ਅਮਰੀਕਾ ਗਏ ਨੌਜਵਾਨ ਦੀ ਦਿਲ ਦਾ ਦੌ*ਰਾ ਪੈਣ ਨਾਲ ਹੋਈ ਮੌ*ਤ

Uncategorized

 ਜਸਵੀਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਵਾਟਾਂਵਾਲੀ ਖੁਰਦ ਹਾਲ ਨਿਵਾਸੀ ਵੇਈਂ ਇਨਕਲੇਵ ਸੁਲਤਾਨਪੁਰ ਲੋਧੀ ਦੇ ਘਰ ਉਸ ਵੇਲੇ ਮਾਹੌਲ ਗ਼ਮਗੀਨ ਹੋ ਗਿਆ ਜਦੋਂ ਉਹਨਾਂ ਨੂੰ ਅਮਰੀਕਾ ਰਹਿੰਦੇ ਆਪਣੇ 33 ਸਾਲਾ ਨੌਜਵਾਨ ਲੜਕੇ ਪ੍ਰਗਟ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਖਬਰ ਮਿਲੀ।ਮ੍ਰਿਤਕ ਨੌਜਵਾਨ ਦੇ ਪਿਤਾ ਜਸਵੀਰ ਸਿੰਘ ਅਤੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਪ੍ਰਗਟ ਸਿੰਘ, ਜੋ ਅਜੇ ਕੁਵਾਰਾ ਸੀ, ਰੋਟੀ ਰੋਜੀ ਕਮਾਉਣ ਲਈ ਮਾਰਚ 2016 ਵਿੱਚ ਕੈਲੀਫੋਰਨੀਆ, ਅਮਰੀਕਾ ਦੇ ਸ਼ਹਿਰ ਸਟੋਕ ਟੋਨ ਗਿਆ ਸੀ। ਉਹਨਾਂ

ਦੱਸਿਆ ਕਿ ਪ੍ਰਗਟ ਸਿੰਘ ਦੇ ਸਾਥੀਆਂ ਨੇ ਉਹਨਾਂ ਨੂੰ ਫੋਨ ਕਰਕੇ ਉਸਦੀ ਮੌਤ ਦੀ ਖਬਰ ਦੱਸੀ। ਉਹਨਾਂ ਦੱਸਿਆ ਕਿ ਪ੍ਰਗਟ ਸਿੰਘ ਅਮਰੀਕਾ ਵਿੱਚ ਟਰਾਲਾ ਚਲਾਉਂਦਾ ਸੀ ਜਿਸ ਨੇ ਪੀ ਆਰ ਹੋਣ ਲਈ ਆਪਣੀ ਫਾਈਲ ਲਗਾਈ ਹੋਈ ਸੀ ਅਤੇ ਉਹ ਜਲਦੀ ਹੀ ਪੀ ਆਰ ਹੋਣ ਵਾਲਾ ਸੀ।ਉਹਨਾਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਪ੍ਰਗਟ ਸਿੰਘ ਦੀ ਲਾਸ਼ ਭਾਰਤ ਲਿਆਉਣ ਦੀ ਬੇਨਤੀ ਕੀਤੀ। ਉਹਨਾਂ ਦੱਸਿਆ ਕਿ ਉਹਨਾਂ ਨੂੰ ਆਪਣੇ ਬੇਟੇ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦਾ ਸੰਤ ਸੀਚੇਵਾਲ ਵੱਲੋਂ ਭਰੋਸਾ ਦਿਵਾਇਆ ਗਿਆ ਹੈ। ਉਹਨਾਂ

ਕੇਂਦਰ ਸਰਕਾਰ ਤੋਂ ਵੀ ਇਸ ਮਾਮਲੇ ਵਿੱਚ ਮਦਦ ਦੀ ਗੁਹਾਰ ਲਗਾਈ ਅਤੇ ਦੱਸਿਆ ਕਿ ਪ੍ਰਗਟ ਸਿੰਘ ਦੀ ਮੌਤ ਨਾਲ ਪਰਿਵਾਰ ਸਮੇਤ ਉਸ ਦੀ ਮਾਤਾ ਕੁਲਦੀਪ ਕੌਰ ਬਹੁਤ ਵੱਡੇ ਸਦਮੇ ਵਿੱਚ ਹਨ। ਇਸ ਮੌਕੇ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕੁਲਦੀਪ ਸਿੰਘ, ਸਾਬਕਾ ਨਾਇਬ ਸੂਬੇਦਾਰ ਜੋਗਿੰਦਰ ਸਿੰਘ ਟਿੱਬਾ ਆਦਿ ਵੀ ਹਾਜਰ ਸਨ। ਪ੍ਰਗਟ ਸਿੰਘ ਦੀ ਬੇਵਕਤ ਮੌਤ ਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਇੰਜ ਸਵਰਨ ਸਿੰਘ, ਬੀਬੀ ਗੁਰਪ੍ਰੀਤ ਕੌਰ ਰੂਹੀ, ਜਰਨੈਲ ਸਿੰਘ ਚੰਦੀ, ਹਰੀ ਸਿੰਘ, ਮੁਖਤਿਆਰ ਸਿੰਘ ਖਿੰਡਾ,‌ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *