ਮੁੰਡੇ ਕਰਦੇ ਸੀ ਕੁੜੀ ਨੂੰ ਤੰਗ ਅੰਮ੍ਰਿਤਸਰ ਚ ਕੁੜੀ ਨੇ ਚੁੱਕਿਆ ਵੱਡਾ ਕਦਮ

Uncategorized

ਅੰਮ੍ਰਿਤਸਰ ਦੇ ਪਿੰਡ ਗੁਰਵਾਲੀ ਵਿਖੇ ਬੀਤੀ ਰਾਤ ਹੋਈ ਮੰਦਭਾਗੀ ਘਟਨਾ ‘ਚ 16 ਸਾਲ ਦੀ ਬੱਚੀ ਨੇ ਖੁਦਕੁਸ਼ੀ ਕਰ ਲਈ। ਲੜਕੀ ਨੂੰ ਸਕੂਲ ਜਾਣ ਵੇਲੇ ਪਿੰਡ ਦੇ ਮੁੰਡੇ ਤੰਗ ਪਰੇਸ਼ਾਨ ਕਰਦੇ ਸੀ। ਜਦੋਂ ਲੜਕੀ ਨੇ ਆਪਣੇ ਮਾਂ ਪਿਓ ਨਾਲ ਗੱਲ ਕੀਤੀ ਤਾਂ ਮਾਪਿਆਂ ਦਾ ਕਹਿਣਾ ਸੀ ਕਿ ਅਸੀਂ ਬੈਠ ਕੇ ਸਮਝਾਵਾਂਗੇ , ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ।  ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁ

ਲਿਸ ਦੇ ਮੁਤਾਬਿਕ ਨੌਜਵਾਨਾਂ ਵੱਲੋਂ ਸਾਫ ਤੌਰ ਤੇ ਇਹ ਵੀ ਗੱਲ ਕਹੀ ਜਾ ਰਹੀ ਹੈ ਕਿ ਅਸੀਂ ਉਸ ਕੁੜੀ ਨੂੰ ਤੰਗ ਪਰੇਸ਼ਾਨ ਕਰਦੇ ਸੀ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਕਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਂਦੀ ਹੈ। ਉੱਥੇ ਪੁਲਿਸ ਵੱਲੋਂ ਦੱਸਿਆ ਗਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਕੰਪਲੇਂਟ ਦਰਜ ਕਰਵਾ ਦਿੱਤੀ ਗਈ ਹੈ ਅਤੇ ਅਸੀਂ ਉਹਨਾਂ ਨੂੰ ਇਨਸਾਫ ਜਰੂਰ ਦਵਾਵਾਂਗੇ।  ਪੁਲਿਸ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਹੁਣ ਅੰਮ੍ਰਿਤ ਕੁੜੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਫ ਹੋ ਪਾਵੇਗਾ ਕਿ ਇਸ ਦੀ ਮੌਤ ਕਿਸ ਤਰੀਕੇ ਨਾਲ ਹੋਈ ਹੈ। ਉਥੇ ਹੀ ਉਹਨਾਂ ਵੱਲੋਂ ਰਾਮਪੁਰਾ ਦੇ ਵਿੱਚ ਜਿਸ ਤਰ੍ਹਾਂ ਇੱਕ ਮਾਂ ਵੱਲੋਂ ਆਪਣੀ ਧੀ ਨੂੰ ਛੱਪੜ ਵਿੱਚ ਸੁੱਟ ਕੇ ਉਸਦੀ ਮੌਤ ਕਰਨ ਤੋਂ ਬਾਅਦ ਪੁਲਿਸ ਨੂੰ

ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪੁਲਿਸ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਕੋਈ ਵੀ ਮਾਮਲਾ ਇਹ ਨਹੀਂ ਲੱਗ ਰਿਹਾ ਅਤੇ ਜਲਦੀ ਹੀ ਇਸ ਸਾਰੀ ਘਟਨਾ ਤੋਂ ਅਸੀਂ ਪੜਦਾ ਚੁੱਕ ਦਵਾਂਗੇ। ਬੀਤੀ ਰਾਤ ਪਰਿਵਾਰ ਜਨਮਦਿਨ ਮਨਾਉਣ ਵਾਸਤੇ ਰਿਸ਼ਤੇਦਾਰਾਂ ਵੱਲ ਗਿਆ ਸੀ। ਲੜਕੀ ਨੇ ਰਾਤ ਚੁੰਨੀ ਦੇ ਨਾਲ ਘਰ ਦੀ ਪਿਛਲੀ ਸੱਤ ਤੇ ਗਾਡਰ ਨਾਲ ਚੁੰਨੀ ਬਣ ਕੇ ਆਤਮ ਹੱਤਿਆ ਕਰ ਲਈ। ਇਸ ਵੇਲੇ ਪਰਿਵਾਰ ਮੀਡੀਆ ਸਾਹਮਣੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਅਤੇ ਜਿਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ ਡੀਐਸਪੀ ਸੁੱਚਾ ਸਿੰਘ ਬੱਲ ਨੇ ਪੂਰੀ ਜਾਣਕਾਰੀ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *