China Dor ਨੇ ਵੱਢਿਆ ਮੋਟਰਸਾਈਕਲ ‘ਤੇ ਜਾ ਰਹੇ ਨੌਜਵਾਨ ਦਾ ਗਲਾ

Uncategorized

 ਸੂਬੇ ਭਰ ਵਿੱਚ ਸਰਕਾਰ ਦੀ ਸਖਤੀ ਹੋਣ ਦੇ ਬਾਵਜੂਦ ਵੀ ਚਾਈਨਾ ਡੋਰ ਦੀ ਵਿਕਰੀ ਨਹੀਂ ਰੁਕ ਰਹੀ ਹੈ ਅਤੇ ਨਾ ਲੋਕ ਇਸਦਾ ਇਸਤੇਮਾਲ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਜਿਸ ਕਾਰਨ ਚਾਈਨਾ ਡੋਰ ਨਾਲ ਕਈ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰ 19 ਸਾਲ ਦੇ ਨੌਜਵਾਨ ਦਾ ਜਾਨਲੇਵਾ ਡੋਰ ਦੀ ਚਪੇਟ ‘ਚ ਆ ਗਿਆ। ਇਸ ਡੋਰ ਨਾਲ ਨੌਜਵਾਨ ਦਾ ਗਲਾ ਵੱਢਿਆ ਗਿਆ।

ਗੰਭੀਰ ਰੂਪ ਵਿੱਚ ਜ਼ਖਮੀ ਨੌਜਵਾਨ ਨੂੰ ਤਪਾ ਮੰਡੀ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੋਂ ਅੱਗੇ ਵੱਡੇ ਹਸਪਤਾਲ ਰੈਫਰ ਕਰ ਦਿੱਤਾ ਗਿਆ : ਇਸ ਮੌਕੇ ਪਰਿਵਾਰ ਦਾ ਬੁਰਾ ਹਾਲ ਹੋ ਗਿਆ। ਪਰਿਵਾਰ ਨੇ ਪ੍ਰਸ਼ਾਸਨ ਨੁੰ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕੀਤੀ। ਪਰਿਵਾਰ ਨੇ ਕਿਹਾ ਕਿ ਲੋਕ ਥੋੜ੍ਹੇ ਜਿਹੇ ਮੁਨਾਫ਼ੇ ਲਈ ਚਾਈਨਾ ਡੋਰ ਦੀ ਬਹੁਤ ਜ਼ਿਆਦਾ ਵਿਕਰੀ ਕਰਦੇ ਹਨ।

ਜਿਸ ਨਾਲ ਕਈ ਲੋਕਾਂ ਦੀਆਂ ਜ਼ਿੰਦਗੀਆਂ ਉਜੜ ਰਹੀਆਂ ਹਨ। ਦੱਸਣਯੋਗ ਹੈ ਕਿ 19 ਸਾਲਾ ਸੁਖਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ ਤਾਂ ਅਚਾਨਕ ਹੀ ਉਸ ਦੇ ਗਲੇ ‘ਚ ਚਾਈਨਾ ਡੋਰ ਫਸਣ ਕਾਰਨ ਉਸ ਦਾ ਗਲਾ ਬੁਰੀ ਤਰ੍ਹਾਂ ਕੱਟਿਆ ਗਿਆ। ਇਸ ਹਾਦਸੇ ‘ਚ ਨੌਜਵਾਨ ਲਹੁਲੁਹਾਣ ਹੋ ਗਿਆ। ਇਸ ਡੋਰ ਕਾਰਨ ਨੌਜਵਾਨ ਦੇ ਜਬਾੜੇ ਦੀਆਂ ਹੱਡੀਆਂ ਵੱਢੀਆਂ ਗਈਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *