ਕੈਨੇਡਾ ਵਿੱਚ ਭੁਲੱਥ ਦੇ ਨੌਜਵਾਨ ਦੀ ਐਕਸੀਡੈਂਟ ਦੌਰਾਨ ਮੌ.ਤ

Uncategorized

 ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ‌ ਮੌਤਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿਥੇ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਭੁਲੱਥ ਦੇ 28 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ। ਭੁਲੱਥ ਵਾਸੀ ਨੌਜਵਾਨ ਅੰਮ੍ਰਿਤ ਬਹਿਲ ਚੰਗੇ ਭਵਿੱਖ ਦੀ ਭਾਲ ‘ਚ ਉਚੇਰੀ ਸਿੱਖਿਆ ਹਾਸਲ ਕਰਨ ਲਰੀ ਕੁੱਝ ਸਮਾਂ ਪਹਿਲਾਂ ਕੈਨੇਡਾ ਗਿਆ ਸੀ,ਜਿੱਥੇ ਬੀਤੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ।ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ

ਰਹਿੰਦਾ ਨੌਜਵਾਨ ਅਮਿਤ ਬਹਿਲ ਪੈਦਲ ਚੱਲਣ ਦੌਰਾਨ ਲਾਈਟ ਹੋਣ ‘ਤੇ ਸੜਕ ਪਾਰ ਕਰ ਰਿਹਾ ਸੀ ਤਾਂ ਅਚਾਨਕ ਸਾਹਮਣੇ ਤੋਂ ਇਕ ਬੇਕਾਬੂ ਕਾਰ ਆਈ ਅਤੇ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਮੌਕੇ ਉਤੇ ਅਮਿਤ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਬੀਤੀ ਰਾਤ ਦਮ ਤੋੜ ਦਿੱਤਾ। ਇਹ ਨੌਜਵਾਨ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਅਤੇ

ਚੰਗੇ ਸੁਭਾਅ ਅਤੇ ਨੇਕ ਵਿਚਾਰਾਂ ਦਾ ਮਾਲਕ ਸੀ। ਦੀਵਾਲੀ ਤੋਂ ਪਹਿਲਾਂ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਮਿਤ ਬਹਿਲ 6 ਸਾਲ ਪਹਿਲਾਂ ਸਟੱਡੀ ਵੀਜੇ ‘ਤੇ ਕੈਨੇਡਾ ਗਿਆ ਸੀ। ਜਿੱਥੇ ਹੁਣ ਉਹ ਟੋਰਾਂਟੋ ਵਿਚ ਰਹਿ ਰਿਹਾ ਸੀ ਅਤੇ ਉਸ ਨੂੰ ਵਰਕ ਪਰਮਿਟ ਮਿਲਿਆ ਹੋਇਆ ਸੀ।

ਉਨ੍ਹਾਂ ਦਸਿਆ ਕਿ ਹੁਣ ਤੱਕ ਅਮਿਤ ਇਕ ਵਾਰ ਹੀ ਭਾਰਤ ਆਇਆ ਸੀ ਅਤੇ ਪੀ.ਆਰ. ਦੀ ਉਡੀਕ ਵਿਚ ਸੀ। ਅੱਜ ਤੋਂ ਕੁਝ ਦਿਨ ਪਹਿਲਾਂ ਅਮਿਤ ਟੋਰਾਂਟੋ ਵਿਚ ਹੀ ਕੰਮ ‘ਤੇ ਜਾ ਰਿਹਾ ਸੀ। ਜਦੋਂ ਉਹ ਬੱਸ ਵਿਚੋਂ ਉਤਰਿਆ ਤਾਂ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ, ਜਿਸ ਤੋਂ ਬਾਅਦ ਅਮਿਤ ਹਸਪਤਾਲ ਵਿਚ ਇਲਾਜ ਅਧੀਨ ਸੀ ਪਰ ਬੀਤੀ ਰਾਤ ਉਸ ਦੀ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *