ਘਰੋਂ ਨਿਕਲਦੇ ਹੀ ਸਰੇਆਮ ਮਾਰ.ਤਾ ਪਿਓ! ਰੋਂਦੀ ਧੀ ਦਾ ਨਹੀਂ ਦੇਖਿਆ ਜਾਂਦਾ ਹਾਲ

Uncategorized

ਲੁਧਿਆਣਾ ਦੇ ਸਲੇਮ ਟਾਬਰੀ ਜਲੰਧਰ ਬਾਈਪਾਸ ਨੇੜੇ ਅੱਜ ਇੱਕ ਸੜਕ ਹਾਦਸੇ ਦੌਰਾਨ ਸੇਵਾ ਮੁਕਤ ਮੁਲਾਜ਼ਮ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ ਉਹ ਆਪਣੇ ਘਰ ਪੁਲਿਸ ਲਾਈਨ ਤੋਂ ਵਾਪਿਸ ਆ ਰਿਹਾ ਸੀ, ਉਸ ਨੂੰ ਟਰੱਕ ਨੇ ਕੁਚਲ ਦਿੱਤਾ। ਜਿਕਰਯੋਗ ਹੈ ਕਿ 2010 ਦੇ ਵਿੱਚ ਪੁਲਿਸ ਮੁਲਾਜ਼ਮ ਸੇਵਾ ਮੁਕਤ ਹੋਇਆ ਸੀ ਅਤੇ ਅੱਜ ਸਵੇਰੇ ਉਸ ਨੂੰ ਕਾਰਪੋਰੇਸ਼ਨ ਦੇ ਟਰੱਕ ਨੇ ਕੁਚਲ ਦਿੱਤਾ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੇਵਾ ਮੁਕਤ ਮੁਲਾਜਮ ਨੂੰ

ਕੁਚਲਣ ਤੋਂ ਬਾਅਦ ਟਰੱਕ ਦਾ ਮੁਲਾਜ਼ਮ ਫਰਾਰ ਹੋ ਗਿਆ ਹੈ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਜਿਸ ਟਰੱਕ ਨੇ ਸੇਵਾ ਮੁਕਤ ਮੁਲਾਜ਼ਮ ਨੂੰ ਕੁਚਲਿਆ ਹੈ ਉਸ ਉੱਤੇ ਕੋਈ ਵੀ ਨੰਬਰ ਪਲੇਟ ਵੀ ਨਹੀਂ ਹੈ। ਜਿਸ ਤੋਂ ਬਾਅਦ ਮੌਕੇ ਤੇ ਪੁਲਿਸ ਪਹੁੰਚੀ ਅਤੇ ਉਹਨਾਂ ਨੇ ਮੁਲਜ਼ਮ ਖਿਲਾਫ ਕਾਰਵਾਈ ਦੀ ਗੱਲ ਆਖੀ ਹੈ।ਜਾਣਕਾਰੀ ਮੁਤਾਬਿਕ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮ੍ਰਿਤਕ ਮੁਲਾਜ਼ਮ ਦਾ ਨਾਂ ਤਿਲਕ ਰਾਜ ਸੀ। ਉਸ ਦੇ ਬੇਟੇ ਨੇ ਇਨਸਾਫ ਦੀ ਮੰਗ ਕੀਤੀ ਹੈ।

ਪੁਲਿਸ ਨੇ ਕਿਹਾ ਹੈ ਕਿ ਜਲਦ ਹੀ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੂਜੇ ਪਾਸੇ ਮੌਕੇ ਉੱਤੇ ਹੀ ਮੁਲਜ਼ਮ ਟਰੱਕ ਵਾਲਾ ਨਗਰ ਨਿਗਮ ਦਾ ਟਰੱਕ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ, ਮ੍ਰਿਤਕ ਦੇ ਬੇਟੇ ਨੇ ਕਿਹਾ ਕਿ ਉਨ੍ਹਾ ਦੇ ਪਿਤਾ ਪੁਲਿਸ ਚੋਂ ਸੇਵਾ ਮੁਕਤ ਮੁਲਾਜ਼ਮ ਸਨ। ਸਵੇਰੇ ਉਹ ਸਾਇਕਲ ਉੱਤੇ ਪੁਲਿਸ ਲਾਈਨ ਤੋਂ ਵਾਪਿਸ ਘਰ ਆ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *