Sunny Deol ਦੇ ਨਾਮ ‘ਤੇ 50,000 ਦਾ ਇਨਾਮ! ਜਗ੍ਹਾ ਜਗ੍ਹਾ ਲੱਗ ਗਏ ਪੋਸਟਰ

Uncategorized

 ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਗੁਰਦਾਸਪੁਰ ਲੋਕ ਸਭਾ (Gurdaspur Lok Sabha) ਹਲਕੇ ਤੋਂ ਫਿਲਮ ਸਟਾਰ ਸੰਨੀ ਦਿਓਲ ਨੂੰ ਮੈਦਾਨ ‘ਚ ਉਤਾਰਿਆ ਗਿਆ ਸੀ । ਸੰਨੀ ਦਿਓਲ ਦੇ ਦਮ ‘ਤੇ ਹੀ ਭਾਜਪਾ ਇਸ ਸੀਟ ਨੂੰ ਜਿੱਤੀ ਸੀ ਕਿਉਂਕਿ ਗੁਰਦਾਸਪੁਰ ਦੇ ਲੋਕਾਂ ਨੇ ਬਹੁਤ ਹੀ ਉਮੀਦਾਂ ਨਾਲ ਸੰਨੀ ਦਿਓਲ ਨੂੰ ਆਪਣਾ ਕੀਮਤੀ ਵੋਟ ਪਾ ਕੇ ਵੱਡੀ ਲੀਡ ਨਾਲ ਜਿਤਾਇਆ ਅਤੇ ਆਪਣੇ ਹਲਕੇ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਸੀ।

ਗੁਰਦਾਸਪੁਰ ਦੇ ਲੋਕਾਂ ਨੂੰ ਉਮੀਦ ਸੀ ਕਿ ਸ਼ਾਇਇਦ ਗੁਰਦਾਸਪੁਰ ਦੀ ਕਾਇਆ-ਕਲਪ ਹੋ ਜਾਵੇਗੀ ਪਰ ਅਜਿਹਾ ਕੁੱਝ ਨਹੀਂ ਹੋਇਆ।ਗੁਰਦਾਸਪੁਰ ਦੇ ਲੋਕਾਂ ਦਾ ਸਾਂਸਦ ਸੰਨੀ ਦਿਓਲ ਨੇ ਇਸ ਕਦਰ ਦਿਲ ਤੋੜਿਆ ਕਿ ਅੱਜ ਤੱਕ ਉਹ ਜ਼ਖਮ ਅੱਲ੍ਹੇ ਨੇ ਅਤੇ ਸ਼ਾਇਦ ਕਦੇ ਉਹ ਜ਼ਖਮ ਭਰ ਵੀ ਨਹੀਂ ਸਕਦੇ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿ ਸਾਂਸਦ ਸਾਬ੍ਹ ਨੇ ਚੋਣ ਜਿੱਤਣ ਮਗਰੋਂ ਕਦੇ ਗੁਰਦਾਸਪੁਰ ਦਾ ਮੂੰਹ ਤੱਕ ਨਹੀਂ ਦੇਖਿਆ।

ਇਸੇ ਕਾਰਨ ਹਲਕੇ ਦੇ ਲੋਕਾਂ ਨੂੰ ਲੱਗਦਾ ਹੈ ਕਿ ਸ਼ਾਇਦ ਉਨ੍ਹਾਂ ਦੇ ਸਾਂਸਦ ਗੁੰਮ ਨਾ ਹੋ ਗਏ ਹੋਣ। ਇਸੇ ਲਈ ਹੁਣ ਆਪਣੇ ਸਾਂਸਦ ਦੀ ਭਾਲ ਲਈ ਲੋਕਾਂ ਵੱਲੋਂ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਵੀ ਲਗਾ ਦਿੱਤੇ ਗਏ ਅਤੇ ਐਲਾਨ ਵੀ ਕਰ ਦਿੱਤਾ ਕਿ ਜੋ ਕੋਈ ਵੀ ਸਾਂਸਦ ਸਨੀ ਦਿਓਲ ਦੀ ਸੂਚਨਾ ਦੇਵੇਗਾ ਉਸ ਨੂੰ 50 ਹਜ਼ਾਰ ਦਾ ਇਨਾਮ ਦਿੱਤਾ ਜਾਵੇਗਾ।2024 ਦੀਆਂ ਚੋਣਾਂ ਦੇ ਮੱਦੇਨਜ਼ਰ ਨੌਜਵਾਨਾਂ ਦਾ ਗੁੱਸਾ ਸਿਰ ਚੜ ਕੇ ਬੋਲ ਰਿਹਾ ਹੈ।

ਉਨ੍ਹਾਂ ਆਖਿਆ ਕਿ ਸਾਨੂੰ ਆਸ ਸੀ ਕਿ ਗੁਰਦਾਸਪੁਰ ਦੀ ਸੰਨੀ ਦਿਓਲ ਨੁਹਾਰ ਬਦਲ ਦੇਣਗੇ ਅਤੇ ਸਾਡੇ ਹਲਕੇ ਦਾ ਵੀ ਵਿਕਾਸ ਹੋਵੇਗਾ ਪਰ ਸਾਂਸਦ ਸੰਨੀ ਦਿਓਲ ਨੇ ਤਾਂ ਇੱਕ ਵਾਰ ਆ ਕੇ ਲੋਕਾਂ ਦਾ ਧੰਨਵਾਦ ਕਰਨਾ ਵੀ ਜ਼ਰੂਰੀ ਨਹੀਂ ਸਮਝਿਆ। ਸਾਡੇ ਹਲਕੇ ਦੀ ਸਾਰ ਤੱਕ ਨਹੀਂ ਲਈ। ਜਿਸ ਕਾਰਨ ਹੁਣ ਸੰਨੀ ਦਿਓਲ ਸਾਡੇ ਨਾਲ ਆ ਕੇ ਅੱਖ ਮਿਲਾਉਣ ਦੀ ਹਿੰਮਤ ਤੱਕ ਨਹੀਂ ਕਰੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *