ਕੜਕਦੀ ਧੁੱਪ ਤੋਂ ਬਾਅਦ ਫਿਰ ਛਾਏ ਬੱਦਲ,ਆਉਣ ਵਾਲੇ ਦਿਨਾਂ ‘ਚ ਹੋਰ ਵੱਧ ਸਕਦੀ ਹੈ ਠੰਡ

Uncategorized

ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋ ਗਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਰੇਲ ਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। 4 ਟਰੇਨਾਂ ਸਮੇਤ 6 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ। ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੂੰਏਂ ਅਤੇ ਸੀਤ ਲਹਿਰ ਦੇ ਅਜਿਹੇ ਹਾਲਾਤ ਪੈਦਾ ਹੋਏ ਹਨ। ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ ਬਣੀ ਹੋਈ ਹੈ, ਜਦਕਿ ਹਿਮਾਚਲ ‘ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਪੰਜਾਬ ‘ਚ ਕੜਾਕੇ ਦੀ ਠੰਡ ਤੋਂ ਭਾਵੇਂ ਰਾਹਤ ਮਿਲ ਗਈ ਹੋਵੇ ਪਰ ਘੱਟੋ-ਘੱਟ ਤਾਪਮਾਨ ਅਜੇ ਵੀ 4 ਡਿਗਰੀ ਤੋਂ ਘੱਟ ਰਿਕਾਰਡ ਹੋ ਰਿਹਾ ਹੈ, ਜੋ ਕਿ ਆਮ ਤੋਂ 4-5 ਡਿਗਰੀ ਘੱਟ ਦੱਸਿਆ ਜਾਂਦਾ ਹੈ।ਸ਼ਾਮ ਤੋਂ ਲੈ ਕੇ ਸਵੇਰ ਤੜਕਸਾਰ ਤੱਕ ਦਾ ਘੱਟੋ ਘੱਟ ਤਾਪਮਾਨ ਠੰਡ ਦਾ ਪੂਰਾ ਅਹਿਸਾਸ ਕਰਵਾ ਰਿਹਾ ਹੈ। ਇਸੇ ਵਿਚਕਾਰ ਪੰਜਾਬ ਹਰਿਆਣਾ ਦੇ ਵਧੇਰੇ ਇਲਾਕਿਆਂ ‘ਚ ਅੱਜ ਬੱਦਲ ਛਾਏ ਰਹਿਣ ਨਾਲ ਵੱਧ ਤੋਂ ਵੱਧ ਤਾਪਮਾਨ ‘ਚ 3 ਡਿਗਰੀ ਤਕ ਦੀ ਗਿਰਾਵਟ ਦਰਜ ਕੀਤੀ ਗਈ।ਅੱਜ ਸੂਰਜ ਵੀ ਬਹੁਤ ਚੰਗੀ ਤਰ੍ਹਾਂ ਨਹੀਂ ਨਿਕਲਿਆ ਤੇ ਬੱਦਲਵਾਈ ਛਾਈ ਰਹਿਣ ਦੇ ਨਾਲ ਠੰਢੀ

ਹਵਾ ਨੇ ਮੌਸਮ ‘ਚ ਬਦਲਾਅ ਲਿਆਉਣ ਦਾ ਕੰਮ ਕੀਤਾ। ਪੰਜਾਬ ਦੇ ਨਾਲ ਦੇਸ਼ ਦੇ ਵੱਖ ਵੱਖ ਸੂਬਿਆਂ ਸਮੇਤ ਪੰਜਾਬ ਤੇ ਹਰਿਆਣਾ ‘ਚ ਬਦਲੇ ਮੌਸਮ ਦਾ ਮਿਜ਼ਾਜ਼ ਕਾਰਨ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ।ਮੌਸਮ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ‘ਚ ਬਾਰਿਸ਼ ਹੋਣ ਨਾਲ ਸਰਦੀ ਇਕ ਵਾਰ ਫਿਰ ਵਧ ਸਕਦੀ ਹੈ।ਆਉਣ ਵਾਲੇ 2 ਦਿਨਾਂ ਤੱਕ ਬੱਦਲ ਛਾਏ ਰਹਿਣਗੇ ਅਤੇ ਵੱਧ ਤੋਂ ਵੱਧ ਤਾਪਮਾਨ ‘ਚ ਗਿਰਾਵਟ ਦਰਜ ਹੋਵੇਗੀ।ਦੂਜੇ ਪਾਸੇ ਦਿੱਲੀ ‘ਚ ਘੱਟੋ ਘੱਟ ਤਾਪਮਾਨ 7.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਔਸਤ ਤਾਪਮਾਨ ਤੋਂ 3 ਡਿਗਰੀ ਘੱਟ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *