38 ਲੱਖ ਲਾ ਕੇ ਵਿਦੇਸ਼ ਭੇਜੀ ਨੂੰਹ ਨੇ ਸਾਰੇ ਨੰਬਰ ਕਰਤੇ ਬਲੌਕ, ਮੁੱਕਰੀ ਨੂੰਹ ਕੁੜਮ ਦਿੰਦਾ ਟੱਬਰ ਨੂੰ ਧਮਕੀਆਂ

Uncategorized

ਵਿਦੇਸ਼ਾਂ ਦੀ ਚਕਾਚੌਂਧ ਤੇ ਡਾਲਰਾਂ ਦੀ ਚਮਕ ਨੇ ਅਜੋਕੇ ਸਮੇਂ ‘ਚ ਪੰਜਾਬ ਦੀ ਨੌਜਵਾਨ ਪੀੜ੍ਹੀ ‘ਚ ਜਾਇਜ਼-ਨਾਜਾਇਜ਼ ਢੰਗ ਨਾਲ ਬਾਹਰਲੇ ਮੁਲਕਾਂ ‘ਚ ਜਾਣ ਦਾ ਰੁਝਾਨ ਇਸ ਕਦਰ ਵਧਾ ਦਿੱਤਾ ਹੈ ਕਿ ਵਿਆਹ ਜਿਹੀ ਪਾਕ-ਪਵਿੱਤਰ ਰਸਮ ਵੀ ਮਹਿਜ਼ ਇਕ ਦਿਖਾਵੇ ਦੀ ਮੁਹਤਾਜ ਬਣ ਕੇ ਰਹਿ ਗਈ ਹੈ। ਆਏ ਦਿਨ ਇਨ੍ਹਾਂ ਸੌਦੇਬਾਜ਼ੀਆਂ ਦੇ ਚਲਦਿਆਂ ਹਜ਼ਾਰਾਂ ਹੀ ਮੁੰਡੇ-ਕੁੜੀਆਂ ਦੇ ਭਵਿੱਖ ਬਰਬਾਦ ਹੋ ਰਹੇ ਹਨ। ਅਜਿਹੀ ਹੀ ਘਟਨਾ ਨੇੜਲੇ ਪਿੰਡ ਬਨਭੌਰਾ ਵਿਖੇ ਵੇਖਣ ਨੂੰ ਮਿਲੀ,

ਜਿੱਥੇ ਅਕਾਸ਼ਦੀਪ ਸਿੰਘ ਨਾਂ ਦੇ ਨੌਜਵਾਨ ਨੇ ਆਈਲੈਟਸ ‘ਚ 7 ਬੈਂਡ ਲੈ ਕੇ ਪਾਸ ਕੁੜੀ ਨਾਲ ਵਿਆਹ ਕਰਵਾ ਲਿਆ ਤੇ ਉਹ ਕੈਨੇਡਾ ਵੀ ਚਲਾ ਗਿਆ ਪਰ ਅੱਗੋਂ ਕੈਨੇਡਾ ਰਹਿੰਦੀ ਕੁੜੀ ਨੇ ਅਕਾਸ਼ਦੀਪ ਨੂੰ ਆਪਣਾ ਪਤੀ ਹੀ ਮੰਨਣ ਤੋਂ ਕੋਰੀ ਨਾਂਹ ਕਰਦਿਆਂ ਉਸ ਨੂੰ ਆਪਣੇ ਕੋਲ ਰੱਖਣ ਤੋਂ ਇਨਕਾਰ ਕਰ ਦਿੱਤਾ।ਇਹ ਸਾਰੀ ਘਟਨਾ ਅਕਾਸ਼ ਨੇ ਆਪਣੇ ਪਰਿਵਾਰ ਨੂੰ ਸੁਣਾਈ ਤਾਂ ਅੱਗੋਂ ਅਕਾਸ਼ਦੀਪ ਦੇ ਪਿਤਾ ਸੁਖਜਿੰਦਰ ਸਿੰਘ ਵੱਲੋਂ ਆਪਣੀ ਨੂੰਹ ਅਤੇ ਕੁੜਮ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਵਾ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੋਹਣ ਲਾਲ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਨਭੌਰਾ ਵੱਲੋਂ ਐੱਸ.ਐੱਸ.ਪੀ. ਮਾਲੇਰਕੋਟਲਾ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ‘ਤੇ ਅਮਰਗੜ੍ਹ ਪੁਲਸ ਵੱਲੋਂ ਕਾਰਵਾਈ ਕਰਦਿਆਂ ਕੈਨੇਡਾ ਰਹਿੰਦੀ ਦਮਨਪ੍ਰੀਤ ਕੌਰ ਅਤੇ ਰੋਜ਼ ਐਵੀਨਿਊ ਮਾਲੇਰਕੋਟਲਾ ‘ਚ ਰਹਿੰਦੇ ਉਸ ਦੇ ਪਿਤਾ ਅਰੀਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *