ਦੂਜੀ ਬੱਚਾ ਧੀ ਹੋਣ ‘ਤੇ ਪੰਜਾਬ ਸਰਕਾਰ ਨੇ ਹਜ਼ਾਰਾਂ ਰੁਪਏ ਦੇਣ ਦਾ ਕਰ’ਤਾ ਐਲਾਨ

Uncategorized

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਨੂੰ ਲਾਗੂ ਕਰਨ ਦਾ ਮੁੱਖ ਮਕਸਦ ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ `ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ ‘ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6000 ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ

ਕੀਤੀ ਜਾਵੇਗੀ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *