ਕਨੇਡਾ ਵਿੱਚ ਪੰਜਾਬੀ ਮੁੰਡੇ ਨੂੰ ਮਿਲੀ ਵੱਡੀ ਨੌਕਰੀ | ਚਾਰੇ ਪਾਸੇ ਹੋ ਰਹੇ ਨੇ ਚਰਚੇ

Uncategorized

ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡੀਅਨ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਜਸ਼ਨਪ੍ਰੀਤ ਨੇ ਆਪਣੇ ਪਿਤਾ ਵਾਂਗ ਪੁਲਿਸ ‘ਚ ਭਰਤੀ (Federal Correctional Officer) ਹੋ ਕੇ ਸਮਾਜ ਦੀ ਸੇਵਾ ਕਰਨ ਦਾ ਸੁਪਨਾ ਦੇਖਿਆ ਅਤੇ ਆਪਣੀ ਮਿਹਨਤ ਨਾਲ ਇਸ ਨੂੰ ਪੂਰਾ ਕੀਤਾ ਹੈ। ਜਸ਼ਨਪ੍ਰੀਤ ਦੇ ਪਿਤਾ ਕੌਰ ਸਿੰਘ ਬਰਾੜ ਪੰਜਾਬ ਪੁਲਿਸ ਵਿੱਚ ਸਹਾਇਕ

 

ਸਬ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰੇ, ਜਿਸ ਨੂੰ ਉਸ ਨੇ ਪੂਰਾ ਕੀਤਾ ਹੈ। ਕੈਨੇਡਾ ਵਿੱਚ ਫੈਡਰਲ ਕਰੈਕਸ਼ਨਲ ਅਫਸਰ (Peace Officer) ਬਣ ਕੇ ਉਸ ਨੇ ਨਾ ਸਿਰਫ਼ ਆਪਣੇ ਮਾਪਿਆਂ ਦਾ, ਸਗੋਂ ਆਪਣੇ ਜ਼ਿਲ੍ਹੇ ਦਾ ਵੀ ਨਾਮ ਰੌਸ਼ਨ ਕੀਤਾ ਹੈ।ਦੱਸ ਦਈਏ ਕਿ ਜਸ਼ਨਪ੍ਰੀਤ ਸਿੰਘ ਬਰਾੜ ਨੇ 2017 ਵਿੱਚ ਡੇਰਾ ਭਾਈ

ਮਸਤਾਨ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਮਰਸ ਵਿੱਚ 12 ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਬਾਅਦ, ਉੱਚੇਰੀ ਵਿੱਦਿਆ ਲਈ ਕੈਨੇਡਾ ਚਲਾ ਗਿਆ। ਉੱਥੇ ਜਾ ਕੇ ਬਹੁਤ (Punjabi Officer in canada) ਮਿਹਨਤ ਅਤੇ ਪਾਰਟ ਟਾਈਮ ਨੌਕਰੀ ਵੀ ਕੀਤੀ। 2021 ਵਿੱਚ ਕੈਨੇਡਾ ਲਈ ਪੀ.ਆਰ. ਪ੍ਰਾਪਤ ਕੀਤੀ। ਫਿਰ ਜਸ਼ਨਪ੍ਰੀਤ ਨੇ ਆਪਣੇ ਪਿਤਾ ਅਤੇ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਅਤੇ 21 ਦਸੰਬਰ 2023 ਨੂੰ ਆਪਣੀ ਸਿਖਲਾਈ ਪੂਰੀ ਕੀਤੀ ਅਤੇ ਪੀਸ ਅਫਸਰ ਦਾ ਅਹੁਦਾ ਹਾਸਿਲ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *