2 ਵਾਰ ਦੁਕਾਨਦਾਰ ਦੀਆਂ ਅੱਖਾਂ ‘ਚ ਘੱਟਾ ਪਾ ਚੋਰ ਕਰਦਾ ਰਿਹਾ ਚੋਰੀਆਂ ਅਖਿਰਕਾਰ ਜਦੋਂ ਆਇਆ ਅੜਿੱਕੇ ਤਾਂ ਦੇਖੋ ਕਿ ਹਾਲ ਕਰਤਾ ਲੋਕਾਂ ਨੇ

Uncategorized

ਘਾਹ ਮੰਡੀ ਡਾਕਖਾਨੇ ਦੇ ਕੋਲ ਸਥਿਤ ਦੁਕਾਨ ‘ਚੋਂ ਆਟੇ ਦੀ ਥੈਲੀ ਚੋਰੀ ਕਰਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਉਸ ਦਾ ਚੰਗੀ ਤਰ੍ਹਾਂ ਕੁਟਾਪਾ ਚਾੜਿ੍ਹਆ ਤੇ ਉਸ ਤੋਂ ਬਾਅਦ ਸਿਰ ਦੇ ਵਾਲ ਕੱਟ ਕੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਇਕ ਨੌਜਵਾਨ ਡਾਕਖਾਨੇ ਕੋਲ ਸਥਿਤ ਕਰਿਆਨੇ ਦੀ ਦੁਕਾਨ ਤੋਂ ਆਟੇ ਦੀ ਥੈਲੀ ਚੁੱਕ ਕੇ ਭੱਜਣ ਲੱਗਾ ਤਾਂ ਦੁਕਾਨਦਾਰ ਨੇ ਰੌਲਾ ਪਾ ਦਿੱਤਾ। ਆਲੇ-ਦੁਆਲੇ ਦੇ ਦੁਕਾਨਦਾਰ ਇਕੱਠੇ ਹੋ ਗਏ ਤੇ ਨੌਜਵਾਨ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਨੌਜਵਾਨ ਦਾ

ਪਹਿਲਾਂ ਦੁਕਾਨਦਾਰਾਂ ਨੇ ਕੁਟਾਪਾ ਚਾੜਿ੍ਹਆ ਤੇ ਬਾਅਦ ‘ਚ ਕੈਂਚੀ ਮੰਗਵਾ ਕੇ ਉਸ ਦੇ ਸਿਰ ਦੇ ਵਾਲ਼ ਕੱਟ ਦਿੱਤੇ। ਫੜੇ ਗਏ ਨੌਜਵਾਨ ਨੇ ਦੱਸਿਆ ਕਿ ਉਹ ਉਸ ਦਾ ਨਾਮ ਮੰਨਾ ਹੈ ਅਤੇ ਉਹ ਭਾਰਗੋ ਕੈਂਪ ‘ਚ ਰਹਿੰਦਾ ਹੈ। ਉਸ ਨੇ ਦੱਸਿਆ ਕਿ ਉਹ ਤਿੰਨ ਜਣੇ ਨਸ਼ੇੜੀ ਹਨ ਤੇ ਨਸ਼ੇ ਖਰੀਦਣ ਲਈ ਚੋਰੀਆਂ ਕਰਦੇ ਹਨ। ਅੱਜ ਵੀ ਉਹ ਤਿੰਨੋਂ ਜਾਣੇ ਹੀ ਚੋਰੀ ਕਰਨ ਆਏ ਸਨ ਦੋ ਜਣੇ ਮੌਕੇ ਤੋਂ ਭੱਜ ਗਏ ਤੇ ਉਹ ਲੋਕਾਂ ਦੇ ਹੱਥੇ ਚੜ੍ਹ ਗਿਆ। ਦੁਕਾਨਦਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ

ਇਹ ਹੀ ਨੌਜਵਾਨ ਉਨ੍ਹਾਂ ਦੀ ਦੁਕਾਨ ਤੋਂ 30 ਕਿੱਲੋ ਵਾਲੀ ਆਟੇ ਦੀ ਬੋਰੀ ਚੁੱਕ ਕੇ ਲੈ ਗਏ ਸਨ। ਉਸ ਵੇਲੇ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਸੀ। ਉਸ ਵੇਲੇ ਤੋਂ ਹੀ ਤਿੱਖੀ ਨਜ਼ਰ ਰੱਖ ਰਹੇ ਸਨ ਕਿ ਸੋਮਵਾਰ ਫਿਰ ਉਸ ਨੇ ਇਹੀ ਕਾਰਾ ਕਰ ਦਿੱਤਾ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਮੰਨੇ ਨੂੰ ਆਪਣੇ ਨਾਲ ਲੈ ਗਏ। ਪੁਲਿਸ ਉਸ ਕੋਲੋਂ ਪੁੱਛਗਿਛ ਕਰ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *