ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਰੰਗੇ ਹੱਥੀਂ Vigilance ਨੇ ਕੀਤਾ ਕਾਬੂ, ਪਟਵਾਰੀ ਮੌਕੇ ਤੋਂ ਫ਼ਰਾਰ

Uncategorized

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ  ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ

ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ  ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ

ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *