ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਦੋ ਧਿਰਾਂ ਵਿਚਾਲੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਵਾਰ

Uncategorized

ਅੰਮਿਤਸਰ ਦੇਰ ਰਾਤ ਦੋ ਧਿਰਾਂ ਦੇ ਵਿੱਚ ਬੱਚਿਆ ਦੀ ਲੜਾਈ ਨੂੰ ਲੈਕੇ ਝਗੜਾ ਹੋ ਗਿਆ ਝਗੜਾ ਹੋਣ ਤੋ ਬਾਅਦ ਦੂਜੀ ਧਿਰ ਦੇ 15- 16 ਦੇ ਕਰੀਬ ਲੋਕਾਂ ਵਲੋ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸਦੇ ਚੱਲਦੇ ਦੋ ਬੱਚੇ ਜਿਨ੍ਹਾਂ ਦੀ ਉਮਰ 13-14 ਸਾਲ ਦੇ ਕਰੀਬ ਹੈ ਤੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਦੇ ਲਈ ਵੇਰਕਾ ਹਸਪਤਾਲ਼ ਵਿੱਚ ਦਾਖਿਲ ਕਰਵਾਇਆ ਗਿਆ।

ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਛੋਟੇ ਛੋਟੇ ਬੱਚਿਆਂ ਦੀ ਆਪਸੀ ਲੜਾਈ ਤੋਂ ਬਾਅਦ ਦੂਜੀ ਧਿਰ ਵੱਲੋਂ ਪੂਰੀ ਤਿਆਰੀ ਕਰ ਸਾਡੇ ਤੇ ਹਮਲਾ ਕੀਤਾ ਗਿਆ ਉਹਨਾਂ ਕਿਹਾ ਕਿ ਅਸੀਂ ਆਪਣੇ ਬੱਚੇ ਦੇ ਡਾਕਟਰ ਕੋਲ ਟਾਂਕੇ ਲਗਵਾ ਰਹੇ ਸੀ ਤੇ ਦੂਸਰੀ ਧਿਰ ਵੱਲੋਂ 15 16 ਦੇ ਕਰੀਬਨ ਇਕੱਠੇ ਹੋ ਕੇ ਆਏ ਤੇ ਤੇਜਧਾਰ ਹਥਿਆਰਾਂ ਦੇ ਨਾਲ ਸਾਡੇ ਤੇ ਹਮਲਾ ਕਰ ਦਿੱਤਾ ਗਿਆ ਤੇ ਅਸੀਂ ਗੰਭੀਰ ਰੂਪ ਜਖਮੀ ਹੋ ਗਏ, ਅਸੀਂ ਇਸਦੀ ਸੂਚਨਾ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੇ ਉਹਨਾਂ ਸਾਨੂੰ ਇਲਾਜ ਦੇ ਲਈ

ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਸਾਡਾ ਇਲਾਜ ਚੱਲ ਰਿਹਾ ਹੈ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹਾਂ ਉਹਨਾਂ ਕਿਹਾ ਕਿ ਸਾਡੀ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਸਿਰਫ ਬੱਚਿਆਂ ਦਾ ਝਗੜਾ ਹੋਇਆ ਸੀ ਉਸ ਨੂੰ ਲੈ ਕੇ ਸਾਡੇ ਤੇ ਇਹਦਾ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਮੌਕੇ ਤੇ ਥਾਣਾ ਵੇਰਕਾ ਤੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਆਪਸ ਵਿੱਚ ਝਗੜਾ ਹੋਇਆ ਸੀ ਦੋਵਾਂ ਧਿਰਾਂ ਦੇ ਲੋਕ ਹਸਪਤਾਲ ਵਿੱਚ ਦਾਖਲ ਹਨ ਤੇ ਦੋਵਾਂ ਧਿਰਾਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਗਿਆ ਹੈ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *