ਕੈਨੇਡਾ ਪਹੁੰਚ ਕੁੜੀ ਨੇ ਵਿਆਹ ਤੋਂ ਕੀਤਾ ਸੀ ਇਨਕਾਰ, 9 ਸਾਲ ਬਾਅਦ ਪੁਲਿਸ ਨੇ ਏਅਰਪੋਰਟ ’ਤੇ ਪਾਇਆ ਘੇਰਾ

Uncategorized

ਫਰਾਰ ਹੋਈ ਕੈਨੇਡਾ ਦੀ ਵਸਨੀਕ ਮੁਲਜ਼ਮ ਔਰਤ ਨੂੰ ਲੁਧਿਆਣਾ ਦਿਹਾਤੀ ਪੁਲੀਸ ਨੇ ਦਿੱਲੀ ਏਅਰਪੋਰਟ ਤੋਂ ਕਾਬੂ ਕਰ ਲਿਆ ਹੈ। ਮੁਲਜ਼ਮ ਔਰਤ 9 ਸਾਲ ਬਾਅਦ ਭਾਰਤ ਪਰਤੀ ਸੀ। ਪਰ ਜਿਵੇਂ ਹੀ ਉਹ ਦਿੱਲੀ ਉਤਰੀਆ ਤਾਂ ਏਅਰਪੋਰਟ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਲੁੱਕਆਊਟ ਨੋਟਿਸ ਜਾਰੀ ਕਰਕੇ ਉਸ ਨੂੰ ਫੜ ਲਿਆ ਅਤੇ ਲੁਧਿਆਣਾ ਦੀ ਦਿਹਾਤੀ ਪੁਲਿਸ ਨੂੰ ਸੂਚਿਤ ਕਰ ਦਿੱਤਾ।ਮੁਲਜ਼ਮ ਦੀ ਪਛਾਣ ਜਸਵੀਨ ਕੌਰ ਵਾਸੀ ਦੋਰਾਹਾ ਵਜੋਂ ਹੋਈ ਹੈ। ਮੁਲਜ਼ਮ ਔਰਤ ਖ਼ਿਲਾਫ਼ 28 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਚੱਲ ਰਿਹਾ ਸੀ। ਇਸ ਸਬੰਧੀ ਜਾਣਕਾਰੀ

ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪੁਲਿਸ ਜਸਵੀਨ ਕੌਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਕੇ ਰਾਏਕੋਟ ਲੈਕੇ ਆਈ ਹੈ। ਜਿਸ ਤੋਂ ਬਾਅਦ ਮੁਲਜ਼ਮ ਮਹਿਲਾ ਨੂੰ ਜਗਰਾਉਂ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਿਲ ਕਰ ਲਿਆ।ਦੱਸ ਦਈਏ ਕਿ ਪਿੰਡ ਮਹਿਰਣਾ ਕਲਾਂ ਦੇ ਰਹਿਣ ਵਾਲੇ ਜਗਰੂਪ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 2015 ਵਿੱਚ ਮੁਲਜ਼ਮ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਉਸ ਨੇ ਆਪਣੀ ਪਤਨੀ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜ ਦਿੱਤਾ।

ਇਸ ਦੌਰਾਨ ਉਸ ਨੇ 28 ਲੱਖ ਰੁਪਏ ਖਰਚ ਕੀਤੇ ਸਨ। ਪਰ ਕੈਨੇਡਾ ਪਹੁੰਚ ਕੇ ਉਸ ਦੀ ਪਤਨੀ ਨੇ ਹੌਲੀ-ਹੌਲੀ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ।ਸ਼ਿਕਾਇਤਕਰਤਾ ਨੇ ਕਿਹਾ ਕਿ ਮਹਿਲਾ ਨੇ ਉਸ ਨੂੰ ਕੈਨੇਡਾ ਬੁਲਾਇਆ ਵੀ ਨਹੀਂ ਗਿਆ। ਜਿਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਆਪਣੇ ਨਾਲ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਦੋਸ਼ੀ ਖਿਲਾਫ ਥਾਣਾ ਸਦਰ ਰਾਏਕੋਟ ‘ਚ 2021 ‘ਚ ਮਾਮਲਾ ਦਰਜ ਕਰ ਲਿਆ ਸੀ। ਪਰ ਦੋਸ਼ੀ ਔਰਤ ਕੈਨੇਡਾ ‘ਚ ਹੋਣ ਕਾਰਨ ਫਰਾਰ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *