ਸਾਢੇ ਤਿੰਨ ਲੱਖ ਪੈਨਸ਼ਨਰਾਂ ਨੂੰ ਨਹੀਂ ਖਾਣੇ ਪੈਣਗੇ ਧੱਕੇ, ਇੱਕ ਵਟਸਐਪ ਮੈਸਜ ਨਾਲ ਹੋਵੇਗਾ ਕੰਮ

Uncategorized

 ਪੰਜਾਬ ਵਿੱਚ ਕਰੀਬ ਸਾਢੇ ਤਿੰਨ ਲੱਖ ਪੈਨਸ਼ਨਰ ਹਨ। ਜਿਨ੍ਹਾਂ ਨੂੰ ਪੈਨਸ਼ਨ ਕਢਵਾਉਣ ਵੇਲੇ ਕੋਈ ਨਾ ਕੋਈ ਦਸਤਾਵੇਜ਼ ਦਿਖਾਉਣ ਲਈ ਜਾਂ ਬਣਾਉਣ ਲਈ ਖੱਜਲ ਖੁਆਰ ਹੋਣਾ ਪੈਂਦਾ ਹੈ। ਉਨ੍ਹਾਂ ਦੀ ਇਸ ਸਮੱਸਿਆ ਨੂੰ ਹੁਣ ਪੰਜਾਬ ਸਰਕਾਰ ਦੂਰ ਕਰਨ ਜਾ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਦੇ ਪੈਨਸ਼ਨਰਾਂ ਲਈ ਹੁਣ ਸਰਕਾਰ ਵੱਲੋਂ ਨਵਾਂ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਅਜਿਹਾ ਸਿਸਟਮ ਬਣਾਉਣ ਜਾ ਰਹੀ ਹੈ ਕਿ ਇਹਨਾਂ ਪੈਨਸ਼ਨਰਜ਼ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣਗੇ ਪੈਣਗੇ।

ਘਰ ਬੈਠੇ ਸਮੱਸਿਆ ਦਾ ਹੋਵੇਗਾ ਹੱਲ: ਹੁਣ ਘਰ ਬੈਠੇ ਹੀ ਵਟਸਐਪ, ਈਮੇਲ ਜਾਂ ਫੋਨ ‘ਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਨਵੇਂ ਕਦਮ ਚੁੱਕੇ ਹਨ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਤਿੰਨ ਮਾਧਿਅਮਾਂ ਰਾਹੀਂ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜੇਕਰ ਇੱਥੇ ਸ਼ਿਕਾਇਤਾਂ ਆਉਂਦੀਆਂ ਹਨ ਤਾਂ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਜੇਕਰ ਕੋਈ ਇਸ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਉਕਤ ਪ੍ਰਣਾਲੀ ਰਾਹੀਂ ਸਰਕਾਰ ਤੱਕ ਆਪਣੀ ਰਾਏ ਵੀ ਪਹੁੰਚਾ ਸਕੇਗਾ।

ਵਟਸਐਪ, ਟੋਲ ਫਰੀ ਨੰਬਰ ਅਤੇ ਈਮੇਲ ਜਾਰੀ: ਪੰਜਾਬ ਸਰਕਾਰ ਦੇ ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਨੇ ਇਹ ਪ੍ਰਣਾਲੀ ਤਿਆਰ ਕੀਤੀ ਹੈ। ਇਸ ਵਿੱਚ ਪਹਿਲਾਂ ਇੱਕ ਟੋਲ ਫਰੀ ਨੰਬਰ ਦਾ ਪ੍ਰਬੰਧ ਕੀਤਾ ਗਿਆ ਸੀ। ਪੈਨਸ਼ਨਰਾਂ ਨੂੰ 1800 180 2148 ‘ਤੇ ਕਾਲ ਕਰਨੀ ਪਵੇਗੀ। ਹੁਣ ਸਰਕਾਰ ਵਲੋਂ ਵਟਸਐਪ ਅਤੇ ਈਮੇਲ ਜਾਰੀ ਕੀਤੀ ਗਈ ਹੈ, ਜਿਸ ‘ਚ ਵਟਸਐਪ ‘ਤੇ ਸ਼ਿਕਾਇਤ ਦਰਜ ਕਰਵਾਉਣ ਲਈ 7589002148 ਨੰਬਰ ‘ਤੇ ਸੰਪਰਕ ਕਰਨਾ ਹੋਵੇਗਾ ਅਤੇ [email protected] ‘ਤੇ ਈਮੇਲ ਕਰਨਾ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *