ਸਕੂਲ ਤੋਂ ਲਾਪਤਾ ਹੋਇਆ 15 ਸਾਲਾ ਬੱਚਾ, ਪਰਿਵਾਰਕ ਮੈਂਬਰਾਂ ਦਾ ਸਕੂਲ ਬਾਹਰ ਧਰਨਾ, ਲਾਏ ਇਹ ਇਲਜ਼ਾਮ

Uncategorized

ਜਲੰਧਰ ਵੈਸਟ ਇਲਾਕੇ ‘ਚ ਸਥਿਤ ਨਿੱਜੀ ਸਕੂਲ ਤੋਂ 15 ਸਾਲਾ ਲੜਕੇ ਦੇ ਲਾਪਤਾ ਹੋਣ ਤੋਂ ਬਾਅਦ ਲੜਕੇ ਦੇ ਪਰਿਵਾਰ ਵਾਲਿਆਂ ਨੇ ਸਕੂਲ ਦੇ ਪ੍ਰਬੰਧਕਾਂ ‘ਤੇ ਕਈ ਦੋਸ਼ ਲਾਏ ਹਨ। ਜਦੋਂ ਲੜਕਾ ਕਾਫੀ ਸਮੇਂ ਤੱਕ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਵਾਲਿਆਂ ਨੇ ਦੇਰ ਰਾਤ ਥਾਣਾ 5 ‘ਚ ਸ਼ਿਕਾਇਤ ਦਰਜ ਕਰਵਾ ਕੇ ਸਕੂਲ ਮੈਨੇਜਮੈਂਟ ਖਿਲਾਫ ਪ੍ਰਦਰਸ਼ਨ ਕੀਤਾ।ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਦਾ 15 ਸਾਲਾ ਲੜਕਾ ਸਵੇਰੇ 9 ਵਜੇ ਸਕੂਲ ਦੇ ਮੇਨ ਗੇਟ ਰਾਹੀਂ ਸਕੂਲ ‘ਚ ਦਾਖਲ ਹੋਇਆ, ਜਿਸ ਤੋਂ ਬਾਅਦ ਸਕੂਲ ਦੀ ਫੀਸ ਨਾ ਦੇਣ ‘ਤੇ ਬੱਚੇ ਨੂੰ ਜ਼ਲੀਲ

ਕੀਤਾ ਗਿਆ, ਜਿਸ ਤੋਂ ਬਾਅਦ ਬੱਚਾ ਸਕੂਲ ਤੋਂ ਆਪਣਾ ਸਕੂਲ ਬੈਗ ਲੈ ਕੇ ਨਿਕਲਿਆ ਤੇ ਸ਼ਾਮ ਤੱਕ ਘਰ ਨਹੀਂ ਪੁੱਜਾ। ਬੱਚੇ ਦੇ ਮਾਪਿਆਂ ਨੇ ਸਕੂਲ ਮੈਨੇਜਮੈਂਟ ਨੂੰ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਪਰ ਮੈਨੇਜਮੈਂਟ ਨੇ ਮਾਮਲਾ ਟਾਲ਼ਦਿਆਂ ਪਰਿਵਾਰ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਕਿ ਉਨ੍ਹਾਂ ਦਾ ਬੱਚਾ ਅੱਜ ਸਕੂਲ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸਕੂਲ ਮੈਨੇਜਮੈਂਟ ਗਲਤੀ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਲਾਪਤਾ ਬੱਚੇ ਦਾ ਭਰਾ ਵੀ ਇਸੇ ਸਕੂਲ ਦਾ ਵਿਦਿਆਰਥੀ ਹੈ। ਉਸ ਨੇ ਆਪਣੇ ਪਰਿਵਾਰ ਨੂੰ ਦੱਸਿਆ ਕਿ ਭਰਾ ਨੇ ਸਕੂਲ

ਦੇ ਟਾਈਮ ‘ਚ ਦੱਸਿਆ ਸੀ ਕਿ ਉਹ ਘਰ ਜਾ ਕੇ ਫੀਸ ਇਕੱਠੀ ਕਰਨਗੇ, ਜਿਸ ਤੋਂ ਬਾਅਦ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਬੱਚਾ ਘਰ ਨਹੀਂ ਪੁੱਜਾ।ਪੁਲਿਸ ਥਾਣੇ ਪੁੱਜੇ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਾਇਆ ਕਿ ਤਿੰਨ ਦਿਨਾਂ ਤੋਂ ਸਕੂਲ ਨਾ ਆਉਣ ਕਾਰਨ ਬੱਚੇ ਨੂੰ ਕਲਾਸ ‘ਚ ਖੜ੍ਹਾ ਕੀਤਾ ਗਿਆ, ਜਿਸ ਤੋਂ ਪਰੇਸ਼ਾਨ ਹੋ ਕੇ ਬੱਚਾ ਕਿਧਰੇ ਚਲਾ ਗਿਆ ਹੈ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੱਚੇ ਨੂੰ ਲੱਭਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *