ਕਾਰੋਬਾਰੀ ਪਿਓ-ਪੁੱਤ ਦੀ ਹੋਈ ਮੌ.ਤ, ਦਿਲ ਦਹਿਲਾਉਣ ਵਾਲੀ ਘਟਨਾ

Uncategorized

ਸਤਨਾਮ ਨਗਰ ‘ਚ ਸ਼ੁੱਕਰਵਾਰ ਸਵੇਰੇ ਇੱਕ ਘਰ ‘ਚ ਫਰਿੱਜ ਦਾ ਕੰਪਰੈਸ਼ਰ ਫੱਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਪਿਓ-ਪੁੱਤ ਦੋਵਾਂ ਦੀ ਮੌਤ ਹੋ ਗਈ। ਜਦਕਿ ਇੱਕ ਹੋਰ ਪਰਿਵਾਰਿਕ ਮੈਂਬਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਜਲੰਧਰ ਪੁਲਿਸ ਦੀ ਫੋਰੈਂਸਿਕ ਟੀਮ ਜਾਂਚ ਲਈ ਮੌਕੇ ‘ਤੇ ਪਹੁੰਚ ਕੇ ਨਮੂਨੇ ਇਕੱਠੇ ਕਰ ਰਹੀ ਹੈ। ਫਾਇਰ ਬ੍ਰਿਗੇਡ ਅਧਿਕਾਰੀ ਏ.ਡੀ.ਐਫ.ਓ ਜਸਵੰਤ ਸਿੰਘ ਨੇ ਦੱਸਿਆ

ਕਿ ਉਨ੍ਹਾਂ ਨੂੰ ਕਰੀਬ 12:15 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਅੱਗ ਲੱਗੀ ਹੈ। ਜਿਸ ਤੋਂ ਤੁਰੰਤ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦਫਤਰ ਤੋਂ ਕਰੀਬ 2 ਗੱਡੀਆਂ ਨੂੰ ਵੀ ਫੌਰੀ ਤੌਰ ‘ਤੇ ਰਵਾਨਾ ਕੀਤਾ ਗਿਆ।ਜਸਵੰਤ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚਦਿਆਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਇਮਾਰਤ ਦੇ ਅੰਦਰ ਪਲਾਸਟਿਕ ਦੇ ਡੰਬਲ ਬਣਾਉਣ ਦਾ ਕੰਮ ਚੱਲ ਰਿਹਾ ਸੀ ਜਿੱਥੇ ਅੱਗ ਲੱਗੀ। ਘਟਨਾ ਦੇ ਸਮੇਂ ਕਰੀਬ 3 ਲੋਕ ਅੰਦਰ ਸਨ।

ਸਾਰਿਆਂ ਨੂੰ ਤੁਰੰਤ ਇਮਾਰਤ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੈਸ ਲੀਕ ਕਿਵੇਂ ਹੋਈ ਅਤੇ ਘਟਨਾ ਪਿੱਛੇ ਕੀ ਕਾਰਨ ਸੀ।ਆਲੇ-ਦੁਆਲੇ ਦੇ ਲੋਕਾਂ ਦਾ ਇਹ ਵੀ ਕਹਿਣਾ ਕਿ ਘਰ ਦੇ ਅੰਦਰ ਜਿੰਮ ਦਾ ਸਾਮਾਨ ਪੈਕ ਕੀਤਾ ਜਾਂਦਾ ਸੀ। ਜਿਸ ਕਾਰਨ ਕਾਫੀ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਮ੍ਰਿਤਕਾਂ ਦੀ ਪਛਾਣ ਪੁੱਤਰ ਜਸ਼ਨ ਸਿੰਘ (17) ਅਤੇ ਪਿਤਾ ਹਰਪਾਲ ਸਿੰਘ (45) ਵਜੋਂ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *