ਛੁੱਟੀ ’ਤੇ ਆਏ ਦੋ ਫੌਜੀ ਕੱਢਣ ਲੱਗੇ ਪੁਰਾਣੀ ਰੰਜ਼ਿਸ਼, ਤਾੜ-ਤਾੜ ਚੱਲੀਆਂ ਗੋਲੀਆਂ ਨਾਲ ਦਹਿਲੇ ਆਮ ਲੋਕ

Uncategorized

ਗੁਰਦਾਸਪੁਰ ਦੇ ਬਟਾਲਾ ਰੋਡ ‘ਤੇ ਸਥਿਤ ਇਕ ਵਰਕਸ਼ਾਪ ਦੇ ਸਾਹਮਣੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਛੁੱਟੀ ‘ਤੇ ਆਏ ਇੱਕ ਫੌਜੀ ਜਵਾਨ ਲਵਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਛੁੱਟੀ ‘ਤੇ ਆਏ ਇਕ ਹੋਰ ਫੌਜੀ ਹਰਦੇਵ ਸਿੰਘ ‘ਤੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਗੋਲੀਆਂ ਚਲਾ ਦਿੱਤੀਆਂ।  ਗੋਲੀ ਚਲਾਉਣ ਤੋਂ ਬਾਅਦ ਉਕਤ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਗੋਲੀਆਂ ਦੇ ਤਿੰਨ ਖੋਲ ਵੀ ਬਰਾਮਦ ਕਰ ਲਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਫੌਜੀ ਜਵਾਨ ਹਰਦੇਵ ਸਿੰਘ ਦੇ ਭਰਾ ਹਰਜਿੰਦਰ ਸਿੰਘ ਅਤੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਲਵਪ੍ਰੀਤ ਸਿੰਘ ਦੀ ਪੁਰਾਣੀ ਰੰਜਿਸ਼ ਹੈ ਅਤੇ ਇਸੇ ਰੰਜਿਸ਼ ਕਾਰਨ ਅੱਜ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਰਕਸ਼ਾਪ ਦੇ ਬਾਹਰ ਆ ਕੇ ਪਹਿਲਾਂ ਗਾਲ੍ਹਾਂ ਕੱਢੀਆਂ ਅਤੇ ਫਿਰ ਪੰਜ ਰਾਉਂਡ ਫਾਇਰ ਕੀਤੇ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਲੜਕੇ ਨੇ ਉਥੋਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਗੋਲੀ ਚਲਾਉਣ ਤੋਂ ਬਾਅਦ ਸਿਪਾਹੀ ਲਵਪ੍ਰੀਤ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਹਮਲਾਵਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਛੁੱਟੀ ‘ਤੇ ਆਏ ਦੂਜੇ ਫੌਜੀ ਲਵਪ੍ਰੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਗੋਲੀ ਨਹੀਂ ਚਲਾਈ ਸੀ।ਉਨ੍ਹਾਂ ਕਿਹਾ ਕਿ ਹਰਦੇਵ ਸਿੰਘ ਹੀ ਉਨ੍ਹਾਂ ਨੂੰ ਫੋਨ ਕਰਕੇ ਧਮਕਾ ਤੇ ਉਕਸਾ ਰਿਹਾ ਸੀ ਕਿ ਉਹ ਛੁੱਟੀ ‘ਤੇ ਆਇਆਂ ਹੈ ਅਤੇ ਉਨ੍ਹਾਂ ਨੂੰ ਮਾਰ ਦੇਵੇਗਾ। ਜਦੋਂ ਉਹ ਹਰਦੇਵ ਸਿੰਘ ਨਾਲ ਗੱਲ ਕਰਨ ਗਏ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਹਰਦੇਵ ਸਿੰਘ ਨੇ ਗੋਲੀਆਂ ਚਲਾ ਦਿੱਤੀਆਂ।ਉਸ ਨੇ ਦੱਸਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *