11000 ਦੀਵੇ ਜਗਾ ਕੇ ਸ਼ਹਿਰ ਵਾਸੀਆਂ ਨੇ ਦਿੱਤਾ ਖਾਸ ਸੁਨੇਹਾ

Uncategorized

ਸਨਾਤਨ ਸੰਸਕ੍ਰਿਤੀ ਨਾਲ ਜੁੜੇ ਧਾਰਮਿਕ ਪ੍ਰੋਗਰਾਮ ਕਰਵਾਉਣ ਲਈ ਜਾਣੀ ਜਾਂਦੀ ਗੁਰਦਾਸਪੁਰ ਚੈਂਬਰ ਆਫ ਕਮਰਸ ਦੀ ਸਹਿਯੋਗੀ ਸੰਸਥਾ ਸਨਾਤਨ ਚੇਤਨਾ ਮੰਚ ਨੇ ਇੱਕ ਸ਼ਾਨਦਾਰ ਉਪਰਾਲਾ ਕੀਤਾ ਹੈ। ਸੰਸਥਾ ਦੇ ਮੈਂਬਰਾਂ ਨੇ ਸ਼ਹਿਰ ਦਾ ਦਿਲ ਕਹੇ ਜਾਣ ਵਾਲੇ ਹਨੂਮਾਨ ਚੌਂਕ ਵਿੱਚ ਇੱਕ ਸਮਾਗਮ ਵਿੱਚ 11000 ਦੀਵੇ ਜਗਾ ਕੇ ਸ਼ਹਿਰ ਨਿਵਾਸੀਆਂ ਨੂੰ ਮਿੱਟੀ ਦੇ ਦੀਵੇ ਜਗਾਉਣ ਅਤੇ ਆਨਲਾਈਨ ਸ਼ਾਪਿੰਗ ਤੋਂ ਪਰਹੇਜ਼ ਕਰਨ ਦਾ ਸੰਦੇਸ਼ ਦਿੱਤਾ ਹੈ। ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਾਲ ਨਾਲ ਡਿਪਟੀ

ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਐਸਐਸਪੀ ਗੁਰਦਾਸਪੁਰ ਦਾਅਮਾ ਹਰੀਸ਼ ਕੁਮਾਰ ਨੇ ਵੀ ਸ਼ਿਰਕਤ ਕੀਤੀ ਜਦਕਿ ਸ਼ਿਵਸੇਨਾ ਬਾਲਾ ਸਾਹਿਬ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਅਤੇ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਅਤੇ ਹੋਰ ਪਤਵੰਤਿਆਂ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਹਿਰ ਨਿਵਾਸੀਆਂ ਨੇ ਸ਼ਹਿਰ ਦੇ ਮੁੱਖ ਚੋਕ ਵਿੱਚ ਦੀਵੇ ਜਗਾ ਕੇ ਸਨਾਤਨ ਚੇਤਨਾ ਮੰਚ ਦੇ ਮੈਂਬਰਾਂ ਦੀ ਹੌਸਲਾ ਫਜਾਈ ਕਰਦਿਆਂ ਸਮਾਗਮ ਦੀ ਰੌਣਕ ਨੂੰ ਵੀ ਵਧਾਇਆ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਧੰਨ ਧੇਰਸ , ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਅੱਜ ਦੇ ਦਿਵਸ ਤੇ ਪਰਮਾਤਮਾ ਦੇ ਚਰਨਾਂ ਚ ਪ੍ਰਾਰਥਨਾ ਕਰਦੇ ਹਨ ਕਿ ਮਾਂ ਲਕਸ਼ਮੀ ਦਾ ਵਾਸ ਹਰੇਕ ਦੇ ਘਰ ਵਿੱਚ ਹੋਵੇ ਤੇ ਜ਼ਿਲਾ ਵਾਸੀ ਰਲ ਮਿਲ ਕੇ ਇਦਾਂ ਦੇ ਧਾਰਮਿਕ ਤਿਉਹਾਰ ਮਨਾਉਂਦੇ ਰਹਿਣ।ਉਥੇ ਹੀ ਇਸ

ਐਸਐਸਪੀ ਦਆਮਾ ਹਰੀਸ਼ ਕੁਮਾਰ ਨੇ ਕਿਹਾ ਕਿ ਸਾਡੇ ਤਿਉਹਾਰ ਖੁਸ਼ੀ ਦੇ ਪ੍ਰਤੀਕ ਹਨ ਤੇ ਉਨਾਂ ਨੇ ਸਨਾਤਨ ਚੇਤਨਾ ਮੰਚ ਤੇ ਖਾਸ ਤੌਰ ਤੇ ਉਹਨਾਂ ਦੇ ਪ੍ਰਮੁੱਖ ਆਗੂ ਅਨੂ ਗੰਡੋਤਰਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਜੋ ਅੱਜ ਇਹ 11000 ਦੀਵੇ ਬਾਲ ਕੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ ਸਨਾਤਨ ਚੇਤਨਾ ਮੰਚ ਤੇ ਸਾਰੇ ਸ਼ਹਿਰਵਾਸੀ ਹੀ ਇਸ ਲਈ ਵਧਾਈ ਦੇ ਪਾਤਰ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *