ਸਕੂਲ ਦੀ ਬੱਸ ਚੋਂ ਹੇਠਾਂ ਉਤਰਣ ਵੇਲੇ ਮਾਸੂਮ ਬੱਚੇ ਨਾਲ ਵਾਪਰਿਆ ਦਰ.ਦਨਾਕ ਹਾ.ਦਸਾ

Uncategorized

ਇਕ 5 ਸਾਲਾ ਬੱਚੇ ਦੀ ਸਕੂਲ ਬੱਸ ਹੇਠਾਂ ਆਉਣ ਨਾਲ ਮੌ ਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਬੱਸ ਚਾਲਕ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ, ਇਸ ਲਈ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲਸ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਘਟਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਬੱਚੇ ਦੇ ਪਿਤਾ ਦਵਿੰਦਰ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ

ਕਿ ਉਸ ਦਾ 5 ਸਾਲਾ ਪੁੱਤਰ ਹਰਕੀਰਤ ਸਿੰਘ ਨਰਸਰੀ ਜਮਾਤ ਵਿਚ ਅਤੇ 10 ਸਾਲਾ ਪੁੱਤਰੀ ਸਹਿਜਪ੍ਰੀਤ ਕੌਰ ਘੁਮਾਣ ਦੇ ਇਕ ਨਿੱਜੀ ਸਕੂਲ ਵਿਚ ਚੌਥੀ ਜਮਾਤ ਵਿਚ ਪੜ੍ਹਦੀ ਹੈ। ਸ਼ੁੱਕਰਵਾਰ ਨੂੰ ਛੁੱਟੀ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਛੱਡਣ ਆਈ ਤਾਂ ਉਹ ਬੱਸ ਤੋਂ ਉਤਰ ਰਹੇ ਸਨ। ਅਜੇ ਉਸ ਦੀ ਧੀ ਬੱਸ ਤੋਂ ਉਤਰੀ ਸੀ ਤੇ ਪੁੱਤਰ ਹਰਕੀਰਤ ਸਿੰਘ ਬੱਸ ਤੋਂ ਉਤਰ ਹੀ ਰਿਹਾ ਸੀ ਕਿ ਡਰਾਈਵਰ ਨੇ ਉਸੇ ਵੇਲੇ ਬੱਸ ਤੋਰ ਲਈ।

ਇਸ ਕਾਰਨ ਸਹਿਜਪ੍ਰੀਤ ਹੇਠਾਂ ਡਿੱਗ ਗਿਆ ਤੇ ਬੱਸ ਦੀ ਲਪੇਟ ਵਿਚ ਆ ਗਿਆ। ਦਵਿੰਦਰ ਸਿੰਘ ਨੇ ਕਿਹਾ ਕਿ ਡਰਾਈਵਰ ਬੱਸ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਉਸ ਨੇ ਸਕੂਲ ਪ੍ਰਬੰਧਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਐੱਸ.ਐੱਚ.ਓ. ਬਲਜੀਤ ਕੌਰ ਨੇ ਦੱਸਿਆ ਕਿ ਮੌਕੇ ਦਾ ਜਾਇਜ਼ਾ ਲੈ ਕੇ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਅਜੇ ਫਰਾਰ ਹੈ। ਥਾਣਾ ਮੁਖੀ ਨੇ ਕਿਹਾ ਕਿ ਮ੍ਰਿਤਕ ਬੱਚੇ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *