America ‘ਚ ਇਕੋ ਪਿੰਡ ਦੇ ਦੋ ਪੰਜਾਬੀ ਨੌਜਵਾਨਾਂ ਦੀ ਮੌ/ਤ, ਟਰਾਲੇ ਨਾਲ ਵਾਪਰ ਗਿਆ ਭਿਆ/ਨਕ ਹਾਦਸਾ

Uncategorized

ਦਸੂਹਾ ਦੇ ਇੱਕ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਟੇਰਕੇਆਣਾ ਦੇ ਰਹਿਣ ਵਾਲੇ ਸਨ ਤੇ ਰੋਜੀ ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਏ ਸਨ। ਇਹ ਦੋਵੇਂ ਨੌਜਵਾਨ ਇਕੱਠੇ ਅਮਰੀਕਾ ਵਿੱਚ ਟਰਾਲਾ ਚਲਾਉਣ ਦਾ ਕੰਮ ਕਰਦੇ ਸਨ ਅਤੇ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ।ਜਦੋਂ ਇਹ ਦੋਵੇਂ ਨੌਜਵਾਨ ਹਾਈਵੇ ਨੰਬਰ 144 ਉੱਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਇੱਕ ਟਰਾਲੇ ਨਾਲ ਉਨ੍ਹਾਂ ਦਾ ਐਕਸੀਡੈਂਟ

ਹੋ ਗਿਆ। ਇਹ ਐਕਸੀਡੈਂਟ ਐਨਾ ਭਿਆਨਕ ਸੀ ਕਿ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਇਸ ਵਿੱਚੋਂ ਕੱਢਿਆ ਗਿਆ ਅਤੇ ਇਹਨਾਂ ਦੋਵਾਂ ਨੌਜਵਾਨਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ।ਮਰਨ ਵਾਲਿਆਂ ਵਿੱਚੋਂ ਇੱਕ ਦੀ ਪਹਿਚਾਣ ਸੁਖਜਿੰਦਰ ਸਿੰਘ ਪੁੱਤਰ ਸਰੂਪ ਸਿੰਘ ਉਮਰ 23 ਸਾਲ ਇਹ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ ਅਤੇ ਦੂਜੇ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਪੁੱਤਰ ਰਵਿੰਦਰ ਸਿੰਘ ਉਮਰ 23 ਸਾਲ ਜੋ ਕਿ ਦੋ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ

ਘਰਦਿਆਂ ਦਾ ਇਕਲੌਤਾ ਬੇਟਾ ਸੀ ਤੇ ਸਿਮਰਨਜੀਤ ਸਿੰਘ ਦੇ ਪਿਤਾ ਖੇਤੀਬਾੜੀ ਕਰਦੇ ਹਨ।ਪਰਿਵਾਰਿਕ ਮੈਂਬਰਾਂ ਦੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਇਹਨਾਂ ਦੋਵਾਂ ਨੌਜਵਾਨਾਂ ਦੀ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਉੱਥੇ ਹੀ ਹੁਣ ਪਰਿਵਾਰਿਕ ਮੈਂਬਰ ਅਤੇ ਪਿੰਡ ਵਾਸੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨਾਂ ਦੇ ਬੇਟਿਆਂ ਨੂੰ ਇਨਸਾਫ ਦਵਾਇਆ ਜਾਵੇ ਤੇ ਉਨਾਂ ਦੀ ਮ੍ਰਿਤਕ ਦੇ ਪੰਜਾਬ ਉਨ੍ਹਾਂ ਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਆਪਣੇ ਹੱਥੀ ਆਪਣਿਆਂ ਬੇਟਿਆਂ ਦਾ ਅੰਤਿਮ ਸੰਸਕਾਰ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *