੀ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਸ਼ੁੱਕਰਵਾਰ ਸ਼ਾਮ ਨੂੰ ਕਾਜ਼ੀਰੰਗਾ ਪਹੁੰਚੇ ਸਨ। ਪ੍ਰਧਾਨ ਮੰਤਰੀ ਮੋਦੀ ਦੁਪਹਿਰ ਨੂੰ ਜੋਰਹਾਟ ਪਰਤਣਗੇ ਅਤੇ ਮਹਾਨ ਅਹੋਮ ਕਮਾਂਡਰ ਲਚਿਤ ਬੋਰਫੁਕਨ ਦੀ 125 ਫੁੱਟ

ਉੱਚੀ ਮੂਰਤੀ ‘ਬਹਾਦਰੀ ਦੀ ਮੂਰਤੀ’ ਦਾ ਉਦਘਾਟਨ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਮੋਦੀ ਫਿਰ ਜੋਰਹਾਟ ਦੇ ਮੇਲੇਂਗ ਮੇਟੇਲੀ ਪੋਥਰ ਦਾ ਦੌਰਾ ਕਰਨਗੇ, ਜਿੱਥੇ ਉਹ ਲਗਭਗ 18,000 ਕਰੋੜ ਰੁਪਏ ਦੇ ਕੇਂਦਰੀ ਅਤੇ ਰਾਜ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ ਅਤੇ ਇਸ ਤੋਂ ਬਾਅਦ ਉਹ ਪੱਛਮੀ ਬੰਗਾਲ ਲਈ ਰਵਾਨਾ ਹੋਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *