ਅੰਗੀਠੀ ਸੇਕ ਰਹੇ ਪਰਿਵਾਰ ਨੂੰ ਚੜੀ ਜਹਰੀਲੀ ਗੈਸ ਤੇ ਦੋ ਸਾਲ ਦੇ ਬੱਚੇ ਦੀ ਹੋਈ ਮੌ*ਤ

Uncategorized

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਚਲਦੇ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿਖੇ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜਨ ਕਾਰਨ ਪਤੀ-ਪਤਨੀ ਦੀ ਹਾਲਤ ਬਿਗੜ ਗਈ ਅਤੇ ਉਨ੍ਹਾਂ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਵਾਪਰਿਆ ਜਦੋਂ ਅਨਮੋਲਕ ਸਿੰਘ (27) ਸਾਲ ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਬੇਟੇ ਅਰਮਾਨ ਸਮੇਤ ਰਾਤ ਦੀ ਰੋਟੀ ਖਾਣ ਉਪਰੰਤ ਠੰਡ ਜਿਆਦਾ ਹੋਣ ਕਾਰਨ ਸੋਣ ਵਾਲੇ ਕਮਰੇ ਵਿਚ ਅੰਗੀਠੀ ਸੇਕਣ ਲੱਗ

ਪਏ। ਕੁਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਣ ਕਮਰੇ ਵਿਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਹੀ ਚੜ ਗਈ ਅਤੇ ਉਨ੍ਹਾਂ ਦੀ ਹਾਲਤ ਬਿਗੜਨ ਲੱਗੀ।ਆਸ-ਪਾਸ ਦੇ ਲੋਕਾਂ ਨੂੰ ਘਟਨਾਂ ਦਾ ਪਤਾ ਲੱਗਣ ’ਤੇ ਬੰਦ ਕਮਰੇ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪੁਲਸ ਵੀ ਪਹੰੁਚ ਗਈ ਅਤੇ ਸਾਰਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਬੱਚੇ ਨੂੰ ਤਾਂ ਮ੍ਰਿਤਿਕ ਐਲਾਨ ਦਿੱਤਾ ਪ੍ਰੰਤੂ ਪਤੀ-ਪਤਨੀ ਨੂੰ

ਮੁੱਢਲੇ ਇਨਾਜ ਮਗਰੋਂ ਚੰਡੀਗੜ ਰੈਫਰ ਕੀਤਾ ਗਿਆ। ਸਮੇਂ ’ਤੇ ਡਾਕਟਰੀ ਇਲਾਜ਼ ਮਿਲਣ ਕਾਰਣ ਸਵੇਰ ਤੱਕ ਪਤੀ-ਪਤਨੀ ਦੀ ਹਾਲਤ ਵਿਚ ਸੁਧਾਰ ਜਾਣ ਕਾਰਨ ਉਹਨਾਂ ਨੂੰ ਘਰ ਭੇਜ ਦਿੱਤਾ। ਦੂਜੇ ਪਾਸੇ ਇਸ ਕੇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਾਉ ਵਰਿੰਦਰ ਸਿੰਘ ਨੇ ਦੱਸਿਆ ਕੀ ਮੌਕੇ ਤੇ ਪਹੁੰਚ ਕੇ ਅਸੀਂ ਦਰਵਾਜੇ ਤੋੜ ਕੇ ਇਹਨਾਂ ਨੂੰ ਘਰ ਵਿੱਚ ਬੇਹੋਸ਼ੀ ਦੀ ਹਾਲਤ ਵਿੱਚੋਂ ਚੱਕ ਕੇ ਹਸਪਤਾਲ ਪਹੁੰਚਾਇਆ। ਮੌਕੇ ਤੇ ਭੱਠੀ ਜਲਦੀ ਨਜ਼ਰ ਆਈ ਜਿਸ ਵਿੱਚ ਬੱਚੇ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦਿੱਤਾ ਗਿਆ ਅਤੇ ਇਹਨਾਂ ਦੋਵੇਂ ਪਤੀ ਪਤਨੀ ਨੂੰ ਇਲਾਜ ਲਈ ਚੰਡੀਗੜ੍ਹ 32 ਵਿੱਚ ਰੈਫਰ ਕੀਤਾ ਗਿਆ ਸੀ। ਪਰ ਇਹਨਾਂ ਨੂੰ ਸਵੇਰ ਤੱਕ ਹਾਲਤ ਠੀਕ ਹੋਣ ਕਾਰਨ ਘਰ ਵਾਪਸ ਭੇਜ ਦਿੱਤਾ ਗਿਆ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *